Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ 11 ਕਰੋੜ ਦੀ ਲਾਗਤ ਨਾਲ ਬਣਨਗੀਆਂ 106 ਕਿਲੋਮੀਟਰ ਸੰਪਰਕ ਸੜਕਾਂ

ਵਿਧਾਇਕ ਲਾਡੀ ਨੇ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ ਕੀਤੀ

Web Admin

Web Admin

5 Dariya News

ਬਟਾਲਾ , 14 Jun 2019

Last updated on: Jun 14, 2019, 00:00 IST

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵੱਖ-ਵੱਖ ਪਿੰਡਾਂ ਦੀਆਂ 106 ਕਿਲੋਮੀਟਰ ਲੰਬਾਈ ਵਾਲੀਆਂ ਸੰਪਰਕ ਸੜਕਾਂ ਦੀ ਮੁਰੰਮਤ ਦੇ ਕਾਰਜਾਂ ਦੀ ਸ਼ੁਰੂਆਤ ਅੱਜ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵਲੋਂ ਕੀਤੀ ਗਈ। ਇਨ੍ਹਾਂ ਸੜਕਾਂ ਦੀ ਮੁਰੰਮਤ ਉੱਪਰ 11 ਕਰੋੜ ਰੁਪਏ ਦੀ ਲਾਗਤ ਆਵੇਗੀ।ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਅੱਜ ਦੁਪਹਿਰ ਪਿੰਡ ਚੌਧਰੀਵਾਲ, ਬਰਿਆਰ, ਅਠਵਾਲ, ਲੱਧਾ ਮੁੰਡਾ ਅਤੇ ਵੀਲਾ ਬੱਜੂ ਪਿੰਡਾਂ ਦੀ ਸੜਕਾਂ ਨੂੰ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣ ਜਾਣ ਨਾਲ ਹਲਕੇ ਵਿੱਚ ਸੜਕੀ ਸੰਪਰਕ ਵਧੀਆ ਤੇ ਸੁਖਾਲਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਦੇ ਸੜਕੀ ਸੰਪਰਕ ਨੂੰ ਮਜਬੂਤ ਕਰਨ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਤਹਿਤ 11 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ 5 ਪਿੰਡਾਂ ਦੀਆਂ ਸੰਪਰਕ ਸੜਕਾਂ ਨੂੰ ਨਵਿਆਂ ਅਤੇ ਮਜਬੂਤ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਹੋਰ ਪਿੰਡਾਂ ਦੀਆਂ ਸੜਕਾਂ ਦੀ ਮੁਰੰਮਤ ਵੀ ਕੀਤੀ ਜਾਵੇਗੀ।ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ ਅਤੇ ਉਨ੍ਹਾਂ ਦੀ ਇਹ ਲਗਾਤਾਰ ਕੋਸ਼ਿਸ਼ ਜਾਰੀ ਹੈ ਕਿ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਲਕੇ ਦੇ ਮੁੱਖ ਨਗਰਾਂ ਸ੍ਰੀ ਹਰਗੋਬਿੰਦਪੁਰ, ਘੁਮਾਣ ਅਤੇ ਸ੍ਰੀ ਅੱਚਲ ਸਾਹਿਬ ਦੇ ਵਿਕਾਸ ਲਈ ਵੀ ਵੱਡੇ ਪੱਧਰ ’ਤੇ ਪ੍ਰੋਜੈਕਟ ਉਲੀਕੇ ਗਏ ਹਨ।ਇਸ ਮੌਕੇ ਉਨ੍ਹਾਂ ਨਾਲ ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ. ਲਵਜੀਤ ਸਿੰਘ, ਜੇ.ਈ. ਕੰਵਲਜੀਤ ਸਿੰਘ, ਚੌਧਰੀਵਾਲ ਪਿੰਡ ਤੋਂ ਗੁਰਮੀਤ ਸਿੰਘ, ਲਖਵਿੰਦਰ ਸਿੰਘ, ਗੁਰਦੀਪ ਸਿੰਘ, ਅਠਵਾਲ ਪਿੰਡ ਤੋਂ ਗੁਰਨਾਮ ਸਿੰਘ, ਸੁਖਰਾਜ ਸਿੰਘ ਕਾਹਲੋਂ, ਮਨਦੀਪ ਸਿੰਘ ਮਹਿਮਦ, ਸਤਨਾਮ ਸਿੰਘ ਸੱਤੀ ਕਿਸ਼ਨਕੋਟ, ਨਰਿੰਦਰ ਸਿੰਘ ਨਿੰਦੀ ਸਰਪੰਚ ਘੁਮਾਣ, ਹਰਦੇਵ ਸਿੰਘ ਬੱਦੋਵਾਲ, ਮਨਜੀਤ ਸਿੰਘ ਵਾੜੇ, ਪਿਛੌਰਾ ਸਿੰਘ ਘੁਮਾਣ, ਅਵਤਾਰ ਸਿੰਘ ਪਹਿਲਵਾਨ, ਰਾਜਦੇਵ ਸਿੰਘ ਪੀ.ਏ, ਸਰਪੰਚ ਦਲਜੀਤ ਸਿੰਘ ਪੀ.ਏ., ਲਖਵਿੰਦਰ ਸਿੰਘ ਢੰਡੇ, ਰਾਣਾ ਸੰਧਵਾਂ, ਬਲਦੇਵ ਸਿੰਘ ਲੱਧਾਮੁੰਡਾ, ਅਵਤਾਰ ਸਿੰਘ ਬਰਿਆਰ, ਬਲਜੀਤ ਸਿੰਘ ਸਰਪੰਚ ਸਦਾਰੰਗ, ਮੰਗਲ ਸਿੰਘ ਵੀਲਾ ਬੱਜੂ, ਰਾਜ ਅਲੀ, ਮੇਜਰ ਸਿੰਘ ਵੀਲਾ ਬੱਜੂ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ। 

 

Tags: Balwinder Singh Laddi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD