Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ''ਵਿਸ਼ਵ ਤੰਬਾਕੂ ਰਹਿਤ ਦਿਵਸ 2019'' ਸੰਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਦਿਲ ਦੇ ਦੌਰੇ ਨਾਲ ਹੋਣ ਵਾਲੀਆ 12 ਪ੍ਰਤੀਸ਼ਤ ਮੌਤਾਂ ਦਾ ਮੁੱਖ ਕਾਰਨ ਤੰਬਾਕੂ ਦਾ ਸੇਵਨ : ਜ਼ਿਲ੍ਹਾ ਸਿਹਤ ਅਫ਼ਸਰ

Web Admin

Web Admin

5 Dariya News

ਫ਼ਿਰੋਜ਼ਪੁਰ , 31 May 2019

Last updated on: May 31, 2019, 00:00 IST

ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਅਤੇ ਪ੍ਰਿੰਸੀਪਲ ਅਨਿਲ ਗਰਗ ਦੇ ਸਹਿਯੋਗ ਨਾਲ ''ਵਿਸ਼ਵ ਤੰਬਾਕੂ ਰਹਿਤ ਦਿਵਸ 2019'' ਸੰਬੰਧੀ ਜਾਗਰੂਕਤਾ ਸੈਮੀਨਾਰ  ਐਮ.ਐਲ.ਐਮ ਸੀਨੀਅਰ ਸੈਕੰਡਰੀ ਸਕੂਲ ਵਿਖੇ  ਕਰਵਾਇਆ ਗਿਆ। ਜਿਸ ਵਿੱਚ ਤੰਬਾਕੂ ਦੇ ਸੇਵਨ ਕਰਨ ਨਾਲ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਨੀਤਾ ਕੁਮਾਰੀ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਜੇ.ਐੱਸ.ਢਿੱਲੋਂ ਵੀ ਹਾਜ਼ਰ  ਸਨ।ਜ਼ਿਲ੍ਹਾ ਸਿਹਤ ਅਫ਼ਸਰ  ਡਾ. ਅਨੀਤਾ ਕੁਮਾਰੀ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਗਰਟ ਤੰਬਾਕੂ ਦਾ ਸੇਵਨ ਬੀੜੀ ਅਤੇ ਗੁਟਕਾ ਪਾਨ ਮਸਾਲੇ ਰਾਹੀ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿਗਰਟ ਬੀੜੀ ਦਾ ਧੂੰਆਂ ਪੀਣ ਵਾਲੇ ਲਈ ਤਾਂ ਹਾਨੀਕਾਰਕ ਹੈ ਹੀ,  ਸਗੋਂ ਇਹ ਬੱਚਿਆਂ ਅਤੇ ਪਰਿਵਾਰਕ ਮੈਂਬਰਾਂ ਤੇ ਵੀ ਮਾਰੂ ਪ੍ਰਭਾਵ ਪਾਉਂਦਾ ਹੈ।  ਦਿਲ ਦੇ ਦੌਰੇ ਨਾਲ ਹੋਣ ਵਾਲੀਆ 12 ਪ੍ਰਤੀਸ਼ਤ ਮੌਤਾਂ ਦਾ ਮੁੱਖ ਕਾਰਨ ਤੰਬਾਕੂ ਦਾ ਸੇਵਨ ਹੈ। ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਤੰਬਾਕੂ ਦੇ  ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਕੋਟਪਾ (ਤੰਬਾਕੂ ਕੰਟਰੋਲ ਐਕਟ ਅਧੀਨ ਕੋਈ ਵੀ ਵਿਅਕਤੀ ਕਿਸੇ ਜਨਤਕ ਥਾਂ ਤੇ ਸਿਗਰਟਨੋਸ਼ੀ ਨਹੀਂ ਕਰ ਸਕਦਾ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਦੀ ਵਿਕਰੀ ਦੀ ਮਨਾਹੀ ਹੈ,  ਵਿੱਦਿਅਕ ਸੰਸਥਾ ਦੇ 100 ਗਜ਼ ਦੇ ਘੇਰੇ ਦੇ ਅੰਦਰ ਤੰਬਾਕੂ ਉਤਪਾਦ ਵੇਚਣ ਦੀ ਮਨਾਹੀ ਹੈ ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 200 ਰੁਪਏ ਜੁਰਮਾਨਾ ਅਤੇ ਤੰਬਾਕੂ ਉਤਪਾਦਾਂ ਦੀ ਬੋਰਡ, ਟੀ.ਵੀ, ਫ਼ਿਲਮ, ਪਰਚੇ ਜਾਂ ਹੋਰਡਿੰਗ ਰਾਹੀਂ ਇਸ਼ਤਿਹਾਰਬਾਜ਼ੀ ਦੀ ਮਨਾਹੀ ਹੈ ਅਤੇ  ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 5 ਸਾਲ ਦੀ ਕੈਦ ਜਾਂ 5000 ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਫੂਡ ਸੇਫ਼ਟੀ ਅਫ਼ਸਰ ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਡੇ ਸਾਰਿਆਂ ਦਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਰਲ ਕੇ ਲੋਕਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ  ਜਾਗਰੂਕ ਕਰੀਏ ਤਾਂ ਜੋ ਤੰਬਾਕੂ ਸੇਵਨ ਦੀ ਬੁਰਾਈ ਤੋਂ ਸਮਾਜ ਨੂੰ ਨਿਜਾਤ ਦਿਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਕੈਂਸਰ, ਬਲੱਡ ਪ੍ਰੈਸ਼ਰ, ਦਿਲ ਦਾ ਦੌਰਾ, ਅਧਰੰਗ ਅਤੇ ਗੈਂਗਰੀਨ ਵਰਗੀਆਂ ਭਿਆਨਕ ਬਿਮਾਰੀਆਂ ਹੁੰਦੀਆਂ ਹਨ ਜੋ ਕਿ ਮੌਤ ਦਾ ਕਾਰਨ  ਬਣਦੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ 40 ਪ੍ਰਕਾਰ ਦਾ ਕੈਂਸਰ ਵੀ ਹੋ ਸਕਦਾ ਹੈ ਜਿਸ ਵਿਚੋਂ ਗਲੇ ਅਤੇ ਮੂੰਹ ਦਾ ਕੈਂਸਰ ਮੁੱਖ ਹਨ।  ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰ. ਸਤਪਾਲ ਸਿੰਘ ਅਤੇ ਅਕਸ਼ੇ ਕੁਮਾਰ ਵੱਲੋਂ ਸੈਮੀਨਾਰ ਵਿੱਚ ਆਏ ਸਾਰੇ ਅਧਿਆਪਕਾਂ  ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਤੰਬਾਕੂਨੋਸ਼ੀ ਰੋਕਣ ਨੂੰ ਸਰਕਾਰੀ ਡਿਊਟੀ ਨਾ ਸਮਝਦੇ ਹੋਏ, ਆਪਣੀ ਨੈਤਿਕ ਜ਼ਿੰਮੇਵਾਰੀ ਸਮਝ ਕੇ ਲੋਕ ਹਿੱਤਾਂ ਵਿੱਚ ਕੰਮ ਕੀਤਾ ਜਾਵੇ। ਇਸ ਸਮਾਗਮ ਵਿੱਚ ਕੁਵੀਜ ਵੀ  ਮੁਕਾਬਲਾ ਕਰਵਾਇਆ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟ੍ਰੈਫਿਕ ਇੰਚਾਰਜ, ਵਿਕਾਸ ਕਾਲੜਾ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਯੁਵਰਾਜ ਨਾਰੰਗ, ਸੁਖਚੈਨ ਸਿੰਘ, ਬਲਵੀਰ ਚੰਦ, ਸੁਧੀਰ ਧਵਨ, ਸੁਮਿਤ ਸ਼ਰਮਾ,  ਅੰਗਰੇਜ਼ ਅਤੇ ਜਗਮੋਹਨ ਸਿੰਘ ਆਦਿ ਵੀ ਹਾਜ਼ਰ ਸਨ। 

 

Tags: Civil Surgeon Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD