Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਵਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਰਿਕਸ਼ਾ ਜਾਗਰੂਕਤਾ ਰੈਲੀ ਰਵਾਨਾ

Web Admin

Web Admin

5 Dariya News

ਜਲੰਧਰ , 14 Jun 2019

Last updated on: Jun 14, 2019, 00:00 IST

ਸਿਵਲ ਸਰਜਨ ਡਾ.ਰਾਜੇਸ਼ ਕੁਮਾਰ ਬੱਗਾ ਵਲੋਂ ਸਿਹਤ ਵਿਭਾਗ ਦੁਆਰਾ 16 ਤੋਂ 18 ਜੂਨ ਤੱਕ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਰਿਕਸ਼ਾ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਇਹ ਰਿਕਸ਼ਾ ਰੈਲੀ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਜਾ ਕੇ ਅਨਾਉਂਸਮੈਂਟ ਰਾਹੀਂ ਲੋਕਾਂ ਪ੍ਰਤੀ ਪਲਸ ਪੋਲੀਓ ਮੁਹਿੰਮ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ 0 ਤੋਂ 5 ਸਾਲ ਦੀ ਉਮਰ ਤੱਕ ਦੇ 1.38 ਲੱਖ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਲਈ 1089 ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਭਾਵੇਂ ਭਾਰਤ ਨੂੰ ਪੋਲੀਓ ਮੁਕਤ ਦੇਸ਼ ਐਲਾਨਿਆ ਜਾ ਚੁੱਕਾ ਹੈ ਪਰ ਭਾਰਤ ਦੇ ਗੁਆਂਢੀ ਮੁਲਕਾਂ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਅਜੇ ਵੀ ਪੋਲੀਓ ਦੇ ਕੇਸ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪਲੱਸ ਪੋਲੀਓ ਮੁਹਿੰਮ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੌਰਾਨ ਸਲੱਮ ਅਬਾਦੀ ਦੇ ਨਾਲ-ਨਾਲ ਇੱਟਾਂ ਦੇ ਭੱਠਿਆਂ 'ਤੇ ਕੰਮ ਕਰਨ ਵਾਲਿਆਂ ਨੂੰ ਵਿਸ਼ੇਸ਼ ਤੌਰ 'ਤੇ ਕਵਰ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਅਤੇ ਖਾਸ ਕਰਕੇ ਵੱਖ ਵੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵਲੋਂ 0 ਤੋਂ 5 ਸਾਲ ਤੱਕ ਦੀ ਉਮਰ ਵਰਗ ਦੇ ਬੱਚਿਆਂ ਨੂੰ 16 ਤੋਂ 18 ਜੂਨ ਤੱਕ ਪੋਲੀਓ ਰੋਧਕ ਬੂੰਦਾਂ ਪਿਲਾਉਣ ਲਈ ਸ਼ੁਰੂ ਕੀਤੀ ਜਾ ਰਹੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ। 

 

Tags: Civil Surgeon Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD