Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ 1 ਜੁਲਾਈ ਤੋਂ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ : ਬਲਬੀਰ ਸਿੰਘ ਸਿੱਧੂ

43.18 ਲੱਖ ਲਾਭਪਾਤਰੀਆਂ ਨੂੰ ਸਲਾਨਾ 5 ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਦਿੱਤਾ ਜਾਵੇਗਾ ਸਿਹਤ ਕਵਰ

5 Dariya News

ਚੰਡੀਗੜ੍ਹ , 13 Jun 2019

Last updated on: Jun 13, 2019, 00:00 IST

ਪੰਜਾਬ ਸਰਕਾਰ 1 ਜੁਲਾਈ, 2019 ਤੋਂ 'ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਧੀਨ ਬਣਾਈ ਗਈ ਇਹ ਆਪਣੀ ਕਿਸਮ ਦੀ ਪਹਿਲੀ ਸਿਹਤ ਸਕੀਮ ਹੈ ਜੋ ਸੂਬੇ ਦੇ ਲੋਕਾਂ ਲਈ ਮੀਲ ਪੱਥਰ ਸਾਬਿਤ ਹੋਵੇਗੀ। ਜਿਸ ਤਹਿਤ ਪੰਜਾਬ ਦੇ 43.18 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਸਲਾਨਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਯੋਜਨਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਲਾਭਪਾਤਰੀਆਂ ਨੂੰ ਦੂਜੇ ਅਤੇ ਸਰਜਰੀ ਤੇ ਵੱਡੇ ਉਪਰੇਸ਼ਨ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਮਿਊਨਟੀ ਸਿਹਤ ਕੇਂਦਰ ਪੱਧਰ ਤੋਂ ਉੱਪਰ ਦੇ ਸਾਰੇ ਸਰਕਾਰੀ ਹਸਪਤਾਲ ਸੂਚੀਬੱਧ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਬੀਮਾ ਯੋਜਨਾ ਲਈ ਮੁੱਖ ਮੰਤਰੀ ਪੰਜਾਬ ਵਲੋਂ ਗਠਿਤ ਕੀਤੇ ਗਏ ਸਲਾਹਕਾਰ ਗਰੁੱਪਾਂ ਨਾਲ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਦਿੱਤੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕੁੱਲ 43.18 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਸਲਾਨਾ ਸਿਹਤ ਕਵਰ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹਨਾਂ ਪਰਿਵਾਰਾਂ ਵਿਚੋਂ 14.86 ਲੱਖ ਪਰਿਵਾਰ ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ, ਨੀਲੇ ਕਾਰਡ ਧਾਰਕ 20.48 ਲੱਖ ਗਰੀਬ ਪਰਿਵਾਰ ਅਤੇ 7.84 ਲੱਖ ਪਰਿਵਾਰ ਹੋਰ ਵਿਭਾਗਾਂ ਨਾਲ ਸਬੰਧਤ ਹਨ ਜਿਹਨਾਂ ਵਿਚੋਂ 5 ਲੱਖ ਕਿਸਾਨ ਪੰਜਾਬ ਮੰਡੀ ਬੋਰਡ, 0.46 ਲੱਖ ਪਰਿਵਾਰ ਆਬਕਾਰੀ ਅਤੇ ਕਰ ਵਿਭਾਗ ਅਤੇ 2.38 ਲੱਖ ਉਸਾਰੀ ਕਿਰਤੀ ਕੰਸਟਰੱਕਸ਼ਨ ਵਰਕਰਸ ਵੈੱਲਫੇਅਰ ਬੋਰਡ ਨਾਲ ਰਜਿਸਟਰਡ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 43.18 ਲੱਖ ਪਰਿਵਾਰਾਂ ਲਈ ਪਹਿਲਾਂ ਹੀ ਅੰਕੜੇ ਤਿਆਰ ਕਰ ਲਏ ਹਨ। ਜਿਹਨਾਂ ਦੀ ਸੂਚੀ ਜਲਦ ਹੀ ਆਨਲਾਈਨ ਕਰ ਦਿੱਤੀ ਜਾਵੇਗੀ।

ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਲਗਭਗ 400 ਨਿਜੀ ਹਸਪਤਾਲਾਂ ਨੇ ਸੂਚੀਬੱਧ ਹੋਣ ਲਈ ਅਪਲਾਈ ਕੀਤਾ ਸੀ ਜੋ ਕਿ ਪ੍ਰਕਿਰਿਆ ਅਧੀਨ ਹੈ। ਇਸ ਸਕੀਮ ਲਈ ਸੂਬੇ ਵਿਚ ਵੱਡੀ ਗਿਣਤੀ ਵਿਚ ਨਿਜੀ ਹਸਪਤਾਲਾਂ ਵਲੋਂ ਦਿਲਚਸਪੀ ਦਿਖਾਈ ਜਾ ਰਹੀ ਹੈ।ਸ. ਸਿੱਧੂ ਨੇ ਕਿਹਾ ਕਿ ਐਸ.ਈ.ਸੀ.ਸੀ. ਦੇ ਅੰਕੜਿਆਂ ਅਨੁਸਾਰ ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ ਅਧੀਨ 14.86 ਲੱਖ ਪਰਿਵਾਰਾਂ ਦਾ ਖਰਚਾ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ 60:40 ਦੇ ਅਨੁਪਾਤ ਨਾਲ ਕੀਤਾ ਜਾਵੇਗਾ ਜਦੋਂ ਕਿ ਬਾਕੀ ਲਾਭਪਾਤਰੀਆਂ ਦਾ ਮੁਕੰਮਲ ਖਰਚਾ ਸੂਬਾ  ਸਰਕਾਰ ਵਲੋਂ ਕੀਤਾ ਜਾਵੇਗਾ। ਇਸ ਸਕੀਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਸ. ਸਿੱਧੂ ਨੇ ਕਿਹਾ ਕਿ ਹਰੇਕ ਪਰਿਵਾਰ ਨੂੰ ਸਲਾਨਾ 5 ਲੱਖ ਰੁਪਏ ਕੈਸ਼ਲੈੱਸ ਸਿਹਤ ਬੀਮਾ ਕਵਰ ਮੁਹੱਈਆ ਕਰਵਾਇਆ ਜਾਵੇਗਾ। ਲਾਭਪਾਤਰੀਆਂ ਦੂਜੇ ਤੇ ਤੀਜੇ ਦਰਜੇ ਦੀਆਂ ਕੈਸ਼ਲੈੱਸ ਸਿਹਤ ਸੇਵਾਵਾਂ ਪੰਜਾਬ ਅਤੇ ਚੰਡੀਗੜ੍ਹ ਦੇ ਸੂਚੀਬੱਧ ਨਿੱਜੀ ਅਤੇ ਸਰਕਾਰੀ ਹਸਪਤਾਲਾ ਤੋਂ ਪ੍ਰਾਪਤ ਕਰ ਸਕਦੇ ਹਨ।ਸ੍ਰੀ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਮੀਟਿੰਗ ਵਿਚ ਮੌਜੂਦ ਮੈਂਬਰਾਂ ਨੂੰ ਜਾਣੂ ਕਰਵਾਇਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਲਾਭ ਦੇਣ ਲਈ ਪੰਜਾਬ ਦੇ ਨਿੱਜੀ ਹਸਪਤਾਲਾਂ ਵਿਚ 194 ਆਯੂਸ਼ਮਾਨ ਕੇਂਦਰ ਸਥਾਪਿਤ ਕੀਤੇ ਗਏ ਹਨ ਜਦਕਿ ਡਿਪਟੀ ਮੈਡੀਕਲ ਕਮਿਸ਼ਨਰਸ ਨੂੰ ਜ਼ਿਲ੍ਹਾ ਨੋਡਲ ਅਫਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸੇ ਤਰ੍ਹਾਂ ਬੀਮਾ ਏਜੰਸੀ ਨੇ ਲਾਭਪਾਤਰੀਆਂ ਨੂੰ ਬੀਮਾ ਕਵਰ ਦੀ ਸਹੂਲਤ ਦੇਣ ਲਈ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਪ੍ਰੋਜੈਕਟ ਦਫਤਰ ਸਥਾਪਿਤ ਕੀਤੇ ਹਨ।ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸ੍ਰੀ ਰਾਜ ਕੁਮਾਰ ਛੱਬੇਵਾਲ, ਸ੍ਰੀ ਨਿਰਮਲ ਸਿੰਘ ਸ਼ੁਤਰਾਨਾ, ਸ੍ਰੀ ਧਰਮਵੀਰ ਅਗਨੀਹੋਤਰੀ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਲਖਬੀਰ ਸਿੰਘ ਲੱਖਾ, ਸ੍ਰੀ ਦਲਵੀਰ ਸਿੰਘ ਗੋਲਡੀ, ਸ੍ਰੀ ਅਵਤਾਰ ਸਿੰਘ (ਸਾਰੇ ਵਿਧਾਇਕ), ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵ, ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸ੍ਰੀ ਅਮਿਤ ਕੁਮਾਰ, ਐਮ.ਡੀ.,ਐਨ.ਐਚ.ਐਮ. ਸ਼ਾਮਿਲ ਸਨ।    

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD