Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਜਾ ਰਹੀ ਹੈ ਪੰਜਾਬ ਸਰਕਾਰ: ਨਾਗਰਾ

ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਿੰਡਾਂ ਦਾ ਵਿਸ਼ੇਸ਼ ਤੌਰ 'ਤੇ ਕੀਤਾ ਜਾ ਰਿਹਾ ਹੈ ਵਿਕਾਸ

5 Dariya News

ਫ਼ਤਹਿਗੜ੍ਹ ਸਾਹਿਬ , 07 Jun 2019

Last updated on: Jun 07, 2019, 00:00 IST

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਵੱਖੋ-ਵੱਖਰੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਤੇ ਵੱਖੋ-ਵੱਖਰੇ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਗੁਰੂ ਨਾਨਕ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਪਿੰਡਾਂ ਦਾ ਵਿਸ਼ੇਸ਼ ਤੌਰ 'ਤੇ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਪਿੰਡ ਈਸਰਹੇਲ, ਜਿਸ ਨੂੰ ਕਿ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਹੈ, ਦੇ ਵਿਕਾਸ ਲਈ ਸਰਕਾਰ ਵੱਲੋਂ 03 ਕਰੋੜ 83 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਗੱਲ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਆਖੀ।ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਨੂੰ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਹੈ, ਉਨ੍ਹਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਇਹ ਪਿੰਡ ਦੁਨੀਆਂ ਦੇ ਨਕਸ਼ੇ 'ਤੇ ਉੱਭਰ ਕੇ ਸਾਹਮਣੇ ਆ ਸਕਣ ਅਤੇ ਸੰਗਤ ਨੂੰ ਇਨ੍ਹਾਂ ਇਤਿਹਾਸਕ ਸਥਾਨਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਮਿਲੇ ਤੇ ਉਹ ਇਥੇ ਆ ਕੇ ਨਤਮਸਤਕ ਹੋ ਸਕਣ। ਸ. ਨਾਗਰਾ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਥੇਹ ਸਾਹਿਬ, ਈਸਰਹੇਲ ਦੇ ਆਲੇ ਦੁਆਲੇ ਦੇ ਖੇਤਰ ਦਾ ਵੀ ਵਿਕਾਸ ਕੀਤਾ ਜਾਵੇਗਾ ਤੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਬੂਟੇ ਆਦਿ ਲਾ ਕੇ ਸੁੰਦਰੀਕਰਨ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਿੰਡ ਈਸਰਹੇਲ ਵਿਖੇ ਪੁਰਸ਼ਾਂ ਤੇ ਔਰਤਾਂ ਲਈ ਵੱਖੋ-ਵੱਖਰੇ ਪਾਰਕ ਬਣਾਏ ਜਾਣੇ ਹਨ ਤੇ ਪਾਰਕਾਂ ਵਿੱਚ ਓਪਨ ਜਿਮ ਵੀ ਲਾਏ ਜਾਣਗੇ। ਪੁਰਸ਼ਾਂ ਲਈ ਬਣਨ ਵਾਲੇ ਪਾਰਕ ਦੇ ਕੰਮ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਇਸ ਪ੍ਰੋਜੈਕਟ ਨੂੰ ਛੇਤੀ ਹੀ ਮੁਕੰਮਲ ਕਰ ਦਿੱਤਾ ਜਾਵੇਗਾ। ਪਿੰਡ ਦੇ ਛੱਪੜ ਦਾ ਵੀ ਨਵੀਨੀਕਰਨ ਕੀਤਾ ਜਾਣਾ ਹੈ ਤੇ ਪਾਣੀ ਦੀ ਸਫਾਈ ਲਈ ਸੀਚੇਵਾਲ ਮਾਡਲ ਨੂੰ ਅਪਣਾਇਆ ਗਿਆ ਹੈ, ਜਿਸ ਸਬੰਧੀ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਇਸ ਪ੍ਰੋਜੈਕਟ ਤਹਿਤ ਵੱਖ-ਵੱਖ ਖੂਹ ਤਿਆਰ ਕੀਤੇ ਜਾ ਰਹੇ ਹਨ ਤੇ ਇਨ੍ਹਾਂ ਖੂਹਾਂ ਜ਼ਰੀਏ ਗੰਦਾ ਪਾਣੀ ਸਾਫ ਕਰ ਕੇ ਛੱਪੜ ਵਿੱਚ ਪਾਇਆ ਜਾਵੇਗਾ ਤੇ ਛੱਪੜ ਵਿੱਚੋਂ ਅੱਗੇ ਸਿੰਚਾਈ ਲਈ ਵਰਤਿਆ ਜਾਇਆ ਕਰੇਗਾ। ਛੱਪੜ ਦੇ ਆਲੇ ਦੁਆਲੇ ਦੇ ਖੇਤਰ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਪਿੰਡ ਦੀ ਸੱਥ ਦੇ ਵਿਕਾਸ, ਸਟਰੀਟ ਲਾਈਟਾਂ ਲਾਉਣ, ਸ਼ਮਸ਼ਾਨਘਾਟ ਦੀ ਕਾਇਲਾ ਕਲਪ ਕਰਨ, ਧਰਮਸ਼ਾਲਾ ਦੀ ਮੁਰੰਮਤ, ਬੱਸ ਲਾਈਟ ਸ਼ੈਲਟਰ ਆਦਿ ਦਾ ਕੰਮ ਤਰਜੀਹ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ।

 

Tags: Kuljit Singh Nagra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD