Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਸਮਰ ਕੈਂਪਾਂ ਵਿਚ ਗੂੰਜ ਰਹੀਆਂ ਹਨ ਸਰਕਾਰੀ ਸਕੂਲਾਂ ਦੇ ਬਾਲਾਂ ਦੀਆਂ ਕਿਲਕਾਰੀਆਂ

ਵਿਦਿਆਰਥੀਆਂ ਦੀ ਹੋ ਰਹੀ ਹੈ ਸਖ਼ਸੀਅਤ ਉਸਾਰੀ, ਸਿੱਖ ਰਹੇ ਹਨ ਲੋਕ ਕਲਾਵਾਂ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 03 Jun 2019

Last updated on: Jun 03, 2019, 00:00 IST

ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸਕੂਲਾਂ ਦੇ ਨਿਆਣੇ ਅਧਿਆਪਕਾਂ ਵੱਲੋਂ ਲਗਾਏ ਜਾ ਰਹੇ ਸਮਰ ਕੈਂਪਾਂ ਵਿਚ ਆਪਣੀ ਸਖਸ਼ੀਅਤ ਨੂੰ ਨਵਾਂ ਰੂਪ ਦੇ ਰਹੇ ਹਨ। ਇੰਨਾਂ ਸਮਰ ਕੈਂਪਾਂ ਵਿਚ ਅਧਿਆਪਕਾਂ ਦੀ ਦੇਖਰੇਖ ਵਿਚ ਵਿਦਿਆਰਥੀਆਂ ਦੇ ਪ੍ਰਤਿਭਾ ਦੇ ਨਵੇਂ ਰੰਗ ਉੱਭਰ ਕੇ ਸਾਹਮਣੇ ਆ ਰਹੇ ਹਨ। ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਸਿੱਖਿਆ ਵਿਭਾਗ ਦੇ ਪ੍ਰਾਈਮਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਪਣੇ ਪੱਧਰ ਤੇ ਆਪਣੇ ਵਿਦਿਆਰਥੀਆਂ ਦੀ ਸਖ਼ਸੀਅਤ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਇਹ ਕੈਂਪ ਆਰੰਭ ਕੀਤੇ ਗਏ ਹਨ। ਜ਼ਿਲਾ ਸਿੱਖਿਆ ਅਫ਼ਸਰ ਸ: ਮਲਕੀਤ ਸਿੰਘ ਨੇ ਦੱਸਿਆ ਕਿ ਇੰਨਾਂ ਕੈਂਪਾਂ ਵਿਚ 2850 ਵਿਦਿਆਰਥੀ ਸਿਰਕਤ ਕਰ ਰਹੇ ਹਨ ਅਤੇ ਜ਼ਿਲੇ ਦੇ 65 ਸਕੂਲਾਂ ਵਿਚ 265 ਅਧਿਆਪਕਾਂ ਵੱਲੋਂ ਇਹ ਸਮਰ ਕੈਂਪ ਆਯੋਜਿਤ ਕੀਤੇ ਗਏ ਹਨ।ਜ਼ਿਲਾ ਸਿੱਖਿਆ ਅਫ਼ਸਰ ਸ੍ਰੀ ਮਲਕੀਤ ਸਿੰਘ ਨੇ ਦੱਸਿਆ ਕਿ ਇੰਨਾਂ ਕੈਂਪਾਂ ਵਿਚ ਵਿਦਿਆਰਥੀਆਂ ਵੱਲੋਂ ਜਿੱਥੇ ਪੰਜਾਬ ਦੀ ਵਿਰਾਸਤੀ ਖੇਡਾਂ ਜਿਵੇਂ ਲੰਗੜਾ ਸ਼ੇਰ, ਪੀਚੋ, ਸ਼ੇਰ ਬੱਕਰੀ, ਕੁਰਸੀ ਦੌੜ, ਕੋਟਲਾਂ ਛਪਾਕੀ ਖੇਡੀਆਂ ਜਾ ਰਹੀਆਂ ਹਨ ਉੱਥੇ ਹੀ ਨੰਨੇ ਹੱਥਾਂ ਵਾਲੇ ਇਹ ਬਾਲ ਕਲਾਕਾਰ ਆਪਣੇ ਮਨਾਂ ਦੇ ਕੋਮਲ ਭਾਵਾਂ ਨੂੰ ਚਿੱਤਰਕਲਾ ਰਾਹੀਂ ਵੀ ਸਾਕਾਰ ਰੂਪ ਦੇ ਰਹੇ ਹਨ। ਕਲੇਅ ਮਾਡਲਿੰਗ ਰਾਹੀਂ ਇੰਨਾਂ ਨਿਆਣਿਆਂ ਵੱਲੋਂ ਕੀਤੀ ਜਾ ਰਹੀ ਸਿਰਜਣਾ ਇੰਨਾਂ ਦੇ ਮਨਾਂ ਦੇ ਵਲਵਲਿਆਂ ਦਾ ਪ੍ਰਗਟਾਵਾਂ ਕਰਦੀ ਹੈ ਅਤੇ ਇਹ ਵੀ ਦੱਸਦੀ ਹੈ ਕਿ ਇਹ ਬੱਚੇ ਆਪਣੇ ਆਲੇ ਦੁਆਲੇ ਪ੍ਰਤੀ ਕਿਸ ਤਰਾਂ ਦੀ ਸਮਝ ਰੱਖਦੇ ਹਨ। 

ਇਸੇ ਤਰਾਂ ਅਧਿਆਪਕਾਂ ਵੱਲੋਂ ਸੁੰਦਰ ਲਿਖਾਈ ਦੇ ਗੁਰ ਵੀ ਵਿਦਿਆਰਥੀਆਂ ਨੂੰ ਸਮਝਾਏ ਜਾ ਰਹੇ ਹਨ। ਪੜੋ ਪੰਜਾਬ ਪੜਾਓ ਪੰਜਾਬ ਦੇ ਜ਼ਿਲਾ ਕੋਆਰਡੀਨੇਟਰ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਇੰਨਾਂ ਸਮਰ ਕੈਂਪਾਂ ਵਿਚ ਬੱਚੇ ਲੋਕ ਕਲਾਵਾਂ ਵੀ ਸਿੱਖ ਰਹੇ ਹਨ। ਭੰਗੜੇ ਗਿੱਧੇ ਤੋਂ ਇਲਾਵਾ ਗੀਤ, ਕਵਿਤਾਵਾਂ, ਚੁੱਟਕਲੇ ਆਦਿ ਰਾਹੀਂ ਬੱਚੇ ਆਪਣੇ ਸਾਥੀਆਂ ਨਾਲ ਗਰਮੀਆਂ ਦੀਆਂ ਛੁੱਟੀਆਂ ਦਾ ਸਾਰਥਕ ਇਸਤੇਮਾਲ ਕਰ ਰਹੇ ਹਨ।ਇਸੇ ਤਰਾਂ ਰੰਗੋਲੀ, ਸਲਾਦ ਕੱਟ ਕੇ ਸਜਾਉਣਾ, ਮਹਿੰਦੀ ਲਗਾਉਣ ਵਰਗੇ ਮੁਕਾਬਲਿਆਂ ਵਿਚ ਕੁੜੀਆਂ ਆਪਣੀ ਵੱਖਰੀ ਮੁਹਾਰਤ ਦਾ ਮੁਜਾਹਿਰਾ ਇੰਨਾਂ ਸਮਰ ਕੈਂਪਾਂ ਵਿਚ ਕਰ ਰਹੀਆਂ ਹਨ। ਇਸੇ ਤਰਾਂ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਨਾਲ ਜੋੜਨ ਅਤੇ ਉਨਾਂ ਨੂੰ ਸਾਡੇ ਚੌਗਿਰਦੇ ਨੂੰ ਦਰਪੇਸ਼ ਮੁਸਕਿਲਾਂ ਤੋਂ ਜਾਣੂ ਕਰਵਾਉਣ ਲਈ ਉਨਾਂ ਨੂੰ ਪੌਦੇ ਲਗਾਉਣ ਅਤੇ ਉਨਾਂ ਦੀ ਸਾਂਭ ਸੰਭਾਲ ਲਈ ਵੀ ਇੰਨਾਂ ਸਮਰ ਕੈਂਪਾਂ ਵਿਚ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਰਾਂ ਪੇਪਰ ਕਟਿੰਗ ਅਤੇ ਫਲਾਵਰ ਮੇਕਿੰਗ ਕਰਦੇ ਇਹ ਬੱਚੇ ਸਰਕਾਰੀ ਸਕੂਲਾਂ ਦੀਆਂ ਰੰਗਲੀਆਂ ਤਸਵੀਰਾਂ ਪੇਸ਼ ਕਰ ਰਹੇ ਹਨ। ਉੁਨਾਂ ਨੇ ਅਧਿਆਪਕਾਂ ਵੱਲੋਂ ਸਵੈ ਇੱਛਾ ਨਾਲ ਆਪਣੇ ਵਿਦਿਆਰਥੀਆਂ ਲਈ ਲਗਾਏ ਜਾ ਰਹੇ ਇੰਨਾਂ ਸਮਰ ਕੈਂਪਾਂ ਦੀ ਸਫਲਤਾ ਲਈ ਵਿਖਾਏ ਜਾ  ਰਹੇ ਜੋਸ, ਜ਼ਜਬੇ ਅਤੇ ਜਨੂੰਨ ਨੂੰ ਸਲਾਮ ਕਰਦਿਆਂ ਕਿਹਾ ਕਿ ਹੁਣ ਸਰਕਾਰ ਸਕੂਲ ਕਿਸੇ ਤਰਾਂ ਵੀ ਕਿਸੇ ਵੀ ਹੋਰ ਸਕੂਲ ਤੋਂ ਪਿੱਛੇ ਨਹੀਂ ਹਨ।

 

Tags: EDUCATION

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD