Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਸਰਕਾਰ ਸੂਬੇ ਵਿੱਚ ਵਿਦਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਚਨਬੱਧ : ਕੁਲਜੀਤ ਸਿੰਘ ਨਾਗਰਾ

ਪੰਜਾਬ ਸਰਕਾਰ ਸੂਬੇ ਵਿੱਚ ਵਿਦਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਚਨਬੱਧ : ਕੁਲਜੀਤ ਸਿੰਘ ਨਾਗਰਾ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 31 May 2019

Last updated on: May 31, 2019, 00:00 IST

ਪੰਜਾਬ ਸਰਕਾਰ ਸੂਬੇ ਵਿੱਚ ਵਿਦਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਚਨਬੱਧ ਹੈ ਅਤੇ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਲਈ ਧਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ  ਕੁਲਜੀਤ ਸਿੰਘ ਨਾਗਰਾ ਨੇ ਹਲਕੇ ਦੇ ਸਰਕਾਰੀ ਸਕੂਲ ਖੇੜਾ, ਬਲਾੜੀ ਕਲਾਂ, ਬਰਾਸ, ਬਡਾਲੀ ਆਲਾ ਸਿੰਘ, ਰੰਧਾਵਾ, ਕੋਟਲਾ ਬਜਵਾੜਾ ਵਿਖੇ ਵੱਖ-ਵੱਖ ਸਕੂਲਾਂ ਦੀਆਂ 318 ਵਿਦਿਆਰਥਣਾਂ ਨੂੰ ਮਾਈ ਭਾਗੋ ਵਿਦਿਆ ਸਕੀਮ ਅਧੀਨ ਮੁਫਤ ਸਾਇਕਲ ਵੰਡਣ ਮੌਕੇ ਕਰਵਾਏ ਗਏ ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕੀਤਾ।ਵਿਧਾਇਕ ਨਾਗਰਾ ਨੇ ਦੱਸਿਆ ਕਿ ਰਾਜ ਸਰਕਾਰ ਲੜਕੀਆਂ ਦੀ ਸਿੱਖਿਆ ਲਈ ਵਿਸ਼ੇਸ਼ ਤਵੱਜੋ ਦੇ ਰਹੀ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਲੜਕੀਆਂ ਨੂੰ ਵੱਧ ਤੋਂ ਵੱਧ ਸਿੱਖਿਆ ਦਿਵਾਉਣ ਲਈ ਕੋਈ ਕਸਰ ਬਾਕੀ ਨਾ ਛੱਡਣ ਕਿਉਂਕਿ ਅਜੌਕੇ ਯੁੱਗ ਵਿੱਚ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਨਾਲੋਂ ਘੱਟ ਨਹੀਂ ਹਨ ਸਗੋਂਂ ਕਈ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਇਸ ਮੌਕੇ ਸਕੂਲੀ ਅਧਿਆਪਕਾਂ ਨੂੰ ਵੀ ਬੱਚਿਆਂ ਦੀ ਪੜਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ 'ਤੇ ਜੋਰ ਦੇਣ ਲਈ ਆਖਿਆ।ਸ. ਨਾਗਰਾ ਨੇ ਸਰਕਾਰੀ ਸਕੂਲ ਖੇੜਾ ਵਿਖੇ 47 ਵਿਦਿਆਰਥਣਾਂ, ਬਲਾੜੀ ਕਲਾਂ ਵਿਖੇ 65, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਾਸ ਵਿਖੇ 52, ਬਡਾਲੀ ਆਲਾ ਸਿੰਘ ਵਿਖੇ 88, ਰੰਧਾਵਾ ਵਿਖੇ 29, ਕੋਟਲਾ ਬਜਵਾੜਾ ਵਿਖੇ 37 ਵਿਦਿਆਰਥਣਾਂ ਨੂੰ ਮੁਫਤ ਸਾਈਕਲ ਵੰਡੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਪਰਮਜੀਤ ਕੌਰ ਸਿੱਧੂ, ਪਰਮਵੀਰ ਸਿੰਘ ਟਿਵਾਣਾ, ਜ਼ਿਲ੍ਹਾ ਕੋਆਰਡੀਨੇਟਰ ਹਰਮੀਤ ਸਿੰਘ ਬਾਜਵਾ ਅਤੇ ਸਕੂਲਾਂ ਦੇ ਪ੍ਰਿੰਸੀਪਲ ਜਿਸ ਵਿੱਚ ਮਾਲਵਿੰਦਰ ਸਿੰਘ ਗਰੇਵਾਲ, ਰਮਿੰਦਰ ਕੌਰ, ਅਮਨਦੀਪ ਕੌਰ, ਦਵਿੰਦਰਜੀਤ ਕੌਰ, ਸੁਨੀਤਾ ਸੱਗਰ, ਜਸਵੀਰ ਸਿੰਘ ਸਮੇਤ ਗੁਰਮੇਲ ਸਿੰਘ ਬਡਾਲੀ, ਡਾ. ਕਮਲ ਬਡਾਲੀ, ਰਣਜੀਤ ਸਿੰਘ ਬਡਾਲੀ ਮੈਬਰ ਬਲਾਕ ਸੰਮਤੀ, ਸੁਰਮੁੱਖ ਸਿੰਘ ਫੌਜੀ, ਮਨਦੀਪ ਸਿੰਘ, ਲਾਲ ਜੀ ਓਂਕਾਰ, ਮੁਨਸ਼ੀ ਰਾਮ ਸਰਪੰਚ, ਗੁਰਸੇਵਕ ਸਿੰਘ, ਹਰਦਮ ਸਿੰਘ, ਨਰਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Kuljit Singh Nagra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD