Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰਪ੍ਰੀਤ ਸਿੰਘ ਕਾਂਗੜ ਨੇ ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਮੌਕੇ ਤੇ ਹੱਲ

ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਭਰਿਆ ਜਾਵੇਗਾ

5 Dariya News

ਬਠਿੰਡਾ , 18 Jun 2019

Last updated on: Jun 18, 2019, 00:00 IST

ਪੰਜਾਬ ਦੇ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਆਪਣੇ ਨਵੇਂ ਮਿਲੇ ਵਿਭਾਗ ਦਾ ਅਹੁਦਾ ਸੰਭਾਲਣ ਉਪਰੰਤ ਅੱਜ ਪਹਿਲੇ ਸੰਗਤ ਦਰਸ਼ਨ ਦੌਰਾਨ ਰਾਮਪੁਰਾ ਸਬ-ਡਵੀਜਨ ਦੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨਾਂ ਦਾ ਮੌਕੇ ਤੇ ਨਿਪਟਾਰਾ ਕੀਤਾ । ਸੰਗਤ ਦਰਸ਼ਨ ਦੌਰਾਨ ਸ੍ਰੀ ਕਾਂਗੜ ਨੇ ਆਪਣੇ ਵਿਭਾਗ ਤੋਂ ਇਲਾਵਾ ਹੋਰ ਕਈ ਮਹਿਕਮਿਆਂ ਦੇ ਨਾਲ ਸਬੰਧਤ ਸਮੱਸਿਆਵਾਂ ਦਾ ਵੀ ਮੌਕੇ ਤੇ ਨਿਪਟਾਰਾ ਕੀਤਾ ।ਸੰਗਤ ਦਰਸ਼ਨ ਵਿੱਚ ਰਾਮਪੁਰਾ ਇਲਾਕੇ ਤੋਂ ਇਲਾਵਾ ਆਸ-ਪਾਸ ਦੇ ਜ਼ਿਲਿਆਂ, ਪਿੰਡਾਂ ਅਤੇ ਕਸਬਿਆਂ ਤੋਂ ਵੀ ਲੋਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਦਾ ਸੰਗਤ ਦਰਸ਼ਨ ਦੌਰਾਨ ਹੱਲ ਕਰਵਾਇਆ ਗਿਆ ।ਸ਼੍ਰੀ ਗੁਰਪ੍ਰੀਤ ਕਾਂਗੜ ਨੇ ਦੱਸਿਆ ਕਿ ਇਸ ਸੰਗਤ ਦਰਸ਼ਨ ਦਾ ਮੁੱਖ ਮੰਤਵ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮੌਕੇ ਤੇ ਹੱਲ ਕਰਨਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਵੱਧ ਤੋਂ ਵੱਧ ਆਮ ਜਨਤਾ ਤੱਕ ਪਹੁੰਚਾ ਕੇ ਫਾਇਦਾ ਦਿਵਾਉਣਾ ਹੈ ।ਉਨਾਂ ਦੱਸਿਆ ਕਿ ਨਵੇਂ ਮਿਲੇ ਵਿਭਾਗ ਵਿੱਚ ਉਨਾਂ ਵੱਲੋਂ ਲੋਕ ਪੱਖੀ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਮਾਲ ਵਿਭਾਗ ਦੇ ਨਾਲ ਸਬੰਧਤ ਸੁਵਿਧਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਉਨਾਂ ਦਾ ਮੁੱਖ ਕਾਰਜ ਹੋਵੇਗਾ ।

ਸੰਗਤ ਦਰਸ਼ਨ ਦੌਰਾਨ ਮੋਗਾ ਦੇ ਪਿੰਡ ਦੀਨਾ ਸਹਿਬ ਤੋਂ ਆਏ ਮਨਦੀਪ ਸਿੰਘ ਜੋ ਕਿ ਇੱਕ ਸੜਕ ਹਾਦਸੇ ਵਿੱਚ ਆਪਣੀਆਂ ਦੋਵੇਂ ਲੱਤਾਂ ਗਵਾ ਚੁੱਕਿਆ ਹੈ, ਦੀ ਦਾਸਤਾਂ ਸੁਣਕੇ ਸ਼੍ਰੀ ਕਾਂਗੜ ਨੇ ਉਸਦੀ ਵੱਧ ਤੋਂ ਵੱਧ ਸਹਾਇਤਾ ਕਰਨ ਦਾ ਵਾਅਦਾ ਕੀਤਾ । ਮਨਦੀਪ ਨੇ ਦੱਸਿਆ ਕਿ ਹਾਦਸੇ ਦੌਰਾਨ ਉਸਦੇ ਮੋਟਰ ਸਾਇਕਲ ਉਪਰੋਂ ਇੱਕ ਟਿੱਪਰ ਨਿਕਲ ਗਿਆ ਸੀ ਜਿਸ ਉਪਰੰਤ ਉਸ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ।ਸ਼੍ਰੀ ਕਾਂਗੜ ਨੇ ਸੜਕ ਹਾਦਸੇ ਦੇ ਪੀੜਤ ਨੂੰ ਆਰਥਿਕ ਮਦਦ ਤੋਂ ਇਲਾਵਾ ਉਸ ਦੀ ਮਾਹਿਰ ਵਕੀਲਾਂ ਰਾਹੀਂ ਕੋਰਟ ਵਿੱਚ ਵੀ ਵੱਧ ਤੋਂ ਵੱਧ ਮਦਦ ਕਰਨ ਦਾ ਭਰੋਸਾ ਦਿਵਾਇਆ ਤਾਂ ਜੋ ਉਸ ਨੂੰ ਕੋਰਟ ਰਾਹੀਂ ਵੀ ਮਾਲੀ ਮਦਦ ਮਿਲ ਸਕੇ ।ਸ਼੍ਰੀ ਕਾਂਗੜ ਨੇ ਸੰਗਤ ਦਰਸ਼ਨ ਦੋਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬੇ ਅੰਦਰ ਪਟਵਾਰੀਆਂ ਦੀਆਂ ਖਾਲੀ ਪਈਆਂ ਲਗਭਗ 1300 ਅਸਾਮੀਆਂ ਨੂੰ ਜਲਦ ਭਰਿਆ ਜਾਵੇਗਾ ਤਾਂ ਜੋ ਪਿੰਡਾਂ ਅੰਦਰ ਕਿਸਾਨਾਂ ਨੂੰ ਰੈਵਨਿਉ ਮਹਿਕਮੇ ਸਬੰਧੀ ਪੇਸ਼ ਆ ਰਹੀਆਂ ਮੁਸ਼ਕਲਾਂ ਪਿੰਡ ਪੱਧਰ ਤੇ ਹੀ ਹੱਲ ਕੀਤੀਆਂ ਜਾ ਸਕਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਸ.ਪੀ. ਫੂਲ ਜ਼ਸਵੀਰ ਸਿੰਘ, ਐਸ.ਡੀ.ਐਮ. ਫੂਲ ਖੁਸ਼ਦਿਲ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Gurpreet Singh Kangar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD