Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੱਕਰੀ ਪਾਲਣ ਦੇ ਧੰਦੇ ਨੂੰ ਅਪਣਾ ਕੇ ਕਿਸਾਨ ਕਰ ਸਕਦੇ ਹਨ ਆਪਣੀ ਆਰਥਿਕਤਾ ਵਿੱਚ ਵਾਧਾ : ਡਾ. ਸੁਰਜੀਤ ਸਿੰਘ ਮੱਕੜ

ਸਾਲ 2025 ਤੱਕ ਦੁੱਧ ਤੇ ਮੀਟ ਦੀ 176 ਫੀਸਦੀ ਮੰਗ ਵੱਧਣ ਦੀ ਸੰਭਾਵਨਾਂ

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 13 Jun 2019

Last updated on: Jun 13, 2019, 00:00 IST

ਪੰਜਾਬ ਸਰਕਾਰ ਵਲੋਂ ਪਸ਼ੂ ਪਾਲਕਾਂ ਅਤੇ ਕਿਸਾਨਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਅਤੇ ਉਨਾਂਹ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਵੱਲ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸਿਵਲ ਪਸ਼ੂ ਹਸਪਤਾਲ ਬਾੜਾ ਵਿਖੇ ਤਿੰਨ ਰੋਜਾ ਬੱਕਰੀ ਪਾਲਣ ਸਿਖਲਾਈ ਕੈਂਪ ਸੰਪੰਨ ਹੋ ਗਿਆ। ਇਸ ਸਿਖਲਾਈ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਪਸ਼ੂ ਪਾਲਕਾਂ ਨੇ ਭਾਗ ਲਿਆ।ਇਸ ਬੱਕਰੀ ਪਾਲਣ ਸਿਖਲਾਈ ਕੈਂਪ ਵਿੱਚ ਡਾ. ਗੁਰਿੰਦਰ ਸਿੰਘ ਵਾਲੀਆ, ਸੀਨੀਅਰ ਵੈਟਰਨਰੀ ਅਫਸਰ, ਫਤਿਹਗੜ੍ਹ ਸਾਹਿਬ ਅਤੇ ਡਾ.ਮਨਪ੍ਰੀਤ ਕੌਰ ਵੀ.ਓ., ਡਾ.ਅਮ੍ਰਿਤਪਾਲ ਸਿੰਘ ਸੇਖੋ ਵੀ.ਓ., ਡਾ. ਗੁਲਜਾਰ ਮੁਹੰਮਦ ਵੀ.ਓ., ਡਾ.ਅਮਨਦੀਪ ਸਿੰਘ ਸਰਾਂ ਵੀ.ਓ., ਡਾ.ਨਵਜੋਤ ਕੌਰ ਵੀ.ਓ. ਅਤੇ ਡਾ. ਗੁਰਸ਼ਰਨ ਸਿੰਘ ਵੀ.ਓ. ਨੇ ਆਏ ਪਸ਼ੂ ਪਾਲਕਾਂ ਨੂੰ ਬੱਕਰੀਆਂ ਦੀ ਸਾਂਭ ਸੰਭਾਲ, ਦੁੱਧ ਅਤੇ ਮਾਸ ਦੇ ਉੱਤਮ ਗੁਣ, ਬੱਕਰੀ ਪਾਲਣ ਦੀਆਂ ਵਿਧੀਆਂ, ਬੱਕਰੀਆਂ ਦੀ ਖੁਰਾਕ, ਨਸਲਾਂ ਅਤੇ ਨਸਲਕਸ਼ੀ, ਬੱਕਰੀਆਂ ਦੇ ਵਾੜੇ, ਆਮ ਬੀਮਾਰੀਆਂ ਅਤੇ ਰੋਕਥਾਮ, ਬੱਕਰੀ ਉਤਪਾਦ, ਮੰਡੀਕਰਨ ਅਤੇ ਆਰਥਿਕਤਾ ਦੇ ਵੱਖਵੱਖ ਪਹਿਲੂਆਂ ਤੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਡਾ. ਗੁਰਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਸਾਲ 2025 ਤੱਕ ਦੇਸ਼ ਵਿੱਚ ਦੁੱਧ ਅਤੇ ਮੀਟ ਦੀ ਮੰਗ 176% ਵਧਣ ਦੀ ਸੰਭਾਵਨਾ ਹੈ।ਇਸ ਲਈ ਬੱਕਰੀ ਪਾਲਣ ਦੇ ਕਿੱਤੇ ਦੇ ਪ੍ਰਫੁੱਲਤ ਹੋਣ ਦੀਆਂ ਅਪਾਰ ਸੰਭਾਵਨਾ ਹਨ।

ਸਿਖਲਾਈ ਦੇ ਆਖਰੀ ਦਿਨ ਡਾ. ਸੁਰਜੀਤ ਸਿੰਘ ਮੱਕੜ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਫਤਿਹਗੜ੍ਹ ਸਾਹਿਬ ਨੇ ਸਿਖਿਆਰਥੀਆਂ ਨੂੰ ਟ੍ਰੇਨਿੰਗ ਸਰਟੀਫਿਕੇਟ ਤਕਸੀਮ ਕੀਤੇ ਅਤੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਇਹ ਸਿਖਲਾਈ ਲੈਣ ਉਪਰੰਤ ਉਹ ਬੱਕਰੀ ਪਾਲਣ ਦਾ ਧੰਦਾ ਸ਼ੁਰੂ ਕਰਨ ਤਾਂ ਕਿ ਉਨਾਂਹ ਦੀ ਆਮਦਨ ਵਿੱਚ ਵਾਧਾ ਹੋ ਸਕੇ।ਉਨਾਂਹ ਕਿਹਾ ਕਿ ਇਹ ਸਵੈ ਰੋਜਗਾਰ ਦਾ ਵੀ ਵਧੀਆ ਸਾਧਨ ਹੈ। ਉਨਾਂਹ ਦੱਸਿਆ ਕਿ ਬੱਕਰੀ ਪਾਲਣ ਲਈ ਪੰਜਾਬ ਸਰਕਾਰ ਵਲੋਂ 20+2 ਦਾ ਯੂਨਿਟ ਸਥਾਪਿਤ ਕਰਨ ਲਈ ਇੱਕ ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ, ਜਿਸ ਵਿਚੋਂ ਜਨਰਲ ਵਰਗ ਲਈ 25000/ ਰੁ: ਦੀ ਸਬਸਿਡੀ ਅਤੇ ਅਨੁਸੂਚਿਤ ਜਾਤੀ ਲਈ 33000/ ਰੁ: ਦੀ ਸਬਸਿਡੀ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਸੂਰ ਪਾਲਣ ਲਈ 8 ਲੱਖ ਰੁਪਏ ਦਾ ਕਰਜ਼ਾ ਦਿੱਤਾਜਾਵੇਗਾ  ਜਿਸ ਵਿੱਚੋਂ 2 ਲੱਖ ਰੁ: ਸਬਸਿਡੀ ਦਿੱਤੀ ਜਾਵੇਗੀ।ਉਨਾਂਹ ਅਪੀਲ ਕੀਤੀ ਕਿ ਨੌਜਵਾਨ ਬਾਹਰਲੇ ਦੇਸਾਂ ਵਿੱਚ ਜਾਣਦੀ ਥਾਂ ਇਸ ਤਰਾਂਹ ਦੇ ਸਹਾਇਕ ਧੰਦੇ ਅਪਣਾ ਕੇ ਆਪਣੀ ਰੋਜੀ ਚਲਾਉਣ ਅਤੇ ਨਾਲ ਹੀ ਸੂਬੇ ਦੇ ਲੋਕਾਂ ਨੂੰ ਵਧੀਆ ਮਿਆਰ ਦਾ ਦੁੱਧ ਤੇ ਮੀਟ ਮੁਹੱਈਆ ਕਰਵਾਉਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਮਨਜੀਤ ਕੁਮਾਰ, ਸੀਨੀਅਰ ਵੈਟਰਨਰੀ ਅਫਸਰ ਬੱਸੀ ਪਠਾਣਾਂ,ਡਾ.ਬਹਾਦਰ ਸਿੰਘ ਵੀ.ਓ., ਡਾ. ਗੁਰਮੀਤ ਸਿੰਘ ਵੀ.ਓ.,ਡਾ.ਮਨਜੀਤ ਸਿੰਘ ਵੀ.ਓ., ਡਾ. ਸੰਜੀਵ ਕੁਮਾਰ ਵੀ.ਓ., ਸਰਬਜੀਤ ਸਿੰਘ ਵੈਟਰਨਰੀ ਇੰਸਪੈਕਟਰ, ਅਵਤਾਰ ਸਿੰਘ ਵੈਟਰਨਰੀ ਇੰਸਪੈਕਟਰ ਅਤੇ ਜੋਗਿੰਦਰ ਸਿੰਘ ਵੈਟਰਨਰੀ ਇੰਸਪੈਕਟਰ ਹਾਜਰ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD