Friday, 05 June 2026

 

 

ਖ਼ਾਸ ਖਬਰਾਂ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ

 

ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਰੱਖਣ ਵਿੱਚ ਹਰੇਕ ਵਿਅਕਤੀ ਪਾਵੇ ਆਪਣਾ ਯੋਗਦਾਨ : ਰਾਜਦੀਪ ਸਿੰਘ ਬਰਾੜ

5 ਜੂਨ ਨੂੰ ਮਨਾਏ ਜਾਣ ਵਾਲੇ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਕੀਤੀ ਮੀਟਿੰਗ

5 Dariya News

ਮਾਨਸਾ , 03 Jun 2019

Last updated on: Jun 03, 2019, 00:00 IST

ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆਵਲ ਰੱਖਣ ਵਿੱਚ ਹਰੇਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਅੱਜ 5 ਜੂਨ ਨੂੰ ਮਨਾਏ ਜਾਣ ਵਾਲੇ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਸਥਾਨਕ ਬੱਚਤ ਭਵਨ ਵਿਖੇ ਅਧਿਕਾਰੀਆਂ ਨਾਲ ਕੀਤੀ ਇੱਕ ਅਹਿਮ ਮੀਟਿੰਗ ਦੌਰਾਨ ਕੀਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਬਰਾੜ ਨੇ ਕਿਹਾ ਕਿ ਵਾਤਾਵਰਨ ਦਿਵਸ ਸਬੰਧੀ ਸਮੂਹ ਵਿਭਾਗ ਆਪਣਾ ਐਕਸ਼ਨ ਪਲਾਨ ਤਿਆਰ ਕਰਕੇ ਮੀਟਿੰਗ ਉਪਰੰਤ ਜਮ੍ਹਾ ਕਰਵਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਆਪਣਾ ਬਣਦਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਮਨੁੱਖੀ ਹੋਂਦ ਦੀ ਕਲਪਨਾ ਹੀ ਸਵੱਛ ਵਾਤਾਵਰਨ 'ਤੇ ਨਿਰਭਰ ਕਰਦੀ ਹੈ। ਕਿਉਂਕਿ ਸਾਫ਼-ਸੁਥਰਾ ਵਾਤਾਵਰਨ ਸਾਨੂੰ ਤੰਦਰੁਸਤੀ ਅਤੇ ਬਿਮਾਰੀਆਂ ਮੁਕਤ ਜੀਵਨ ਬਤੀਤ ਕਰਨ ਵਿੱਚ ਮਦਦਗਾਰ ਸਾਬਿਤ ਹੁੰਦਾ ਹੈ।ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਵੀ ਪ੍ਰੇਰਿਤ ਕਰਨ ਕਿ ਉਹ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਅਤੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਕਿਉਂਕਿ ਜੇਕਰ ਅਸੀਂ ਪਾਣੀ ਦੀ ਦੁਰਵਰਤੋਂ ਕਰਾਂਗੇ, ਤਾਂ ਸਾਡੀਆਂ ਅਗਲੀਆਂ ਪੀੜ੍ਹੀਆਂ ਨੂੰ ਪਾਣੀ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਨੂੰ ਵਾਤਾਵਰਨ ਨੂੰ ਬਚਾਉਣ ਵਿੱਚ ਸਾਂਝਾ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ  ਉਨ੍ਹਾਂ ਦੀ ਰੁੱਖ ਬਣਨ ਤੱਕ ਸਾਂਭ-ਸੰਭਾਲ ਕਰਨੀ ਚਾਹੀਦਾ ਹੈ।ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ, ਉਪ ਅਰਥ ਤੇ ਅੰਕੜਾ ਸਲਾਹਕਾਰ ਸ਼੍ਰੀ ਪਰਮਜੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਭਲਾਈ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ ਅਤੇ ਖੇਡ ਅਫ਼ਸਰ ਮਾਨਸਾ ਸ਼੍ਰੀ ਹਰਪਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।  

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD