Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਡਿਪਟੀ ਕਮਿਸ਼ਨਰ ਨੇ ਗਿਦੜਪਿੰਡੀ ਤੋਂ ਲੇਕੇ ਮਮਦੋਟ ਤਕ ਸਤਲੁਜ ਦਰਿਆ ਤੇ ਬਣੇ 60 ਕਿੱਲੋਮੀਟਰ ਲੰਬੇ ਬੰਨ੍ਹ ਦਾ ਲਿਆ ਜਾਇਜ਼ਾ

ਰੇਲਵੇ ਅਥਾਰਿਟੀ ਨੂੰ ਗਿਦੜਪਿੰਡੀ ਵਾਲੇ ਬੰਨ ਨੂੰ ਮਜ਼ਬੂਤ ਕਰਨ ਦਾ ਨਿਰਦੇਸ਼ ਦਿੱਤਾ, ਸਿੰਚਾਈ ਵਿਭਾਗ ਕੇ ਅਧਿਕਾਰੀਆਂ ਨੂੰ ਸਾਰੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਕਿਹਾ

5 Dariya News

ਫ਼ਿਰੋਜਪੁਰ , 19 Jun 2019

Last updated on: Jun 19, 2019, 00:00 IST

ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸਤਲੁਜ ਦਰਿਆ ਤੇ ਸਥਿਤ ਸੰਵੇਦਨਸ਼ੀਲ ਇਲਾਕਿਆਂ ਅਤੇ ਬੰਨ੍ਹਾਂ ਦਾ ਡਿਪਟੀ ਕਮਿਸ਼ਨਰ ਸ਼੍ਰੀ ਚੰਦਰ ਗੈਂਦ ਨੇ ਦੌਰਾ ਕੀਤਾ। ਸਵੇਰੇ 8 ਵਜੇ ਤੋਂ ਲੇ ਕੇ ਦੇਰ ਸ਼ਾਮ ਤਕ ਉਨ੍ਹਾਂ ਨੇ ਗਿਦੜਪਿਂਡੀ ਸਥਿਤ ਧੁੱਸੀ ਬੰਨ੍ਹਾਂ ਤੋਂ ਲੈ ਕੇ ਮਮਦੋਟ ਇਲਾਕੇ ਤਕ ਕਰੀਬ 60 ਕਿੱਲੋਮੀਟਰ ਲੰਬੇ ਬੰਨ੍ਹਾਂ ਦਾ ਨਿਰੀਖਣ ਕੀਤਾ।  ਇਸ ਦੌਰਾਨ ਉਹ ਸੰਵੇਦਨਸ਼ੀਲ ਪਿੰਡਾਂ ਵਿਚ ਵੀ ਪਹੁੰਚੇ ਅਤੇ ਉੱਥੋਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਸਭ ਤੋਂ ਪਹਿਲਾਂ ਉਨ੍ਹਾਂ ਨੇ ਗਿੱਦੜਪਿੰਡੀ ਸਥਿਤ ਬੰਨਾ ਦਾ ਦੌਰਾ ਕੀਤਾ। ਇਹ ਬੰਨ੍ਹ ਦਾ ਕੁੱਝ ਹਿੱਸਾ ਰੇਲ-ਰੋਡ ਬ੍ਰਿਜ ਨਾਲ ਸਬੰਧਿਤ ਹੈ ਜਿਸ ਦੀ ਦੇਖਭਾਲ ਦਾ ਕੰਮ ਰੇਲਵੇ ਵਿਭਾਗ ਕੋਲ ਹੈ। ਪਿੰਡ ਲਾਲੂਵਾਲਾ ਦੇ ਲੋਕਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਹ ਬੰਨ੍ਹ ਕਾਫ਼ੀ ਕਮਜ਼ੋਰ ਹੋ ਚੁੱਕਿਆ ਹੈ, ਜਿਸ ਨੂੰ ਪੱਕਾ/ਮਜ਼ਬੂਤ ਕਰਨ ਦੀ ਜ਼ਰੂਰਤ ਹੈ। ਡਿਪਟੀ ਕਮਿਸ਼ਨਰ ਨੇ ਮੌਕੇ ਤੇ ਹੀ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਬੰਨ੍ਹ ਨੂੰ ਬਰਸਾਤੀ ਮੌਸਮ ਤੋਂ ਪਹਿਲਾਂ ਮਜ਼ਬੂਤ ਕਰਨ ਲਈ ਕਿਹਾ। ਪਿੰਡ ਦੇ ਲੋਕਾਂ ਨੇ ਬੰਨ੍ਹ ਨੂੰ ਮਜ਼ਬੂਤ ਕਰਨ ਵਿਚ ਰੇਲਵੇ ਅਧਿਕਾਰੀਆਂ ਦੀ ਮਦਦ ਕਰਨ ਦੀ ਵੀ ਪੇਸ਼ਕਸ਼ ਕੀਤੀ ਜਿਸ ਦੇ ਬਾਰੇ ਡਿਪਟੀ ਕਮਿਸ਼ਨਰ ਨੇ ਰੇਲਵੇ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ।  ਇਸ ਤੋਂ ਬਾਅਦ ਉਨ੍ਹਾਂ ਪਿੰਡ ਮਹਮੂਦਵਾਲਾ, ਪਿੰਡ ਭੂਪੇਵਾਲਾ, ਹਰੀਕੇ, ਪਿੰਡ ਦੀਨੇਕਾ, ਕਸੋਕੇ, ਮੁਠੀਆਂਵਾਲਾ, ਹੁਸੈਨੀਵਾਲਾ ਬਾਰਡਰ ਸਥਿਤ ਬਣੇ ਪਿੰਡਾਂ ਸਮੇਤ ਮਮਦੋਟ ਦੇ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਈ ਥਾਵਾਂ ਤੇ ਨਿਰੀਖਣ ਕਰਨ ਤੋਂ ਬਾਅਦ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਮਿੱਟੀ ਦੇ ਕਟਾਵ ਨੂੰ ਰੋਕਣ ਲਈ ਸਟੱਡ ਲਗਾਉਣ ਦਾ ਨਿਰਦੇਸ਼ ਦਿੱਤਾ। 

ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਬਰਸਾਤੀ ਮੌਸਮ ਵਿਚ ਖ਼ਾਸ ਤੌਰ ਤੇ ਸਤਰਕ ਰਹਿਣ ਲਈ ਕਿਹਾ ਅਤੇ ਰਾਤ ਨੂੰ ਠੀਕਰੀ ਪਹਿਰਾ ਲਗਾ ਕੇ ਦਰਿਆ ਦੇ ਜਲ ਸਤਰ ਤੇ ਨਜ਼ਰ ਰੱਖਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤੀ ਮੌਸਮ ਵਿਚ ਬਾੜ ਪ੍ਰਬੰਧਾਂ ਦੇ ਮੱਦੇਨਜ਼ਰ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਤੇ ਜ਼ਰੂਰਤ ਪੈਣ ਤੇ ਕੋਈ ਵੀ ਵਿਅਕਤੀ ਸੂਚਨਾ ਦੇ ਸਕਦਾ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਜ਼ਰੂਰਤ ਪੈਣ ਤੇ ਬਚਾਅ ਕੰਮਾਂ ਲਈ ਤਿਆਰ ਰਹਿਣ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਰੱਖਣ ਲਈ ਕਿਹਾ। ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੁਦਰਤੀ ਆਪਦਾ ਪ੍ਰਬੰਧਾਂ ਨਾਲ ਸਬੰਧਿਤ ਆਪਣੀ ਐਕਸ਼ਨ ਪਲਾਨ ਦੀ ਰਿਪੋਰਟ ਦੇਣ ਲਈ ਕਿਹਾ।ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦਰਿਆ ਵਿਚ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਬਰਸਾਤੀ ਮੌਸਮ ਵਿਚ ਖ਼ਾਸ ਤੌਰ ਤੇ ਸਾਵਧਾਨੀ ਵਰਤਣ ਅਤੇ ਦਰਿਆ ਵਿਚ ਉੱਤਰਨ ਤੇ ਪਰਹੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਖੜਾ ਡੈਮ ਵਿਚ ਜਲ ਸਤਰ ਵਧਣ ਤੇ ਉੱਥੋਂ ਸਤਲੁਜ ਦਰਿਆ ਵਿਚ ਪਾਣੀ ਛੱਡ ਦਿੱਤਾ ਜਾਂਦਾ ਹੈ, ਜਿਸ ਕਾਰਨ ਦਰਿਆ ਦਾ ਜਲ ਸਤਰ ਅਚਾਨਕ ਵੱਧ ਜਾਂਦਾ ਹੈ। ਇਸ ਲਈ ਦਰਿਆ ਤੇ ਸਥਿਤ ਪਿੰਡਾਂ ਅਤੇ ਦਰਿਆ ਵਿਚ ਜਾ ਕੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਖ਼ਾਸ ਤੌਰ ਤੇ ਸਤਰਕ ਰਹਿਣ ਦੀ ਲੋੜ ਹੈ।ਇਸ ਮੌਕੇ ਐਸਡੀਐਮ ਫਿਰੋਜ਼ਪੁਰ ਅਮਿੱਤ ਗੁਪਤਾ, ਐਸਡੀਐਮ ਜ਼ੀਰਾ ਨਰਿੰਦਰ ਸਿੰਘ, ਐਕਸੀਅਨ ਸੰਦੀਪ ਗੋਇਲ, ਤਹਿਸੀਲਦਾਰ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਗੁਰਮੀਤ ਸਿੰਘ, ਐਸਡੀਓ ਸੁਰਿੰਦਰ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD