Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮਗਸੀਪਾ ਵੱਲੋਂ ਵੱਖ-ਵੱਖ ਵਿਭਾਗਾਂ ਦਾ ਤਿੰਨ ਰੋਜ਼ਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸ਼ੁਰੂ

5 Dariya News

ਪਟਿਆਲਾ , 26 Jun 2019

Last updated on: Jun 26, 2019, 00:00 IST

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ (ਮਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਿਖੇ ਦਫ਼ਤਰੀ ਕੰਮਕਾਜ ਵਿਚ ਨੋਟਿੰਗ ਅਤੇ ਡਰਾਫਟਿੰਗ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਅੱਜ ਤਿੰਨ ਰੋਜ਼ਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਿੱਸਾ ਲੈ ਰਹੇ ਹਨ।ਇਸ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਸ਼੍ਰੀ ਐਮ.ਐਲ. ਸ਼ਰਮਾ, ਪੀ.ਸੀ.ਐੱਸ. (ਰਿਟਾ.), ਖੇਤਰੀ ਪ੍ਰੋਜੈਕਟ ਡਾਇਰੈਕਟਰ, ਮਗਸੀਪਾ ਪਟਿਆਲਾ ਵੱਲੋਂ ਕੀਤੀ ਗਈ ਅਤੇ ਉਨਾਂ ਵੱਲੋਂ ਭਾਗੀਦਾਰਾਂ ਨੂੰ ਸੰਬੋਧਨ ਕਰਦਿਆ ਨੋਟਿੰਗ ਅਤੇ ਡਰਾਫ਼ਟਿੰਗ ਦੇ ਮਹੱਤਵ ਦੀ ਸਿਖਲਾਈ ਸਬੰਧੀ ਚਾਨਣਾ ਪਾਇਆ ਗਿਆ ਅਤੇ ਆਪਣੇ ਵਡਮੁੱਲੇ ਵਿਚਾਰ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਾਂਝੇ ਕੀਤੇ। ਇਸ ਸਮੇਂ ਸ਼੍ਰੀ ਅਮਰਜੀਤ ਸਿੰਘ ਸੋਢੀ, ਪ੍ਰੋਜੈਕਟ ਕੁਆਰਡੀਨੇਟਰ, ਮਗਸੀਪਾ ਖੇਤਰੀ ਕੇਂਦਰ ਪਟਿਆਲਾ ਵੀ ਹਾਜ਼ਰ ਸਨ।ਇਸ ਸਿਖਲਾਈ ਪ੍ਰੋਗਰਾਮ ਦੇ ਪਹਿਲੇ ਦਿਨ ਵਿਸ਼ਾ-ਮਾਹਿਰ ਸ਼੍ਰੀ ਲਖਬੀਰ ਸਿੰਘ, ਲਾਗੂ ਕਰਤਾ ਅਫ਼ਸਰ (ਰਿਟਾ) ਵੱਲੋਂ ਦਫ਼ਤਰੀ ਕੰਮਕਾਜ ਦੀ ਵਿਧੀ, ਡਾਕ ਪ੍ਰਾਪਤੀ/ਵੰਡ, ਡਾਇਰੀ ਰਜਿਸਟਰ, ਫਾਇਲ ਤਿਆਰ ਕਰਨ ਦੀ ਵਿਧੀ ਅਤੇ ਲੋੜੀਂਦੀ ਸਮੱਗਰੀ, ਮਿਸਲ ਅਫ਼ਸਰਾਂ ਨੂੰ ਪੇਸ਼ ਕਰਨ ਦੀ ਵਿਧੀ, ਨੋਟਿੰਗ/ਪੱਤਰ ਵਿਹਾਰ, ਪੱਤਰ-ਵਿਹਾਰ ਦੇ ਵੱਖ-ਵੱਖ ਤਰੀਕੇ ਅਤੇ ਸ਼੍ਰੀ ਡੀ.ਸੀ. ਗੁਪਤਾ, ਆਈ.ਡੀ.ਏ.ਐੱਸ. (ਰਿਟਾ.) ਵੱਲੋਂ ਕਰਮਚਾਰੀ ਆਚਰਨ ਨਿਯਮ, 1966 ਅਤੇ ਪੰਜਾਬ ਸਿਵਲ ਸਰਵਿਸ (ਸਜ਼ਾ ਅਤੇ ਅਪੀਲ) ਰੂਲਜ਼, 1970 ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ।ਆਉਣ ਵਾਲੇ ਅਗਲੇ ਦੋ ਦਿਨਾਂ ਵਿੱਚ ਵਿਸ਼ਾ-ਮਾਹਿਰ ਸ਼੍ਰੀ ਜੀ.ਐੱਸ. ਸਾਹਨੀ, ਡੀ.ਸੀ.ਐੱਫ਼.ਏ. (ਰਿਟਾ.), ਸ਼੍ਰੀ ਯਸ਼ਪਾਲ ਮਾਨਵੀਂ, ਸਹਾਇਕ ਡਾਇਰੈਕਟਰ (ਰਿਟਾ.), ਪੰਜਾਬ ਸਕੂਲ ਸਿੱਖਿਆ ਵਿਭਾਗ, ਸ਼੍ਰੀ ਪ੍ਰੀਤਪਾਲ ਸਿੰਘ ਬਾਵਾ, ਜੁਆਇੰਟ ਕੰਟਰੋਲਰ (ਵਿੱਤ ਅਤੇ ਲੇਖਾ), ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਅਤੇ ਸ਼੍ਰੀ ਲਖਬੀਰ ਸਿੰਘ, ਲਾਗੂਕਰਤਾ ਅਫ਼ਸਰ (ਰਿਟਾ) ਵੱਲੋਂ ਸੇਵਾਵਾਂ ਦੀਆਂ ਆਮ ਸ਼ਰਤਾ, ਮੁਅੱਤਲ, ਬਰਖਾਸਤਗੀ ਅਤੇ ਅਸਤੀਫ਼ਾ, ਰਾਜ ਦਾ ਪ੍ਰਸ਼ਾਸਕੀ ਢਾਂਚਾ, ਸੂਚਨਾ ਅਧਿਕਾਰ ਐਕਟ 2005, ਰਿਕਾਰਡ ਦੀ ਸੰਭਾਲ ਦੀ ਵਿਧੀ, ਪੰਜਾਬ ਆਮ ਸਿਵਲ ਸੇਵਾਵਾਂ ਰੂਲਜ਼ ਬਾਰੇ ਵਿਸਥਰਤ ਵਿਚਾਰ-ਵਟਾਂਦਰਾ ਕੀਤਾ ਜਾਣਾ ਹੈ। 28 ਜੂਨ, 2019 ਨੂੰ ਪ੍ਰੋਗਰਾਮ ਦੇ ਅਖੀਰ ਵਿੱਚ ਭਾਗ ਲੈ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟਰੈਨਿੰਗ ਦਿੱਤੀ ਜਾਵੇਗੀ ਅਤੇ ਟੈਸਟ ਵੀ ਲਿਆ ਜਾਵੇਗਾ।

 

Tags: MGSIPAP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD