Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਵੱਲੋਂ ਮਰੀਜ਼ਾਂ ਨੂੰ ਬੂਟੇ ਵੰਡ ਕੇ 'ਦਵਾਈ ਦੇ ਨਾਲ ਕੁਦਰਤੀ ਦਵਾਈ' ਮੁਹਿੰਮ ਦੀ ਸ਼ੁਰੂਆਤ

ਸਿਵਲ ਹਸਪਤਾਲ ਵਿਖੇ ਮੰਗਲਵਾਰ ਅਤੇ ਸ਼ੁੱਕਰਵਾਰ ਆਊਟਡੋਰ ਮਰੀਜ਼ਾਂ ਨੂੰ ਦਵਾਈ ਦੇ ਨਾਲ ਦਿੱਤੇ ਜਾਣਗੇ ਬੂਟੇ

5 Dariya News

ਕਪੂਰਥਲਾ , 11 Jun 2019

Last updated on: Jun 11, 2019, 00:00 IST

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲਾ ਪ੍ਰਸ਼ਾਸਨ ਕਪੂਰਥਲਾ ਨੇ ਇਕ ਨਿਵੇਕਲਾ ਉਪਰਾਲਾ ਕਰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ 'ਦਵਾਈ ਦੇ ਨਾਲ ਕੁਦਰਤੀ ਦਵਾਈ' ਮੁਹਿੰਮ ਦੀ ਸ਼ੁਰੂਆਤ ਕੀਤੀ। ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਸਿਵਲ ਹਸਪਤਾਲ ਦੀ ਓ. ਪੀ. ਡੀ. ਵਿਖੇ ਮਰੀਜ਼ਾਂ ਨੂੰ ਵੱਖ-ਵੱਖ ਤਰਾਂ ਦੇ ਬੂਟੇ ਵੰਡ ਕੇ ਇਸ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਵਲ ਹਸਪਤਾਲ ਵਿਖੇ ਹਰੇਕ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਆਊਟਡੋਰ ਮਰੀਜ਼ਾਂ ਨੂੰ ਦਵਾਈ ਦੇ ਨਾਲ ਇਕ-ਇਕ ਬੂਟਾ ਮੁਫ਼ਤ ਦਿੱਤਾ ਜਾਵੇਗਾ ਤੇ ਉਸ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਵੀ ਕੀਤਾ ਜਾਵੇਗਾ। ਉਨਾਂ ਕਿਹਾ ਕਿ ਨਿਰੋਗੀ ਤੇ ਸਿਹਤਮੰਦ ਸਰੀਰ ਲਈ ਆਸ-ਪਾਸ ਰੁੱਖ ਹੋਣੇ ਬੇਹੱਦ ਜ਼ਰੂਰੀ ਹਨ। ਉਨਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਰੁੱਖਾਂ ਦਾ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਉਨਾਂ ਕਿਹਾ ਕਿ ਉਹ ਚਾਹੁੰਦੇ ਹਨ ਲੋਕ ਇੰਨੇ ਤੰਦਰੁਸਤ ਹੋ ਜਾਣ ਕਿ ਹਸਪਤਾਲਾਂ ਦੇ ਬੈੱਡ ਖਾਲੀ ਰਹਿਣ। ਉਨਾਂ ਕਿਹਾ ਕਿ ਸਿਹਤਮੰਦ ਪੰਜਾਬ ਸਿਰਜਣ ਲਈ ਕੁਦਰਤ ਨਾਲ ਨਾਤਾ ਜੋੜਨਾ ਬੇਹੱਦ ਜ਼ਰੂਰੀ ਹੈ ਅਤੇ ਇਹ ਕੰਮ ਸਾਨੂੰ ਸਾਲ ਦੇ ਸਾਰੇ 365 ਦਿਨ ਕਰਨਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨਾਂ ਕਿਹਾ ਕਿ ਰੁੱਖ ਜਿਥੇ ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ-ਭਰਿਆ ਰੱਖਦੇ ਹਨ, ਉਥੇ ਹਰੇਕ ਰੁੱਖ ਦੀ ਆਪਣੀ 'ਮੈਡੀਸਨਲ ਵੈਲੀਊ' (ਔਸ਼ਧੀ ਗੁਣ) ਵੀ ਹੈ। ਉਨਾਂ ਕਿਹਾ ਕਿ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ ਅਤੇ ਹੋਰਨਾਂ ਹਸਪਤਾਲਾਂ ਵਿਚ ਵੀ ਇਸ ਨੂੰ ਲਾਗੂ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਸਿਵਲ ਸਰਜਨ ਡਾ. ਬਲਵੰਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਵਣ ਰੇਂਜ ਅਫ਼ਸਰ ਸ. ਦਵਿੰਦਰ ਪਾਲ ਸਿੰਘ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਗੁਰਮੀਤ ਕੌਰ ਦੁੱਗਲ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਆਸ਼ਾ ਮਾਂਗਟ, ਜ਼ਿਲਾ ਡੈਂਟਲ ਹੈਲਥ ਅਫ਼ਸਰ ਡਾ. ਸੁਰਿੰਦਰ ਮੱਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਰੀਟਾ ਬਾਲਾ, ਡਾ. ਸੰਦੀਪ ਧਵਨ, ਡਾ. ਰਵਜੀਤ ਸਿੰਘ, ਸ੍ਰੀਮਤੀ ਸੁਨੀਤਾ ਸਿੰਘ, ਸ. ਦਵਿੰਦਰ ਪਾਲ ਸਿੰਘ ਆਹੂਜਾ, ਮੈਡਮ ਜਿਓਤੀ ਆਨੰਦ, ਮੈਡਮ ਮੋਨਿਕਾ, ਸ੍ਰੀ ਰਵਿੰਦਰ ਜੱਸਲ ਤੇ ਹੋਰ ਸਟਾਫ ਹਾਜ਼ਰ ਸੀ।  

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD