Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕ ਸਭਾ ਚੋਣਾਂ ਅਤੇ ਬਿਜਲੀ ਅੰਦੋਲਨ ਨੂੰ ਲੈ ਕੇ 'ਆਪ' ਨੇ ਕੀਤੀ ਲੰਬੀ ਬੈਠਕ

ਨਵਜੋਤ ਸਿੰਘ ਸਿੱਧੂ ਕੋਲ ਬਤੌਰ ਬਿਜਲੀ ਮੰਤਰੀ ਸੂਬੇ ਅਤੇ ਲੋਕਾਂ ਦਾ ਭਲਾ ਕਰਨ ਦਾ ਸੁਨਹਿਰਾ ਮੌਕਾ-ਹਰਪਾਲ ਸਿੰਘ ਚੀਮਾ

5 Dariya News

ਚੰਡੀਗੜ੍ਹ , 10 Jun 2019

Last updated on: Jun 10, 2019, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਲੋਕ ਸਭਾ ਚੋਣਾਂ (2019) ਬਾਰੇ ਗਹਿਰ-ਗੰਭੀਰ ਮੰਥਨ ਕਰਨ ਦੇ ਨਾਲ ਨਾਲ ਸੂਬੇ ਦੇ ਲੋਕਾਂ ਦੀ ਰੋਜ਼ਮਰ੍ਹਾ ਜ਼ਿੰਦਗੀ ਨਾਲ ਸਿੱਧਾ ਜੁੜੇ ਮਹਿੰਗੀ ਬਿਜਲੀ ਅਤੇ ਨਖਿੱਧ ਸਿਹਤ ਅਤੇ ਸਿੱਖਿਆ ਸੇਵਾਵਾਂ ਵਰਗੇ ਮੁੱਦਿਆਂ 'ਤੇ ਵੀ ਵਿਚਾਰ-ਚਰਚਾ ਕੀਤੀ ਅਤੇ ਵਾਰ-ਵਾਰ ਮਹਿੰਗੀ ਕੀਤੀ ਜਾ ਰਹੀ ਬਿਜਲੀ ਦੇ ਵਿਰੋਧ 'ਚ ਸੂਬਾ ਪੱਧਰੀ 'ਬਿਜਲੀ ਅੰਦੋਲਨ' ਵਿੱਢਣ ਦੀ ਰੂਪ ਰੇਖਾ ਵਿਚਾਰੀ।ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕਈ ਘੰਟੇ ਚੱਲੀ ਇਸ ਬੈਠਕ 'ਚ ਕੋਰ ਕਮੇਟੀ ਦੇ ਮੈਂਬਰਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਨਾਲ ਵੀ ਇੱਕ-ਇੱਕ ਕਰਕੇ ਚੋਣਾਂ ਸੰਬੰਧੀ ਫੀਡਬੈਕ ਅਤੇ ਸੁਝਾਅ ਲਏ ਗਏ ਤਾਂ ਕਿ ਭਵਿੱਖ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਰਪੇਸ਼ ਕਮੀਆਂ ਨੂੰ ਦੂਰ ਕੀਤਾ ਜਾ ਸਕੇ।ਲੰਬੀ ਬੈਠਕ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਅਤੇ ਪ੍ਰਿੰਸੀਪਲ ਬੁੱਧਰਾਮ ਨੇ ਦੱਸਿਆ ਕਿ ਛੇਤੀ ਹੀ 'ਬਿਜਲੀ ਅੰਦੋਲਨ' ਦੀ ਰੂਪ ਰੇਖਾ ਐਲਾਨ ਦਿੱਤੀ ਜਾਵੇਗੀ ਅਤੇ ਸਰਕਾਰ ਨੂੰ ਬਿਜਲੀ ਦੇ ਵਾਰ-ਵਾਰ ਵਧਾਏ ਜਾ ਰਹੇ ਰੇਟ ਘੱਟ ਕਰਨ ਲਈ ਮਜਬੂਰ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ 'ਚ ਚੀਮਾ ਨੇ ਨਵੇਂ ਬਿਜਲੀ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਬਿਜਲੀ ਮੰਤਰਾਲੇ ਦਾ ਕਾਰਜਭਾਰ ਸੰਭਾਲ ਕੇ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਰਾਹਤ ਦੇਣ ਅਤੇ ਕਾਂਗਰਸ ਖ਼ਾਸ ਕਰਕੇ ਕੈਪਟਨ ਅਮਰਿੰਦਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਕੀਤਾ ਗਿਆ ਉਹ ਵਾਅਦਾ ਪੂਰਾ ਕਰਨ ਜਿਸ 'ਚ ਪਿਛਲੀ ਬਾਦਲ ਸਰਕਾਰ ਵੱਲੋਂ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਦੇ ਕੇ ਨਿੱਜੀ ਕੰਪਨੀਆਂ ਨਾਲ ਕੀਤੇ ਗਏ ਪੰਜਾਬ ਅਤੇ ਲੋਕ ਮਾਰੂ ਮਹਿੰਗੇ ਬਿਜਲੀ ਖ਼ਰੀਦ ਸਮਝੌਤੇ ਸਰਕਾਰ ਬਣਨ 'ਤੇ ਤੁਰੰਤ ਰੱਦ ਕਰਨ ਦੇ ਵਚਨ ਦਿੱਤੇ ਗਏ ਸਨ ਪਰੰਤੂ ਸਰਕਾਰ ਬਣਨ 'ਤੇ ਕੈਪਟਨ ਅਮਰਿੰਦਰ ਸਿੰਘ ਵੀ ਨਿੱਜੀ ਬਿਜਲੀ ਕੰਪਨੀਆਂ ਨਾਲ ਰਲ ਗਏ ਹਨ। ਇਸ ਲਈ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਲੋਕਾਂ ਦਾ ਭਲਾ ਕਰਨ ਅਤੇ ਕਾਂਗਰਸ ਦੇ ਚੋਣ ਮੈਨੀਫੈਸਟੋ ਦਾ ਵਾਅਦਾ ਪੂਰਾ ਕਰਨ ਦਾ ਸੁਨਹਿਰਾ ਮੌਕਾ ਮਿਲਿਆ ਹੈ।ਇਸ ਮੌਕੇ ਹਰਪਾਲ ਸਿੰਘ ਚੀਮਾ ਅਤੇ ਪ੍ਰਿੰਸੀਪਲ ਬੁੱਧਰਾਮ ਨੇ ਦੱਸਿਆ ਕਿ ਕੋਰ ਕਮੇਟੀ ਦੀ ਵਿਚਾਰ ਚਰਚਾ ਅਤੇ ਉਮੀਦਵਾਰਾਂ ਦੀ ਫੀਡਬੈਕ 'ਤੇ ਆਧਾਰਿਤ ਇੱਕ ਵਿਸਥਾਰ ਰਿਵਿਊ ਰਿਪੋਰਟ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਰਾਹੀਂ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਾਰਟੀ ਨੂੰ ਬੂਥ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਨਵੇਂ ਜੋਸ਼ ਨਾਲ ਮਜ਼ਬੂਤ ਕੀਤਾ ਜਾਵੇਗਾ। ਚੀਮਾ ਨੇ ਸਪਸ਼ਟ ਕੀਤਾ ਕਿ ਪਾਰਟੀ ਦਾ ਢਾਂਚਾ ਭੰਗ ਨਹੀਂ ਕੀਤਾ ਜਾਵੇਗਾ ਬਲਕਿ ਇਸ 'ਚ ਹੋਰ ਅਹੁਦੇਦਾਰਾਂ ਨੂੰ ਜੋੜ ਕੇ ਵਧੇਰੇ ਮਜ਼ਬੂਤ ਕੀਤਾ ਜਾਵੇਗਾ।ਇਸ ਮੌਕੇ ਕੋਰ ਕਮੇਟੀ ਮੈਂਬਰ ਪ੍ਰੋ. ਸਾਧੂ ਸਿੰਘ, ਵਿਧਾਇਕ ਮੀਤ ਹੇਅਰ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਜੈ ਕਿਸ਼ਨ ਸਿੰਘ ਰੋੜੀ, ਗੈਰੀ ਬੜਿੰਗ, ਗੁਰਦਿੱਤ ਸਿੰਘ ਸੇਖੋਂ, ਕੁਲਦੀਪ ਸਿੰਘ ਧਾਲੀਵਾਲ, ਦਲਬੀਰ ਸਿੰਘ ਢਿੱਲੋਂ, ਮਨਜੀਤ ਸਿੰਘ ਸਿੱਧੂ, ਰਾਜਸੀ ਰਿਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪਾਰਟੀ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ, ਜਸਟਿਸ ਜੋਰਾ ਸਿੰਘ, ਕਾਕਾ ਸ਼ਰਾਂ, ਬਨਦੀਪ ਸਿੰਘ ਬਨੀ ਦੂਲੋਂ, ਡਾ. ਤੇਜਪਾਲ ਸਿੰਘ ਅਤੇ ਹੋਰ ਆਗੂ ਮੌਜੂਦ ਸਨ।

 

Tags: Harpal Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD