Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਨਾਲ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਜੋੜਨ ਦੀ ਹਦਾਇਤ

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਿਵਲ ਸਰਜਨ ਅਤੇ ਜ਼ਿਲ੍ਹਾ ਸਿਖਿਆ ਅਫ਼ਸਰ ਨੂੰ ਮੁਹਿੰਮ ਦੀ ਸਫ਼ਲਤਾ ਲਈ ਤਾਲਮੇਲ ਮਜ਼ਬੂਤ ਕਰਨ ਲਈ ਆਖਿਆ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 12 Jun 2019

Last updated on: Jun 12, 2019, 00:00 IST

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕਰਦਿਆ ਹਦਾਇਤ ਕੀਤੀ ਕਿ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਕਾਮਯਾਬ ਕਰਨ ਲਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇ। ਉਨ੍ਹਾਂ ਮੁਹਿੰਮ ਦੀ ਕਾਮਯਾਬੀ ਲਈ ਜ਼ਿਲ੍ਹਾ ਪੋ੍ਰਗਰਾਮ ਅਫ਼ਸਰ, ਸਿਵਲ ਸਰਜਨ ਅਤੇ ਜ਼ਿਲ੍ਹਾ ਸਿਖਿਆ ਅਫ਼ਸਰ ਨੂੰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਆਮ ਲੋਕਾਂ ’ਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਧੀਆਂ ਪ੍ਰਤੀ ਹਾਂ ਪੱਖੀ ਵਤੀਰਾ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਦੀ ਜਰੂਰਤ ਹੈ। ਜਿਸ ਲਈ ਜ਼ਿਲ੍ਹਾ ਪੱਧਰ ’ਤੇ ਟਾਸਕ ਫੋਰਸ ਦੀ ਹਰੇਕ ਮਹੀਨੇ ਇੱਕ ਅਤੇ ਬਲਾਕ ਪੱਧਰ ’ਤੇ ਹਰਕੇ ਬਲਾਕ ਵਿੱਚ ਹਰ ਮਹੀਨੇ ਟਾਸਕ ਫੋਰਸ ਦੀ ਇੱਕ ਇੱਕ ਮੀਟਿੰਗ ਕਰਕੇ ਮੁਹਿੰਮ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਧੀਆਂ ਪ੍ਰਤੀ ਲੋਕਾਂ ਦੀ ਸੋਚ ਨੂੰ ਬਦਲਣ ਦਾ ਕੰਮ ਰਹੀਆਂ ਸਵੈ-ਸੈਵੀ ਸੰਸਥਾਵਾਂ ਇਸ ਮਾਮਲੇ ਵਿੱਚ ਮਹੱਤਵਪੂਰਨ ਸਿੱਧ ਹੋ ਰਹੀਆਂ ਹਨ ਅਤੇ ਸਾਨੂੰ ਅਜਿਹੀਆਂ ਸੰਸਥਾਵਾਂ ਦੀ ਸਨਾਖਤ ਕਰਕੇ ਇਨ੍ਹਾਂ ਸੰਸਥਾਵਾਂ ਨੂੰ ਆਪਣੇ ਨਾਲ ਤੋਰਨਾ ਚਾਹੀਦਾ ਹੈ। 

ਉਨ੍ਹਾਂ ਧੀਆਂ ਦੇ ਜਨਮ ਦਿਨ ਮਨਾਉਣ ਲਈ ਸਾਂਝੇ ਤੌਰ ’ਤੇ ਮਹੀਨੇ ’ਚ ਇੱਕ ਦਿਨ ਨਿਰਧਾਰਿਤ ਕਰਨ ਲਈ ਆਖਿਆ ਅਤੇ ਜ਼ਿਲ੍ਹੇ ਵਿੱਚ ਮੇਰੀ ਧੀ ਮੇਰਾ ਮਾਣ ਮੁਹਿੰਮ ਆਰੰਭ ਕਰਨ ਲਈ ਕਿਹਾ। ਉਨ੍ਹਾਂ ਨੇ ਜ਼ਿਨ੍ਹਾਂ ਪਰਿਵਾਰਾਂ ਵਿੱਚ ਧੀਆਂ ਦਾ ਜਨਮ ਹੋਵੇ, ਉਨ੍ਹਾਂ ਨੂੰ ਵਧਾਈ ਦੇਣ ਅਤੇ ਮਿਠਾਈ ਦੇਣ ਦੀ ਯੋਜਨਾ ਉਲੀਕਣ ਲਈ ਵੀ ਆਖਿਆ। ਇਸ ਤੋਂ ਇਲਾਵਾ ਨੁਕੜ ਨਾਟਕਾਂ, ਬੇਬੀ ਸ਼ੋਅ, ਰੈਲੀਆਂ, ਪ੍ਰਣ, ਦਸਤਖਤ ਮੁਹਿੰਮ ਆਦਿ ਤਰੀਕਿਆ ਰਾਹੀਂ ਵੀ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਆਖਿਆ। ਜ਼ਿਲ੍ਹੇ ਦੇ ਪਿੰਡਾਂ ’ਚ ਜਿੱਥੇ ਲਿੰਗ ਅਨੁਪਾਤ ਜ਼ਿਲ੍ਹੇ ਦੀ ਔਂਸਤ ਨਾਲੋਂ ਘੱਟ ਹੈ ਵਿਖੇ ਗੁੱਡੀ-ਗੁੱਡਾ ਲਾਉਣ ਬਾਰੇ ਵੀ ਵਿਚਾਰ ਕੀਤਾ ਗਿਆ।ਮੀਟਿੰਗ ਦੌਰਾਨ ਸਕੂਲਾਂ ’ਚ ਲੜਕੀਆਂ ਦੀ ਗਿਣਤੀ ਸ਼ੱਤ-ਪ੍ਰਤੀਸ਼ਤ ਕਰਨ ਲਈ ਮਾਲੀ ਪ੍ਰੋਤਸਾਹਨ ਦੇਣ ’ਤੇ ਵੀ ਵਿਚਾਰ ਕੀਤਾ ਗਿਆ। ਮੀਟਿੰਗ ਵਿੱਚ ਏ.ਡੀ.ਸੀ. (ਜ) ਅਨੁਪਮ ਕਲੇਰ, ਸਿਵਲ ਸਰਜਨ ਡਾ. ਗੁਰਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜੀਤ ਕੌਰ, ਤਹਿਸੀਲਦਾਰ ਨਵਾਂਸ਼ਹਿਰ ਅਰਵਿੰਦ ਪ੍ਰਕਾਸ਼ ਵਰਮਾ, ਤਹਿਸੀਲਦਾਰ ਬਲਾਚੌਰ ਅਮਨਦੀਪ ਚਾਵਲਾ, ਉੱਪ ਜ਼ਿਲ੍ਹਾ ਸਿਖਿਆ ਅਫ਼ਸਰ ਅਮਰੀਕ ਸਿੰਘ, ਸੀ.ਡੀ.ਪੀ.ਓ. ਨਰੇਸ਼ ਕੌਰ, ਡੀ.ਡੀ.ਪੀ.ਓ. ਨੀਰਜ਼ ਸਿਧਾਂਤ, ਡੀ.ਡੀ.ਪੀ.ਬੀ. ਅਬੇ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਵਿੰਦਰ ਸਿੰਘ ਆਦਿ ਮੌਜੂਦ ਸਨ। 

 

Tags: Beti Bachao , Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD