Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁੱਖ ਮੰਤਰੀ ਦੇ ਸਲਾਹਕਾਰ ਗਰੁੱਪ ਨੇ ਹਵਾ, ਪਾਣੀ ਤੇ ਭੂਮੀ ਪ੍ਰਦੂਸ਼ਨ ਨਾਲ ਨਜਿੱਠਣ ਲਈ ਸਖ਼ਤ ਕਾਨੂੰਨਾਂ ਦੀ ਕੀਤੀ ਵਕਾਲਤ

ਸਿਹਤ ਮੰਤਰੀ ਬਲਬੀਰ ਸਿੱਧੂ ਦੀ ਅਗਵਾਈ ਕੀਤੀ ਗਈ ਗਰੁੱਪ ਦੀ ਪਲੇਠੀ ਮੀਟਿੰਗ

5 Dariya News

ਚੰਡੀਗੜ੍ਹ , 19 Jun 2019

Last updated on: Jun 19, 2019, 00:00 IST

“ਵਾਤਾਵਰਣ ਪ੍ਰਦੂਸ਼ਨ ਅਜੋਕੇ ਸਮਾਜ ਲਈ ਇੱਕ ਵੱਡਾ ਖ਼ਤਰਾ ਹੈ। ਜੇਕਰ ਅਸੀਂ ਇਸ ਸਮੇਂ ਇਸ ਖਤਰਨਾਕ ਸਮੱਸਿਆ ਨਾਲ ਨਾ ਨਜਿੱਠ ਸਕੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਕਦੇ ਮੁਆਫ ਨਹੀਂ ਕਰਨਗੀਆਂ। ਇਸ ਲਈ ਹਵਾ, ਪਾਣੀ ਤੇ ਭੂਮੀ ਪ੍ਰਦੂਸ਼ਨ ਨੂੰ ਠੱਲ੍ਹਣ ਲਈ ਸਖ਼ਤ ਕਾਨੂੰਨ ਲਾਗੂ ਕਰਨ ਲਈ ਇਹ ਢੁਕਵਾਂ ਸਮਾਂ ਹੈ।” ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ  ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਮਿਸ਼ਨ ਤੰਦਰੁਸਤ ਤਹਿਤ ਬਣਾਏ ਮੁੱਖ ਮੰਤਰੀ ਸਲਾਹਕਾਰ ਗਰੁੱਪ ਦੀ ਪਲੇਠੀ ਮੀਟਿੰਗ ਦੀ ਅਗਵਾਈ ਕਰਨ ਦੌਰਾਨ ਕੀਤਾ। ਇਸ ਸਲਾਹਕਾਰ ਗਰੁੱਪ ਦੇ ਮੈਂਬਰਾਂ ਨੇ ਵਿਭਾਗਾਂ ਅਤੇ ਵੱਖ ਵੱਖ ਖੇਤਰਾਂ ਦੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਕੇ ਪੰਜਾਬ ਨੂੰ ਸਾਫ਼ ਵਾਤਾਵਰਣ ਵਾਲਾ ਇੱਕ ਸਿਹਤਮੰਦ ਸੂਬਾ ਬਣਾਉਣ ਦਾ ਅਹਿਦ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਪਿਛਲੇ ਇੱਕ ਸਾਲ ਦੌਰਾਨ ਬਹੁਮੁਖੀ 'ਮਿਸ਼ਨ ਤੰਦਰੁਸਤ ਪੰਜਾਬ' ਵਿੱਚ ਕੀਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਾ ਅਤੇ ਭਵਿੱਖ ਵਿੱਚ ਇਸ ਮਿਸ਼ਨ ਨੂੰ ਜਾਰੀ ਰੱਖਣ ਲਈ ਸੰਭਾਵਨਾਵਾਂ ਉਲੀਕਣਾ ਸੀ। ਸ੍ਰੀ ਬਲਬੀਰ ਸਿੱਧੂ ਨੇ ਕਿਹਾ ਕਿ ਗੁਰੂਆਂ ਦੀ ਇਸ ਪਵਿੱਤਰ ਧਰਤੀ ਨੂੰ ਬਚਾਉਣ ਲਈ ਸਾਨੂੰ ਰੇਨ ਵਾਟਰ ਹਾਰਵੈਸਟਿੰਗ, ਧਰਤੀ ਹੇਠਲੇ ਪਾਣੀ ਦੀ ਮੁੜ ਵਰਤੋਂ , ਠੋਸ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ, ਸੂਬੇ ਨੂੰ ਹਰਿਆ ਭਰਿਆ ਬਣਾਉਣ ਅਤੇ ਝੋਨਾ ਨਾੜ ਫੂਕਣ ਸਬੰਧੀ ਕਾਨੂੰਨਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦੀ ਲੋੜ ਹੈ।ਇਸ ਦੌਰਾਨ ਸ੍ਰੀ ਆਰ.ਕੇ ਵਰਮਾ,ਪ੍ਰਮੁੱਖ ਸਕੱਤਰ,ਸਾਇੰਸ ਤਕਨਾਲੋਜੀ ਤੇ ਵਾਤਾਵਰਣ ਨੇ 5 ਜੂਨ,2018 ਨੂੰ ਸ਼ੁਰੂ ਹੋਏ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਤੋਂ ਹੁਣ ਤੱਕ ਦੀਆਂ ਵੱਖ ਵੱਖ ਪ੍ਰਾਪਤੀਆਂ ਨੂੰ ਦਰਸਾਉਂਦੀ ਵਿਸਤ੍ਰਿਤ ਪੇਸ਼ਕਾਰੀ ਵੀ ਦਿੱਤੀ। 

ਸਲਾਹਕਾਰ ਗਰੁੱਪ ਦਾ ਪਹਿਲਾ ਮੁੱਖ ਮੁੱਦਾ ਮਨੁੱਖੀ ਹੋਂਦ ਲਈ ਸਾਫ ਸੁਥਰੀ ਹਵਾ ਦੀ ਲੋੜ 'ਤੇ ਅਧਾਰਿਤ ਸੀ। ਇਹ ਫੈਸਲਾ ਕੀਤਾ ਗਿਆ ਕਿ ਵਾਹਨਾਂ ਦੇ ਧੂਏਂ, ਧੂੜ, ਕੂੜਾ-ਕਰਕਟ ਫੂਕਣ ਕਰਕੇ, ਉਦਯੋਗਾਂ ਦੇ ਧੂਏਂ ਕਰਕੇ ਅਤੇ ਨਿਰਮਾਣ ਤੇ ਭੰਨ-ਤੋੜ ਵਰਗੀਆਂ ਗਤੀਵਿਧੀਆਂ ਕਰਕੇ ਪੈਦਾ ਹੋਏ ਪ੍ਰਦੂਸ਼ਣ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਾਗੂ ਕਰਨ ਦੀ ਲੋੜ ਹੈ। ਇਸੇ ਤਰ੍ਹਾਂ ਸਾਰੇ ਕਮੇਟੀ ਮੈਂਬਰਾਂ ਨੇ ਸਾਫ-ਪੀਣਯੋਗ ਪਾਣੀ, ਵੇਸਟ ਵਾਟਰ ਟ੍ਰੀਟਮੈਂਟ, ਧਰਤੀ ਹੇਠਲੇ ਪਾਣੀ ਦੀ ਮੁੜ ਵਰਤੋਂ ਅਤੇ ਰੇਨ ਵਾਟਰ ਹਾਰਵੈਸਟਿੰਗ ਨੂੰ ਯਕੀਨੀ ਬਣਾਉਣ ਹਿੱਤ ਸਖ਼ਤ ਕਾਨੂੰਨ ਅਪਨਾÀਣ ਲਈ ਸਹਿਮਤੀ ਪ੍ਰਗਟਾਈ । ਇਸਦੇ ਨਾਲ ਹੀ ਠੋਸ ਰਹਿੰਦ-ਖੂਹੰਦ ਪ੍ਰਬੰਧਨ, ਉਦਯੋਗਿਕ ਕੂੜਾ-ਕਰਕਟ,ਐਗਰੋਕੈਮੀਕਲ ਕੰਟੈਮੀਨੇਸ਼ਨ,ਮਿਊਂਸੀਪਲ ਵੇਸਟ ਵਰਗੇ ਖੇਤਰਾਂ ਲਈ ਸਖ਼ਤ ਨਿਯਮ ਲਾਗੂ ਕਰਨ ਦੀ ਲੋੜ 'ਤੇ ਵਿਚਾਰ ਕੀਤੀ ਗਈ।ਮੁੱਖ ਮੰਤਰੀ ਸਲਾਹਕਾਰ ਗਰੁੱਪ ਦੇ ਹੋਰ ਮੈਂਬਰ ਜਿਨ੍ਹਾਂ ਨੇ ਮੀਟਿੰਗ ਵਿੱਚ ਭਾਗ ਲਿਆ, ਵਿੱਚ ਸ੍ਰੀ ਸਾਧੂ ਸਿੰਘ ਧਰਮਸੋਤ, ਜੰਗਲਾਤ ਮੰਤਰੀ, ਸ੍ਰੀਮਤੀ ਰਜ਼ੀਆ ਸੁਲਤਾਨਾ ਵਾਟਰ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਸੰਦੀਪ ਸਿੰਘ, ਵਿਧਾਇਕ ਨਾਭਾ, ਅਵਤਾਰ ਸਿੰਘ, ਵਿਧਾਇਕ ਜਲੰਧਰ ਉੱਤਰੀ, ਤਰਸੇਮ ਸਿੰਘ,ਡੀਸੀ ਐਮ.ਐਲ.ਐਸ ਅਟਾਰੀ,ਕੁਲਦੀਪ ਸਿੰਘ ਵੈਦ, ਵਿਧਾਇਕ ਗਿੱਲ,ਪਵਨ ਕੁਮਾਰ ਆਦੀਆ, ਵਿਧਾਇਕ ਸ਼ਾਮ ਚੁਰਾਸੀ ਅਤੇ ਸੰਤੋਖ ਸਿੰਘ, ਵਿਧਾਇਕ ਭਲੀਪੁਰ, ਬਾਬਾ ਬਕਾਲਾ ਸ਼ਾਮਲ ਹਨ।ਇਸ ਤੋਂ ਇਲਾਵਾ ਮੀਟਿੰਗ ਵਿੱਚ ਸ੍ਰੀ ਸਰਵਜੀਤ ਸਿੰਘ , ਪ੍ਰਮੁੱਖ ਸਕੱਤਰ ਜਲ ਸਰੋਤ ਵਿਭਾਗ,ਸ੍ਰੀ ਕਾਹਨ ਸਿੰਘ ਪੰਨੂ, ਡਾਇਰੈਕਟਰ ਮਿਸ਼ਨ ਤੰਦਰੁਸਤ ਪੰਜਾਬ,ਸ੍ਰੀ ਕ੍ਰਿਸ਼ਨ ਕੁਮਾਰ , ਸਕੱਤਰ ਸਕੂਲ ਸਿੱਖਿਆ, ਸ੍ਰੀ ਐਸ.ਐਸ ਮਰਵਾਹਾ, ਚੇਅਰਮੈਨ, ਪੀ.ਪੀ.ਸੀ.ਬੀ ਅਤੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Balbir Singh Sidhu , Sadhu Singh Dharamsot , Razia Sultana , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD