Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ 'ਸੱਤਿਆਗ੍ਰਹਿ ਦਿਵਸ' ਮੌਕੇ ਰਾਜ ਪੱਧਰੀ ਸਮਾਗਮ ਦਾ ਆਯੋਜਨ

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੁੱਖ ਮਹਿਮਾਨ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

5 Dariya News

ਲੁਧਿਆਣਾ , 07 Jun 2019

Last updated on: Jun 07, 2019, 00:00 IST

ਰਾਸ਼ਟਰ ਪਿਤਾ ਵਜੋਂ ਜਾਣੇ ਜਾਂਦੇ ਮਹਾਤਮਾ ਗਾਂਧੀ ਦੇ 150ਵੇਂ ਜਨਮ ਸ਼ਤਾਬਦੀ ਸਮਾਰੋਹਾਂ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ 'ਸੱਤਿਆਗ੍ਰਹਿ ਦਿਵਸ' ਰਾਜ ਪੱਧਰੀ ਸਮਾਗਮ ਦੇ ਤੌਰ 'ਤੇ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਅੱਜ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅਤੇ ਵਿਸ਼ੇਸ਼ ਮਹਿਮਾਨ ਵਜੋਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭਾਰਤ ਨਗਰ ਦੀਆਂ ਵਿਦਿਆਰਥਣਾਂ ਨੇ ਮਹਾਤਮਾ ਗਾਂਧੀ ਦੇ ਜੀਵਨ ਅਤੇ ਸੱਤਿਆਗ੍ਰਹਿ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਮਾਗਮ ਦੌਰਾਨ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਮਹਾਤਮਾ ਗਾਂਧੀ ਵੱਲੋਂ ਦਰਸਾਏ ਗਏ ਰਸਤੇ 'ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਨਾ-ਮਿਲਵਰਤਨ ਅੰਦੋਲਨ ਨੂੰ ਹਥਿਆਰ ਵਜੋਂ ਸਫ਼ਲਤਾਪੂਰਵਕ ਵਰਤਿਆ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਲੋਕਾਂ ਨੂੰ ਪ੍ਰੇਰਨਾ ਦਿੰਦੀਆਂ ਰਹਿਣਗੀਆਂ ਅਤੇ ਸਮਾਜ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਦੀਆਂ ਰਹਿਣਗੀਆਂ। ਮਹਾਤਮਾ ਗਾਂਧੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਵੱਲੋਂ ਦਿਖਾਏ ਗਏ ਰਸਤੇ 'ਤੇ ਚੱਲੀਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਤਮਾ ਗਾਂਧੀਆਂ ਦੀਆਂ ਮੁੱਢਲੀਆਂ ਸਿੱਖਿਆਵਾਂ ਨੂੰ ਸਮਾਜ ਬਦਲਣ ਲਈ ਵਰਤਣ। 

ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਅਸੀਂ ਮਹਾਤਮਾ ਗਾਂਧੀ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਅਣਥੱਕ ਸੇਵਾਵਾਂ ਸਦਕਾ ਹੀ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਜਿੱਥੇ ਮਹਾਤਮਾ ਗਾਂਧੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਆਪਣਾ ਸਰਬੋਤਮ ਯੋਗਦਾਨ ਪਾਇਆ, ਉਥੇ ਹੀ ਉਨ੍ਹਾਂ ਦੇ ਜੀਵਨ ਅਤੇ ਸਿਖਿਆਵਾਂ ਨੇ ਸਮਾਜ ਸੁਧਾਰ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਹੈ। ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਸਮਾਜ ਲਈ ਪ੍ਰੇਰਨਾਦਾਇਕ ਹਨ ਅਤੇ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਇਨ੍ਹਾਂ ਸਿਖਿਆਵਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ ਨੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸ੍ਰੀ ਭਾਰਤ ਭੂਸ਼ਣ ਆਸ਼ੂ, ਸ੍ਰ. ਰਵਨੀਤ ਸਿੰਘ ਬਿੱਟੂ, ਹਲਕਾ ਪਾਇਲ ਦੇ ਵਿਧਾਇਕ ਸ੍ਰ. ਲਖਬੀਰ ਸਿੰਘ ਲੱਖਾ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ ਦਾ ਸਵਾਗਤ ਅਤੇ ਸਨਮਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਸ਼ਵਨੀ ਸ਼ਰਮਾ ਅਤੇ ਸ੍ਰ. ਕਰਨਜੀਤ ਸਿੰਘ ਸੋਨੀ (ਦੋਵੇਂ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ), ਮੁਹੰਮਦ ਗੁਲਾਬ ਚੇਅਰਮੈਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪ੍ਰਵਾਸੀ ਸੈੱਲ), ਸ੍ਰੀ ਸਨੀ ਭੱਲਾ, ਸ੍ਰੀ ਜੈ ਪ੍ਰਕਾਸ਼ ਸ਼ਰਮਾ, ਸ੍ਰ. ਹਰਕਰਨ ਸਿੰਘ ਵੈਦ, ਸ੍ਰ. ਦਿਲਰਾਜ ਸਿੰਘ, ਸ੍ਰੀਮਤੀ ਪੂਨਮ ਮਲਹੋਤਰਾ, ਸ੍ਰ. ਬਲਜਿੰਦਰ ਸਿੰਘ ਬੰਟੀ, ਸ੍ਰੀਮਤੀ ਰਾਸ਼ੀ ਹੇਮਰਾਜ ਅਗਰਵਾਲ (ਸਾਰੇ ਕੌਂਸਲਰ), ਸ੍ਰ. ਈਸ਼ਵਰਜੋਤ ਸਿੰਘ ਚੀਮਾ ਚੇਅਰਮੈਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਇਕਨਾਮਿਕ ਐਂਡ ਪੋਲੀਟੀਕਲ ਪਲੈਨਿੰਗ ਸੈੱਲ, ਸੀਨੀਅਰ ਕਾਂਗਰਸੀ ਆਗੂ ਸ੍ਰ. ਦਰਸ਼ਨ ਸਿੰਘ ਸ਼ੰਕਰ, ਸ੍ਰੀ ਪਰਮਿੰਦਰ ਮਹਿਤਾ, ਸ੍ਰੀ ਰਮੇਸ਼ ਜੋਸ਼ੀ ਅਤੇ ਹੋਰ ਹਾਜ਼ਰ ਸਨ। 

 

Tags: Bharat Bhushan Ashu , Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD