Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਪਾਲ ਵੱਲੋਂ ਸਮਾਜ ਦੇ ਵੱਖ ਵੱਖ ਵਰਗਾਂ ਨੂੰ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਦਿਆਂ 'ਨਸ਼ਾ ਮੁਕਤ' ਤੇ 'ਤੰਦਰੁਸਤ ਪੰਜਾਬ' ਸਿਰਜਣ ਦਾ ਸੱਦਾ

5 Dariya News

ਚੰਡੀਗੜ੍ਹ , 25 Jun 2019

Last updated on: Jun 25, 2019, 00:00 IST

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ.ਸਿੰਘ ਬਦਨੌਰ ਨੇ ਸੂਬੇ ਦੀਆਂ ਯੂਨੀਵਰਸਿਟੀਆਂ, ਕਾਲਜਾਂ, ਹੋਰ ਵਿਦਿਅਕ ਸੰਸਥਾਵਾਂ, ਐਨ.ਜੀ.ਓਜ਼, ਇੱਛੁਕ ਸੰਸਥਾਵਾਂ ਅਤੇ ਮਾਪਿਆਂ ਨੂੰ ਸੱਦਾ ਦਿੰਦਿਆਂ ਨਸ਼ਾ ਮੁਕਤ ਤੇ ਤੰਦਰੁਸਤ ਪੰਜਾਬ ਸਿਰਜਣ ਲਈ ਪੰਜਾਬ ਸਰਕਾਰ ਨਾਲ ਸਾਂਝੇ ਮੰਚ 'ਤੇ ਅੱਗੇ ਆਉਣ ਦੀ ਅਪੀਲ ਕੀਤੀ ਹੈ।ਵੱਡੇ ਪੱਧਰ 'ਤੇ ਮਨਾਏ ਜਾ ਰਹੇ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਦੀ ਪੂਰਵ ਸੰਧਿਆ ਮੌਕੇ ਰਾਜਪਾਲ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਨੂੰ ਮਿਸ਼ਨ ਵਜੋਂ ਲਿਆ ਗਿਆ ਹੈ ਜੋ ਆਪਣੀ ਕਿਸਮ ਦੀ ਸਭ ਤੋਂ ਵੱਡੀ ਮੁਹਿੰਮ ਹੈ ਜਿਸ ਵਿੱਚ ਤਕਰੀਬਨ 30,000 ਵਿਦਿਆਰਥੀਆਂ ਨੇ 'ਡਰੱਗਜ਼ ਨਾ ਕਰੂੰਗਾ, ਨਾ ਕਰਨੇ ਦੂੰਗਾ' ਦਾ ਨਾਅਰਾ ਲਾਉਂਦਿਆਂ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁੱਕੀ। ਰਾਜਪਾਲ ਨੇ ਦੱਸਿਆ ਕਿ ਉਹਨਾਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਨਸ਼ਿਆਂ ਵਿਰੁੱਧ ਹੋਏ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਹੈ ਜਿੱਥੇ ਸਥਾਨਕ ਪੁਲਿਸ ਪ੍ਰਸ਼ਾਸਨ ਅਤੇ ਯੂਨੀਵਰਸਿਟੀ ਤੇ ਕਾਲਜਾਂ ਦੇ ਵਿਦਿÎਆਰਥੀਆਂ ਨੇ ਨੌਜਵਾਨਾਂ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਜਾਗਰੂਕਤਾ ਲਈ ਸਰਕਾਰ ਦਾ ਸਾਥ ਦੇਣ ਦੀ ਇੱਛਾ ਪ੍ਰਗਟਾਈ।ਰਾਜਪਾਲ ਨੇ ਸਾਰਿਆਂ ਸਿਆਸੀ ਪਾਰਟੀਆਂ ਨੂੰ ਆਪਣੇ ਪਾਰਟੀ ਹਿੱਤਾਂ ਤੋਂ ਉੱਪਰ ਉਠ ਕੇ ਸਾਂਝੇ ਮੰਚ 'ਤੇ ਅੱਗੇ ਆ ਕੇ ਸਮਾਜ ਵਿੱਚੋਂ ਨਸ਼ਿਆਂ ਨੂੰ ਉਖਾੜਨ ਦਾ ਮੁੱਦਾ ਜ਼ੋਰ ਨਾਲ ਉਠਾਉਣ ਦਾ ਸੱਦਾ ਦਿੱਤਾ।  ਉਹਨਾਂ ਕਿਹਾ ਕਿ ਇਸ ਸਬੰਧੀ  ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ।ਉਹਨਾਂ ਕਿਹਾ ਕਿ ਉਹ ਇਸ ਸਬੰਧੀ ਆਵਾਜ਼ ਉਠਾਉਣ ਲਈ ਖੁਦ ਸੂਬੇ ਦੇ ਹਰੇਕ ਕੋਨੇ ਵਿੱਚ ਜਾਣਗੇ। ਉਹਨਾਂ ਕਿਹਾ, '' ਨਸ਼ਿਆਂ ਦੀ ਇਸ ਲਾਹਨਤ ਤੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਸਮਾਜ ਦੇ ਹਰੇਕ ਵਰਗ ਦੀ ਸਹਾਇਤਾ ਦੀ ਲੋੜ ਹੈ। ਰਾਜਪਾਲ ਨੇ ਕਿਹਾ,'' ਨਸ਼ਾ ਤਸਕਰੀ ਰਾਸ਼ਟਰ ਦੀ ਸੁਰੱਖਿਆ ਲਈ ਇੱਕ ਵੱਡਾ ਖਤਰਾ ਹੈ।''

ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਕੇ  ਨਸ਼ਿਆਂ ਤੇ ਗੈਰ-ਕਾਨੂੰਨੀ ਤਸਕਰੀ ਦੇ ਮੁੱਦੇ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਬਦਨੌਰ ਨੇ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ ਦੇ ਮਿਸ਼ਨ ਵਜੋਂ ਲਾਗੂਕਰਨ, ਕੋਆਡੀਨੇਟ ਅਤੇ ਮੋਨੀਟਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਬੇ ਵਿੱਚ ਨਸ਼ੇ ਦੇ ਆਦੀਆਂ ਦੇ ਇਲਾਜ ਅਤੇ ਮੁੜ ਵਸੇਬੇ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਸਨਮਾਨ ਨਾਲ ਆਮ ਜ਼ਿੰਦਗੀ ਜਿਉਣ ਦੇ ਯੋਗ ਬਣਾਇਆ ਜਾ  ਸਕੇ। ਉਨ੍ਹਾਂ ਮੁੜ ਵਸੇਬੇ ਤੋਂ ਬਾਅਦ ਦੇ ਪੜ੍ਹਾਅ ਦੌਰਾਨ ਨਸ਼ੇ ਦੇ ਆਦੀਆਂ ਪ੍ਰਤੀ  ਸੰਭਾਲ ਅਤੇ ਸਾਵਧਾਨੀ 'ਤੇ ਅਧਾਰਿਤ ਪਹੁੰਚ ਅਪਣਾਉਣ 'ਤੇ ਜ਼ੋਰ ਦਿੱਤਾ। ਸਹੀ ਰਸਤਾ ਅਪਣਾਉਣ ਵਾਲੇ ਨੌਜਵਾਨਾਂ ਲਈ ਰੋਜ਼ਗਾਰ ਦੇ ਚੋਖੇ ਮੌਕੇ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਤਕਨੀਕੀ ਸਿੱÎਖਿਆ, ਉਦਯੋਗਿਕ ਸਿਖਲਾਈ ਅਤੇ ਹੁਨਰ ਵਿਕਾਸ ਸਬੰਧੀ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ। ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਕੁਲਪਤੀ ਵਜੋਂ ਸ੍ਰੀ ਬਦਨੌਰ ਨੇ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਸ਼ਾਖੋਰੀ ਵਿਰੁੱਧ ਜਾਗਰੂਕਤਾ ਲਈ ਸੰਦੇਸ਼ ਫੈਲਾਉਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਢੁਕਵੇਂ ਕਦਮ ਉਠਾਉਣ ਦੀ ਅਪੀਲ ਕੀਤੀ।ਇਸ ਦਿਸ਼ਾ ਵੱਲ ਕੇਂਦਰ ਸਰਕਾਰ ਦੀ ਪਹਿਲਕਦਮੀ ਦਾ ਹਵਾਲਾ ਦਿੰਦਿਆਂ, ਸ੍ਰੀ ਬਦਨੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਦੇਸ਼ ਭਰ ਵਿੱਚ ਨਸ਼ਾ ਤਸਕਰੀ ਦੇ ਧੰਦੇ ਨੂੰ ਨੱਥ ਪਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ। ਸ੍ਰੀ ਬਦਨੌਰ ਨੇ ਉੱਚੀ ਆਵਾਜ਼  ਅਤੇ ਸਪਸ਼ਟ ਸ਼ਬਦਾਂ ਵਿੱਚ ਦੱਸਿਆ ਕਿ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਡੂੰਘੇ ਨੈਟਵਰਕ ਦੀ ਸਮੱਸਿਆ ਨਾਲ ਸਖ਼ਤੀ ਨਾਲ ਨਿਪਟਣ ਲਈ ਠੋਸ ਅਤੇ ਵਿਆਪਕ ਯੋਜਨਾ ਉਲੀਕੀ ਗਈ ਹੈ। 

 

Tags: VP Singh Badnore , Tandarust Punjab , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD