Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹਿਰ ਦੀਆਂ ਸੜਕਾਂ ਦੀ ਉਸਾਰੀ ਲਈ 6 ਕਰੋੜ 12 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸੜਕਾਂ ਦੀ ਉਸਾਰੀ ਲਈ ਪੀਡਬਲਯੂਡੀ ਬੀ ਐਂਡ ਆਰ ਨੂੰ ਚੈੱਕ ਸੌਂਪਿਆ

5 Dariya News

ਫਿਰੋਜ਼ਪੁਰ , 25 Jun 2019

Last updated on: Jun 25, 2019, 00:00 IST

ਵਿਧਾਨਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹ ਗੱਲ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵਿਭਾਗ ਪੀਡਬਲਯੂਡੀ ਬੀ ਐਂਡ ਆਰ ਦੇ ਅਧਿਕਾਰੀਆਂ ਨੂੰ ਫਿਰੋਜ਼ਪੁਰ ਸ਼ਹਿਰ ਦੀਆਂ ਵੱਖ ਵੱਖ ਸੜਕਾਂ ਦੀ ਉਸਾਰੀ/ਨਵੀਂਨੀਕਰਨ ਲਈ 6 ਕਰੋੜ 12 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕਰਦਿਆਂ ਕਹੀ।ਵਿਧਾਇਕ ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਆਉਣ-ਜਾਣ ਦੀ ਸਹੂਲਤ ਅਤੇ ਟਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਸ਼ਹਿਰ ਵਿਚ ਵਧੀਆ ਤੇ ਸਾਫ਼ ਸੁਥਰੀਆਂ ਸੜਕਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਜਿਸ ਲਈ ਅੱਜ ਉਨ੍ਹਾਂ ਵੱਲੋਂ ਸ਼ਹਿਰ ਦੀਆਂ ਵੱਖ ਵੱਖ ਸੜਕਾਂ ਦੇ ਨਵੀਨੀਕਰਨ ਲਈ ਪੀਡਬਲਯੂਡੀ ਨੂੰ ਰਾਸ਼ੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ  ਰੇਲਵੇ ਪੁਲ ਤੋਂ ਲੈ ਕੇ ਉੱਧਮ ਸਿੰਘ ਚੌਂਕ, ਸਾਰੀ ਰਿੰਗ ਰੋਡ, ਖਾਈ ਅੱਡੇ ਵਾਲੀ ਰੋਡ, ਮੱਖੂ ਗੇਟ ਤੋਂ ਗਣੇਸ਼ ਕਲੋਨੀ,  ਜ਼ੀਰਾ ਗੇਟ ਤੋਂ ਦਾਣਾ ਮੰਡੀ ਤੋਂ ਅੱਗੇ ਡੀ.ਸੀ.ਮਾਡਲ ਸਕੂਲ ਤੋਂ ਮੇਨ ਜ਼ੀਰਾ ਰੋਡ ਤੱਕ ਦੀਆਂ ਸੜਕਾਂ ਦੀ ਉਸਾਰੀ ਵਾਸਤੇ ਖ਼ਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕਾਂ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਕੀਤਾ ਜਾਵੇਗਾ ਤੇ ਆਉਣ ਵਾਲੇ ਦਿਨਾਂ ਵਿਚ ਪਿੰਡਾਂ ਦੀਆਂ ਸੜਕਾਂ ਵਾਸਤੇ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਜਿਸ ਤਰ੍ਹਾਂ ਪਹਿਲਾਂ ਵੀ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਪਾਰਕਾਂ ਦੀ ਸੁਵਿਧਾ, ਪਾਰਕ ਵਿਚ ਐਲਈਡੀ ਸਕਰੀਨਾਂ, ਸ਼ਹਿਰ ਵਿਚ ਐਲਈਡੀ ਲਾਈਟਾਂ ਅਤੇ ਸ਼ਹਿਰ ਦੀ ਸੁੰਦਰਤਾ ਲਈ ਪੇਂਟਿੰਗ ਆਦਿ ਦਾ ਕੰਮ ਕਰਵਾਇਆ ਗਿਆ ਹੈ ਉਸੇ ਤਰ੍ਹਾਂ ਹੀ ਆਉਣ ਵਾਲੇ ਸਮੇਂ ਵਿਚ ਸ਼ਹਿਰ ਵਿਚ ਵਿਕਾਸ ਦੇ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਤੇ ਹਲਕੇ ਦੀ ਸੁੰਦਰਤਾ ਵਿਚ ਹੋਰ ਨਿਖਾਰ ਲਿਆਂਦਾ ਜਾਵੇਗਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸੜਕਾਂ ਦੀ ਕੁਆਲਿਟੀ ਵਧੀਆਂ ਅਤੇ ਇਸ ਦੇ ਕੰਮ ਵਿਚ ਕੋਈ ਵੀ ਨਾ ਹੋਵੇ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਖ਼ੁਦ ਵੀ ਇਸ ਕੰਮ ਦੀ ਨਿਗਰਾਨੀ ਕਰਨ ਤੇ ਕਿਸੇ ਤਰ੍ਹਾਂ ਦੀ ਕੋਈ ਕਮੀ ਹੋਵੇ ਤਾਂ ਤੁਰੰਤ ਸਾਨੂੰ ਦੱਸਿਆ ਜਾਵੇ।ਇਸ ਮੌਕੇ ਐਕਸੀਅਨ ਪੀਡਬਲੂਡੀ ਬੀਐਂਡਆਰ ਜਸਵਿੰਦਰ ਸਿੰਘ, ਐਸਡੀਓ ਬਾਂਸਲ, ਸੰਜੀਵ ਮੈਣੀ, ਸੁਖਵਿੰਦਰ ਸਿੰਘ ਅਟਾਰੀ, ਸ੍ਰ: ਚਮਕੌਰ ਸਿੰਘ ਢੀਂਡਸਾ, ਐਡਵੋਕੇਟ ਗੁਲਸ਼ਨ ਮੌਂਗਾ, ਐਮ.ਸੀ ਬੋਹੜ ਸਿੰਘ, ਸੋਨੂੰ ਨਾਂਰਗ, ਸਤਨਾਮ ਸਿੰਘ, ਪ੍ਰਿੰਸ ਭਾਊ, ਬਲਵੀਰ ਸਿੰਘ ਬਾਠ,ਆਦਿ ਹਾਜ਼ਰ ਸਨ। 

 

Tags: Parminder Singh Pinky

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD