Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ਾਲਮ ਸ਼ਕਤੀਸ਼ਾਲੀ ਮੁਗ਼ਲ ਸਾਮਰਾਜ ਨੂੰ ਚੱਪੜ ਚਿੜੀ ਦੇ ਮੈਦਾਨ 'ਚ ਫ਼ੈਸਲਾਕੁੰਨ ਹਾਰ ਦਿੱਤੀ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ

5 Dariya News

ਮੁਹਾਲੀ , 25 Jun 2019

Last updated on: Jun 25, 2019, 00:00 IST

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਫਤਿਹ-ਏ-ਗੰਜ ਸਾਹਿਬ ਚੱਪੜ ਚਿੜੀ ਵਿਖੇ ਮਨਾਇਆ ਗਿਆ । ਇਸ ਸ਼ਹੀਦੀ ਦਿਹਾੜੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ.  ਕਿਰਪਾਲ ਸਿੰਘ ਬਡੂੰਗਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਇਸ ਮੌਕੇ ਵੱਖ-ਵੱਖ ਰਾਗੀ ਢਾਡੀ ਜਥਿਆਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਨੂੰ ਸਮਰਪਿਤ ਵਾਰਾਂ ਗਾਇਨ ਸੰਗਤਾਂ ਦੇ ਸਨਮੁੱਖ ਪੇਸ਼ ਕੀਤੀਆਂ ਗਈਆਂ । 

ਇਸ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਮੁਗਲ ਸਲਤਨਤ ਦਾ ਖ਼ਾਤਮਾ ਕਰਕੇ ਸਰਹੰਦ ਵਿੱਚ ਫਤਹਿ ਦੇ ਨਿਸ਼ਾਨ ਝੁਲਾਏ ਸਨ । ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸਮੇਂ ਦੀ ਜਾਬਰ ਜ਼ਾਲਮ ਸ਼ਕਤੀਸ਼ਾਲੀ ਮੁਗ਼ਲ ਸਾਮਰਾਜ ਨੂੰ ਚੱਪੜ ਚਿੜੀ ਦੀ ਧਰਤੀ ਦੇ ਮੈਦਾਨ ਵਿੱਚ ਪਹਿਲੀ ਫ਼ੈਸਲਾਕੁੰਨ ਹਾਰ ਦਿੱਤੀ । ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਆਮੌਲਿਕ ਤੇ ਧਾਰਮਿਕ ਵਿਰਸੇ ਤੋਂ ਜਾਣੂੰ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਵਿਰਸੇ ਨੂੰ ਭੁਲ ਜਾਂਦੀਆਂ ਹਨ, ਉਹ ਸਦਾਚਿਰ ਜਿੰਦਾਂ ਨਹੀਂ ਰਹਿ ਸਕਦੀਆਂ। 

ਜਿਕਰਯੌਗ ਹੈ ਕਿ ਹੁਣ ਤੱਕ ਅਣਗੋਲੇ ਰਹੇ ਸਿੱਖ ਕੌਮ ਦੇ ਮਹਾਨ ਜਰਨੈਲ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਜਾ ਜਨਮ ਦਿਹਾੜਾ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਤਤਕਾਲੀ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵਲੋਂ ਹੀ ਮਨਾਉਣਾ ਆਰੰਭ ਕੀਤਾ ਸੀ ਤੇ ਹੁਣ ਸ਼ਹੀਦੀ ਦਿਹਾੜੇ ਵੀ ਉਨ੍ਹਾਂ ਦੇ ਸੁੱਚਜੇ ਯਤਨਾ ਸਦਕਾ ਹੀ ਮਨਾਏ ਜਾ ਰਹੇ ਹਨ, ਜਿਸ ਦੇ ਪ੍ਰਬੰਧ ਮੈਨੇਜਰ ਅਮਰਜੀਤ ਸਿੰਘ ਵਲੋਂ ਕੀਤੇ ਜਾਂਦੇ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਨਿਰਮੈਲ ਸਿੰਘ ਜੌਲਾਂ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਅਮਰੀਕ ਸਿੰਘ ਮੁਹਾਲੀ, ਬੀਬੀ ਸਤਵੰਤ ਕੌਰ ਜੌਹਲ, ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ, ਬਾਬਾ ਜੱਸਾ ਸਿੰਘ ਕਾਰ ਸੇਵਾ ਵਾਲੇ, ਸਤਪਾਲ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬਾਗ ਸ਼ਹੀਦਾਂ ਚੰਡੀਗੜ੍ਹ, ਜਗਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਨਾਭਾ ਸਾਹਿਬ, ਪਰਮਜੀਤ ਸਿੰਘ ਕਾਹਲੋਂ ਸਾਬਕਾ ਪ੍ਰਧਾਨ ਸ਼ਹਿਰੀ, ਰਘੁਵੀਰ ਸਿੰਘ ਸਾਬਕਾ ਸਰਪੰਚ ਪੰਡਰਾਲੀ, ਪਰਵਿੰਦਰ ਸਿੰਘ ਕਸੁਬੰੜੀ, ਗ੍ਰਾਂਮ ਪੰਚਾਇਤ ਚੱਪੜਚਿੜੀ ਦੀ ਪੰਚਾਇਤ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਨੇ ਸਮਾਗਮ ਵਿਚ ਸ਼ਿਰਕਤ ਕੀਤੀ। 

 

Tags: SGPC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD