Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਆਈ.ਆਈ.ਟੀ. ਦਿੱਲੀ ਨਾਲ ਸੋਰਸ ਅਪੋਰਸ਼ਨ ਮੈਂਟ ਸਟਡੀ ਦਾ ਐੱਮ.ਓ.ਯੂ.ਸਾਈਨ ਕਰਨ ਸਬੰਧੀ

5 Dariya News

ਰੂਪਨਗਰ , 07 Jun 2019

Last updated on: Jun 07, 2019, 00:00 IST

ਵਿਸ਼ਵ ਵਾਤਾਵਰਣ ਦਿਵਸ ਦਾ ਸੂਬਾ ਪੱਧਰੀ ਦਿਹਾੜਾ ਆਈ.ਆਈ.ਟੀ. ਰੋਪੜ ਵਿਖੇ ਮਨਾਇਆ ਗਿਆ, ਜਿਸ ਦਾ ਇਸ ਸਾਲ ਦਾ ਥੀਮ, “ਬੀਟ ਏਅਰ ਪ੍ਰਦੂਸ਼ਣ ”  ਸੀ। ਇਸ ਵਿੱਚ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ  ਅਤੇ  ਹੋਰ ਕੈਬਨਟ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ, ਸਾਧੂ ਸਿੰਘ ਧਰਮਸੋਤ ਅਤੇ ਸ਼੍ਰੀ ਰਾਣਾ ਕੇ.ਪੀ. ਸਿੰਘ, ਵਿਧਾਨ ਸਭਾ ਸਪੀਕਰ ਅਤੇ ਹੋਰ ਨਾਮਵਾਰ ਸ਼ਖਸ਼ੀਅਤਾਂ ਨੇ ਇਸ ਵਿਸ਼ਵ ਵਾਤਾਵਰਣ ਦਿਵਸ ਨੂੰ ਮਨਾਉਣ ਲਈ ਸ਼ਮੂਲੀਅਤ ਕੀਤੀ। ਪੰਜਾਬ ਰਾਜ ਦੇ ਨੌ ਸ਼ਹਿਰ, ਜਿਹੜੇ ਨੈਸ਼ਨਲ ਐਂਬੀਐਂਟ ਏਅਰ ਕੁਆਲਟੀ ਦੇ ਮਾਪਦੰਡ ਪੂਰੇ ਨਹੀਂ ਕਰਦੇ ਹਨ, ਉਨਹਾਂ ਨੂੰ ਨੌਨ-ਅਟੈਂਨਮੈਂਟ ਸਿਟੀ ਘੋਸ਼ਿਤ ਕੀਤਾ ਗਿਆ, ਜਿਵੇਂ ਕਿ ਅੰਮ੍ਰਿਤਸਰ, ਡੇਰਾ ਬਾਬਾ ਨਾਨਕ, ਜਲੰਧਰ, ਖੰਨਾ, ਲੁਧਿਆਣਾ, ਡੇਰਾਬੱਸੀ, ਮੰਡੀ ਗੋਬਿੰਦਗੜ੍ਹ, ਪਟਿਆਲਾ ਅਤੇ ਨੰਗਲ। ਇਨਹਾਂ ਸ਼ਹਿਰਾਂ ਦੇ ਕੁਝ ਵਿਸ਼ੇਸ਼ ਕਾਰਨਾਂ ਅਤੇ ਹਵਾ ਪ੍ਰਦੂਸ਼ਣ ਦੇ ਮੁੱਖ ਸਰੋਤਾਂ ਕਰਕੇ ਏਅਰ ਕੁਆਲਟੀ ਠੀਕ ਨਹੀਂ ਆ ਰਹੀ ਹੈ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਵੱਲੋਂ ਹਵਾ ਦੀ ਗੁਣਵੱਤਾ ਦੇ ਘੱਟਣ ਦੇ ਕਾਰਨ ਅਤੇ ਸਰੋਤਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਅੱਜ ਵਿਸ਼ਵ ਵਾਤਾਵਰਣ ਦਿਵਸ 2019 ਨੂੰ , ਆਈ.ਆਈ.ਟੀ. ਨਵੀਂ ਦਿੱਲੀ  ਨਾਲ ਐੱਮ.ਓ.ਯੂ, ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕੀਤਾ ਗਿਆ। ਇਹ ਐੱਮ.ਓ.ਯੂ, ਸ਼੍ਰੀ ਕੁਰਨੇਸ਼ ਗਰਗ, ਮੈਂਬਰ ਸਕੱਤਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਸ਼੍ਰੀ ਹਰਸ਼ ਕੋਟਾ, ਐਸੋਸੀਏਟ ਪ੍ਰੋਫੈਸਰ , ਆਈ.ਆਈ.ਟੀ. ਨਵੀਂ ਦਿੱਲੀ  ਵੱਲੋਂ ਸਾਈਨ ਕੀਤਾ ਗਿਆ ਹੈ। ਇਸ ਸਮਝੌਤੇ ਤਹਿਤ , ਆਈ.ਆਈ.ਟੀ. ਨਵੀਂ ਦਿੱਲੀ ਇਸ ਵਿੱਚ ਸੱਤ ਸ਼ਹਿਰਾਂ ਜਿਵੇਂ ਕਿ ਡੇਰਾਬੱਸੀ, ਜਲੰਧਰ, ਡੇਬਾ ਬਾਬਾ ਨਾਨਕ, ਖੰਨਾ, ਮੰਡੀ ਗੋਬਿੰਦਗੜ੍ਹ, ਪਟਿਆਲਾ, ਅਤੇ ਨੰਗਲ ਦੀ ਸੋਰਸ ਅਪੋਰਸ਼ਨ ਮੈਂਟ ਸਟਡੀ ਛੇ ਮਹੀਨੇ ਵਿੱਚ ਪੂਰੀ ਕੀਤੀ ਜਾਵੇਗੀ। ਇਸ ਤੋਂ ਬਾਅਦ ਪ੍ਰੋ.ਐਸ.ਐਸ. ਮਰਵਾਹਾ, ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਦੱਸਿਆ ਗਿਆ ਕਿ ਇਸ ਸਾਈਨਟੀਫਿਕ ਸਟੱਡੀ ਨਾਲ ਸਾਨੂੰ ਪ੍ਰਦੂਸ਼ਣ ਦੇ ਮੁੱਖ ਸਰੋਤ ਅਤੇ ਕਾਰਨਾਂ ਦਾ ਪਤਾ ਲੱਗ ਸਕੇਗਾ, ਇਸ ਉਪਰੰਤ ਇਨਹਾਂ ਸ਼ਹਿਰਾਂ ਵਿੱਚ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਬੋਰਡ ਵੱਲੋਂ ਉੱਚਿਤ ਯੰਤਰ ਅਤੇ ਹੋਰ ਢੰਗ ਉਪਰਾਲੇ ਅਪਣਾਏ ਜਾਣਗੇ ਤਾਂ ਕਿ ਇਨਹਾਂ ਸ਼ਹਿਰਾਂ ਨੂੰ ਪ੍ਰਦੂਸ਼ਣ ਰਹਿਤ ਕੀਤਾ ਜਾ ਸਕੇ ਅਤੇ ਇਹਨਾਂ ਸ਼ਹਿਰਾਂ ਨੂੰ ਨੋਨ-ਅਟੈਂਮੈਂਟ ਸ਼ਹਿਰਾਂ ਤੋਂ ਬਾਹਰ ਕੱਢਿਆ ਜਾ ਸਕੇ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD