ਹੁਸ਼ਿਆਰਪੁਰ ਦੇ ਸੰਸਦ ਸੋਮ ਪ੍ਰਕਾਸ਼ ਦੇ ਉਦਯੋਗ ਤੇ ਵਣਜ ਰਾਜ ਮੰਤਰੀ, ਭਾਰਤ ਸਰਕਾਰ ਬਣਨ 'ਤੇ ਪਹਿਲੀ ਵਾਰ ਹੁਸ਼ਿਆਰਪੁਰ ਆਉਣ 'ਤੇ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੇਂਦਰੀ ਰਾਜ ਮੰਤਰੀ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਐਸ.ਐਸ.ਪੀ. ਸ਼੍ਰੀ ਜੇ. ਏਲਨਚੇਲੀਅਨ, ਐਸ.ਡੀ.ਐਮ. ਗੜ੍ਹਸ਼ੰਕਰ ਸ਼੍ਰੀ ਹਰਬੰਸ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਵੀ ਸ਼੍ਰੀ ਸੋਮ ਪ੍ਰਕਾਸ਼ ਦਾ ਸੁਆਗਤ ਕੀਤਾ। ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਸਬੰਧੀ ਚਰਚਾ ਕੀਤੀ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਸ਼੍ਰੀ ਤਿਕਸ਼ਣ ਸੂਦ, ਮੇਅਰ ਸ਼੍ਰੀ ਸ਼ਿਵ ਸੂਦ, ਜ਼ਿਲ੍ਹਾ ਭਾਜਪਾ ਪ੍ਰਧਾਨ ਸ਼੍ਰੀ ਵਿਜੇ ਪਠਾਨੀਆ ਆਦਿ ਵੀ ਹਾਜ਼ਸ ਸਨ।