Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਰਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦੜ੍ਹ ਵਿਖੇ ਕਰਵਾਇਆ ਜਾਵੇਗਾ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ: ਡਾ. ਪ੍ਰਸ਼ਾਂਤ ਕੁਮਾਰ ਗੋਇਲ

ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 12 Jun 2019

Last updated on: Jun 12, 2019, 00:00 IST

ਅੰਤਰ-ਰਾਸ਼ਟਰੀ ਯੋਗ ਦਿਵਸ, ਜੋ ਕਿ 21 ਜੂਨ ਨੂੰ ਮਨਾਇਆ ਜਾਂਦਾ ਹੈ,  ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਆਰਿਆ ਪਬਲਿਕ ਸਕੂਲ, ਮੰਡੀ ਗੋਬਿੰਦਗੜ੍ਹ ਵਿਖੇ 21 ਜੂਨ 2018 ਨੂੰ ਸਵੇਰੇ 7 ਵਜੇ ਤੋਂ 8 ਵਜੇ ਤੱਕ ਕਰਵਾਇਆ ਜਾਵੇਗਾ, ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਨੌਜਵਾਨ ਤੇ ਸਥਾਨਕ ਲੋਕ ਹਿੱਸਾ ਲੈਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੰਤਰ-ਰਾਸ਼ਟਰੀ ਯੋਗ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਗੋਇਲ ਨੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ 'ਤੇ ਲੋੜੀਂਦੀਆਂ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਦੱਸਿਆ ਕਿ ਖੇਡ ਸੈਂਟਰਾਂ ਨਾਲ ਸਬੰਧਤ ਖਿਡਾਰੀ, ਯੂਥ ਕਲੱਬਾਂ ਨਾਲ ਸਬੰਧਤ ਨੌਜਵਾਨ, ਬਡੀਜ਼ ਅਤੇ ਡੈਪੋਜ਼ ਵੀ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਚੰਗੀ ਸਿਹਤ ਲਾਜ਼ਮੀ ਹੈ, ਜਿਸ ਦੇ ਮੱਦੇਨਜ਼ਰ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ।ਉਨ੍ਹਾਂ ਕਿਹਾ ਕਿ ਜੇ ਲੋਕਾਂ ਦੀ ਸਿਹਤ ਚੰਗੀ ਹੋਵੇਗੀ ਤਾਂ ਹੀ ਉਹ ਆਪੋ ਆਪਣੇ ਕੰਮ ਸੁਚੱਜੇ ਢੰਗ ਨਾਲ ਕਰ ਸਕਣਗੇ ਅਤੇ ਦੇਸ਼ ਤਰੱਕੀ ਕਰ ਸਕੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ। ਡਾ. ਗੋਇਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਸਦਕਾ ਲੋਕਾਂ ਨੂੰ ਰੋਜ਼ਾਨਾ ਯੋਗ ਕਰਨ ਦੀ ਪ੍ਰੇਰਨਾ ਮਿਲੇਗੀ ਤੇ ਯੋਗ ਨੂੰ ਆਪਣੀ ਜ਼ਿੰਦਗੀ ਦਾ ਅਨਿਖੜਵਾਂ ਅੰਗ ਬਣਾ ਕੇ ਲੋਕ ਇੱਕ ਤੰਦਰੁਸਤ ਜ਼ਿੰਦਗੀ ਬਤੀਤ ਕਰ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਸਪ੍ਰੀਤ ਸਿੰਘ, ਐਸ. ਪੀ. (ਹੈੱਡ) ਸ. ਨਵਰੀਤ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਨਰੇਸ਼ ਕੁਮਾਰ, ਜ਼ਿਲ੍ਹਾ ਆਯੁਰਵੈਦ ਤੇ ਯੁਨਾਨੀ ਅਫ਼ਸਰ  ਡਾ. ਪੂਨਮ ਵਸ਼ਿਸ਼ਟ, ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ. ਦਿਲਵਰ ਸਿੰਘ, ਡੀ.ਐਸ.ਪੀ. ਹਰਦੀਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD