ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਅਤੇ ਸਾਰੇ ਵਰਗਾਂ ਦੇ ਵਿਕਾਸ ਲਈ ਵਚਨਬੱਧ ਹੈ ਤੇ ਪੰਜਾਬ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਨਾਉਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ ਹੈ ਤੇ ਇਸ ਹਲਕੇ ਨੂੰ ਵਿਕਾਸ ਪੱਖੋਂ ਸਭ ਤੋਂ ਮੋਹਰੀ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮਾਰਕਿਟ ਕਮੇਟੀ ਸਰਹਿੰਦ ਵਿਖੇ ਸਬਜ਼ੀ ਮੰਡੀ ਦੇ ਫੜ ਦੀ ਕਾਇਆ ਕਲਪ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ।ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਇਸ ਫੜ ਦੀ ਕਾਇਆ ਕਲਪ 'ਤੇ 44.64 ਲੱਖ ਰੁਪਏ ਖਰਚੇ ਜਾ ਰਹੇ ਹਨ, ਜਿਸ ਸਦਕਾ ਸਬਜ਼ੀਆਂ ਦੇ ਖੇਤਰ ਨਾਲ ਜੁੜੇ ਲੋਕਾਂ ਨੂੰ ਜੋ ਮੁਸ਼ਕਲਾਂ ਦਰਪੇਸ਼ ਸਨ, ਉਨ੍ਹਾਂ ਤੋਂ ਨਿਜਾਤ ਮਿਲੇਗੀ। ਲੋਕਾਂ ਵੱਲੋਂ ਇਸ ਫੜ ਦੀ ਕਾਇਆ ਕਲਪ ਕੀਤੇ ਜਾਣ ਦੀ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਇਸ ਫੜ ਦੀ ਕਾਇਆ ਕਲਪ ਹੋਣ ਸਦਕਾ ਸਬਜ਼ੀਆਂ ਦੇ ਖੇਤਰ ਵਿੱਚ ਵੱਖ-ਵੱਖ ਕੰਮ ਕਰਨ ਵਾਲੇ ਲੋਕਾਂ ਨੂੰ ਕੰਮ ਪੱਖੋਂ ਬਹੁਤ ਲਾਭ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਮੰਡੀ ਦੇ ਨਾਲ-ਨਾਲ ਹਲਕੇ ਦੀਆਂ ਹੋਰਨਾਂ ਮੰਡੀਆਂ ਦੀ ਕਾਇਆ ਕਲਪ ਦਾ ਕੰਮ ਵੀ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਦੇ ਲੋਕਾਂ ਦੇ ਵਿਕਾਸ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕਾਰਜਸ਼ੀਲ ਹੈ ਤੇ ਵੱਖ-ਵੱਖ ਪ੍ਰੋਜੈਕਟਾਂ ਦੇ ਰੂਪ ਵਿੱਚ ਇਸ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ।ਇਸ ਮੌਕੇ ਮਾਰਕਿਟ ਕਮੇਟੀ ਦੇ ਸਕੱਤਰ ਗਗਨਦੀਪ ਸਿੰਘ, ਐੱਸ.ਡੀ.ਓ ਸਤਨਾਮ ਸਿੰਘ, ਜੇ.ਈ ਭਰਵਾਤ ਕੁਮਾਰ ਗੋਇਲ, ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਧੌਛੀ, ਸ਼ਹਿਰੀ ਪ੍ਰਧਾਨ ਤੇ ਕੌਂਸਲਰ ਗੁਲਸ਼ਨ ਰਾਏ ਬੌਬੀ, ਸਾਬਕਾ ਪ੍ਰਧਾਨ ਚਰਨਜੀਵ ਚੰਨਾ, ਗੁਰਪ੍ਰੀਤ ਸਿੰਘ ਲਾਲੀ, ਸੁੰਦਰ ਲਾਲ, ਨਰਿੰਦਰ ਕੁਮਾਰ ਪ੍ਰਿੰਸ (ਸਾਰੇ ਕੌਂਸਲਰ), ਪਰਮਵੀਰ ਸਿੰਘ ਟਿਵਾਣਾ, ਸਰਪੰਚ ਕਰਨੈਲ ਸਿੰਘ, ਸੁਖਦੇਵ ਸਿੰਘ, ਗਗਨਦੀਪ, ਰਾਜੀਵ ਬਿੱਟੂ, ਟਿੱਕੂ, ਮਹੇਸ਼ ਕੁਮਾਰ, ਬਲਦੇਵ ਸਿੰਘ, ਦਵਿੰਦਰ, ਨਿੱਟੂ, ਰਾਜੂ, ਮਹਿੰਦਰ ਸਿੰਘ ਸਮੇਤ ਸਮੂਹ ਆੜ੍ਹਤੀ ਹਾਜ਼ਰ ਸਨ।