Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਖਦੇਵ ਸਿੰਘ ਢੀਂਡਸਾ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਲਾਈਫ਼ ਪ੍ਰੈਜ਼ੀਡੈਂਟ ਬਣੇ

ਪੰਜਾਬ ਓਲੰਪਿਕ ਐਸੋਸੀਏਸ਼ਨ ਦੀ ਚੋਣ ਤੱਕ ਬ੍ਰਹਮ ਮਹਿੰਦਰਾ ਵਰਕਿੰਗ ਪ੍ਰੈਜ਼ੀਡੈਂਟ ਨਾਮਜ਼ਦ

Web Admin

Web Admin

5 Dariya News

ਮੁਹਾਲੀ , 15 Jun 2019

Last updated on: Jun 15, 2019, 00:00 IST

ਪੰਜਾਬ ਓਲੰਪਿਕ ਐਸੋਸੀਏਸ਼ਨ (ਪੀ ਓ ਏ) ਦੇ ਪ੍ਰਧਾਨ ਸ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਸਵੈ ਇੱਛਾ ਨਾਲ ਆਪਣੇ ਅਹੁਦਾ ਛੱਡਣ ਤੋਂ ਬਾਅਦ ਮੀਤ ਪ੍ਰਧਾਨ ਸ੍ਰੀ ਬ੍ਰਹਮ ਮਹਿੰਦਰਾ ਨੂੰ ਐਸੋਸੀਏਸ਼ਨ ਦੀ ਚੋਣ ਤੱਕ ਵਰਕਿੰਗ ਪ੍ਰਧਾਨ ਨਾਮਜ਼ਦ ਕਰ ਦਿੱਤਾ।ਅੱਜ ਇੱਥੇ ਪੰਜਾਬ ਓਲੰਪਿਕ ਭਵਨ ਵਿਖੇ ਪੀ ਓ ਏ ਦੀ ਕਾਰਜਕਾਰਨੀ ਮੀਟਿੰਗ ਤੇ ਸਾਲਾਨਾ ਜਨਰਲ ਹਾਊਸ ਵਿੱਚ ਸ. ਢੀਂਡਸਾ ਵੱਲੋਂ 41 ਸਾਲ ਪ੍ਰਧਾਨ ਵਜੋਂ ਨਿਭਾਈਆਂ ਸੇਵਾਵਾਂ ਦੀ ਸਲਾਹੁਤਾ ਕੀਤੀ ਗਈ ਅਤੇ ਸਰਵਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸ. ਢੀਂਡਸਾ ਦੀ ਸੁਚੱਜੀ ਅਗਵਾਈ ਤੇ ਰਹਿਨੁਮਾਈ ਲਈ ਉਨ੍ਹਾਂ ਨੂੰ ਪੀ ਓ ਏ ਦਾ ਲਾਈਫ਼ ਪ੍ਰੈਜ਼ੀਡੈਂਟ ਬਣਾਇਆ ਜਾਵੇ।ਪੀ ਓ ਏ ਵੱਲੋਂ ਸ ਢੀਂਡਸਾ ਨੂੰ ਪਦਮ ਭੂਸ਼ਣ ਸਨਮਾਨ ਮਿਲਣ ਉਤੇ ਵਧਾਈ ਦਿੱਤੀ ਗਈ ਅਤੇ ਇਸ ਸਨਮਾਨ ਨੂੰ ਐਸੋਸੀਏਸ਼ਨ ਲਈ ਮਾਣ ਵਾਲੀ ਗੱਲ ਆਖਿਆ ਗਿਆ।ਇਹ ਵੀ ਫੈਸਲਾ ਕੀਤਾ ਗਿਆ ਕਿ ਸ. ਢੀਂਡਸਾ ਵੱਲੋਂ ਨਿਭਾਈਆਂ ਗਈਆਂ ਲਾਮਿਸਾਲ ਸੇਵਾਵਾਂ ਦੇ ਮਾਣ ਵਜੋਂ ਉਨ੍ਹਾਂ ਨੂੰ ਵੱਡੇ ਸਮਾਗਮ ਵਿੱਚ ਸਮੁੱਚੀਆਂ ਖੇਡ ਐਸੋਸੀਏਸ਼ਨਾਂ ਅਤੇ ਖਿਡਾਰੀਆਂ ਵੱਲੋਂ ਸਨਮਾਨਤ ਕੀਤਾ ਜਾਵੇਗਾ।ਪੀ ਓ ਏ ਦੀ ਕਾਰਜਕਾਰਨੀ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਪੀ ਓ ਏ ਦੀ ਚੋਣ ਤੱਕ ਐਸੋਸੀਏਸ਼ਨ ਦਾ  ਵਰਕਿੰਗ ਪ੍ਰੈਜ਼ੀਡੈਂਟ ਨਾਮਜ਼ਦ ਕਰਨ ਦਾ ਪ੍ਰਸਤਾਵ ਸਰਵ ਸੰਮਤੀ ਨਾਲ ਪਾਸ ਕੀਤਾ ਗਿਆ ਜਿਸ ਨੂੰ ਬਾਅਦ ਵਿੱਚ ਸਲਾਨਾ ਜਨਰਲ ਹਾਊਸ ਨੇ ਵੀ ਪਾਸ ਕੀਤਾ।ਇਸ ਦੌਰਾਨ ਮੀਟਿੰਗ ਦੌਰਾਨ ਸ੍ਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਕਮੇਟੀ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਜਿਹੜੀ ਪੰਜਾਬ ਸਰਕਾਰ ਨਾਲ ਸਬੰਧਤ ਮਾਮਲਿਆਂ ਬਾਰੇ ਰਾਬਤਾ ਕਾਇਮ ਕਰੇਗੀ। ਮੀਟਿੰਗ ਦੌਰਾਨ ਹਾਜ਼ਰ ਸ੍ਰੀ ਬ੍ਰਹਮ ਮਹਿੰਦਰਾ ਤੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਪੀ ਓ ਏ ਨੂੰ ਆਪਣੇ ਅਖਤਿਆਰਾਂ ਕੋਟੇ ਵਿੱਚੋਂ 10-10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ ਜਿਸ ਲਈ ਸਾਰੇ ਮੈਂਬਰਾਂ ਨੇ ਧੰਨਵਾਦ ਕੀਤਾ।

ਇਸ ਤੋਂ ਪਹਿਲਾ ਮੀਟਿੰਗ ਵਿੱਚ ਪੀ ਓ ਏ ਦੇ ਸਕੱਤਰ ਜਨਰਲ ਰਾਜਾ ਕੇ ਐਸ ਸਿੱਧੂ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆ ਪਿਛਲੇ ਸਮੇਂ ਦੌਰਾਨ ਹੋਏ ਕੰਮਾਂ ਦੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਸ ਢੀਂਡਸਾ ਦੀ ਅਗਵਾਈ ਹੇਠ ਪੀ ਓ ਏ ਵੱਲੋਂ ਮੁਹਾਲੀ ਵਿਖੇ ਸ਼ਾਨਦਾਰ ਪੰਜਾਬ ਓਲੰਪਿਕ ਭਵਨ ਬਣਾਇਆ ਗਿਆ। ਮੀਟਿੰਗ ਦੌਰਾਨ ਪੀ ਓ ਏ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਰਾਜਦੀਪ ਸਿੰਘ ਗਿੱਲ ਦੀਆਂ ਕੋਸ਼ਿਸ਼ਾਂ ਦੀ ਤਾਰੀਫ਼ ਕੀਤੀ ਗਈ ਜਿਨ੍ਹਾਂ ਨੇ ਭਵਨ ਵਿਖੇ ਹਾਲ ਆਫ ਫੇਮ ਬਣਾਇਆ। ਇਸ ਹਾਲ ਆਫ ਫੇਮ ਵਿੱਚ ਪੰਜਾਬ ਨਾਲ ਸਬੰਧਤ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਦੀਆਂ ਤਸਵੀਰਾਂ ਤੇ ਪ੍ਰਾਪਤੀਆਂ ਦਰਜ ਹਨ।ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਭਵਨ ਵਿੱਚ ਕਨਵੈਨਸ਼ਨ ਹਾਲ ਦਾ ਨਾਮ 'ਸੁਖਦੇਵ ਸਿੰਘ ਢੀਂਡਸਾ ਕਨਵੈਨਸ਼ਨ ਹਾਲ' ਰੱਖਿਆ ਜਾਵੇ। ਮੀਟਿੰਗ ਉਪਰੰਤ ਸਮੂਹ ਅਹੁਦੇਦਾਰਾਂ ਨੇ ਜ਼ਮੀਨੀ ਮੰਜ਼ਿਲ ਉਪਰ ਬਣੇ 'ਹਾਲ ਆਫ ਫੇਮ' ਨੂੰ ਵੀ ਦੇਖਿਆ। ਇਸ ਤੋਂ ਪਹਿਲਾਂ ਮੀਟਿੰਗ ਦੀ ਸ਼ੁਰੂਆਤ ਵਿੱਚ ਐਸੋਸੀਏਸ਼ਨ ਦੇ ਖਜਾਨਚੀ ਰਹੇ ਸ੍ਰੀ ਪੀ.ਐਸ.ਵਿਰਕ ਜਿਨ੍ਹਾਂ ਦਾ ਦੇਹਾਂਤ ਹੋ ਗਿਆ ਸੀ, ਨੂੰ ਯਾਦ ਕਰਦਿਆਂ ਸਮੂਹ ਅਹੁਦੇਦਾਰਾਂ ਨੇ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਵੀ ਦਿੱਤੀ।ਇਸ ਮੌਕੇ ਪੀ ਓ ਏ ਦੇ ਅਹੁਦੇਦਾਰਾਂ ਵਿੱਚ ਸ ਸਿਕੰਦਰ ਸਿੰਘ ਮਲੂਕਾ, ਸ ਪਰਮਿੰਦਰ ਸਿੰਘ ਢੀਂਡਸਾ, ਪਦਮ ਸ੍ਰੀ ਕਰਤਾਰ ਸਿੰਘ, ਸ੍ਰੀ ਐਨ ਐਸ ਕਲਸੀ, ਸ੍ਰੀ ਕੇ ਐਸ ਕੰਗ, ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ, ਸ੍ਰੀ ਤੇਜਾ ਸਿੰਘ ਧਾਲੀਵਾਲ, ਸ੍ਰੀ ਰਾਜਿੰਦਰ ਕਲਸੀ,ਸ੍ਰੀ ਪ੍ਰਭਜੀਤ ਸਿੰਘ, ਸ੍ਰੀ ਕਰਮਬੀਰ ਸਿੱਧੂ, ਸ੍ਰੀ ਗੁਰਬੀਰ ਸੰਧੂ, ਸ੍ਰੀ ਹਰਚਰਨ ਸਿੰਘ ਭੁੱਲਰ, ਸ੍ਰੀ ਪੀ ਆਰ ਸੌਧੀ, ਅਰਜੁਨਾ ਐਵਾਰਡੀ ਸ੍ਰੀ ਤਾਰਾ ਸਿੰਘ, ਅਰਜੁਨਾ ਐਵਾਰਡੀ ਸ੍ਰੀ ਜੈਪਾਲ ਸਿੰਘ, ਖੇਡ ਵਿਭਾਗ ਤੋਂ ਡਿਪਟੀ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਸੈਂਹਬੀ ਅਤੇ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਸ੍ਰੀ ਨਵਦੀਪ ਸਿੰਘ ਗਿੱਲ ਵੀ ਹਾਜ਼ਰ ਸਨ।

 

Tags: Sukhdev Singh Dhindsa , Brahm Mohindra , Bharat Bhushan Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD