ਪੰਜਾਬ ਦੇ ਨਵ ਨਿਯੁਕਤ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਉਤੇ ਇੱਥੇ ਗੁਰਦੁਆਰਾ ਨਾਨਕਸਰ ਸੈਕਟਰ 28 ਚੰਡੀਗੜ ਵਿੱਚ ਨਤਮਸਤਕ ਹੋਏ। ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਨੇ ਉਨਾਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਛਬੀਲ ਲਾਈ ਗਈ, ਜਿਸ ਵਿੱਚ ਸ. ਸਿੱਧੂ ਨੇ ਸੇਵਾ ਵੀ ਕੀਤੀ।ਗੁਰਦੁਆਰੇ ਵਿੱਚ ਨਤਮਸਤਕ ਹੋਣ ਮਗਰੋਂ ਸਿਹਤ ਮੰਤਰੀ ਨੇ ਕਿਹਾ ਕਿ ਜਿੱਥੇ ਉਨਾਂ ਨਵਾਂ ਅਹੁਦਾ ਮਿਲਣ ਉਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਹੈ, ਉਥੇ ਸਮੁੱਚੀ ਲੋਕਾਈ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਸ. ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ, ਗੁਰਸ਼ਰਨ ਸਿੰਘ ਰਿਆੜ, ਮਾਸਟਰ ਗੁਰਚਰਨ ਸਿੰਘ, ਦਰਸ਼ਨ ਸਿੰਘ ਧਾਲੀਵਾਲ ਅਤੇ ਬਲਜੀਤ ਸਿੰਘ ਹਾਜ਼ਰ ਸਨ।