Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੁਧਿਆਣਾ ਸਾਈਕਲ ਵੈਲੀ 'ਚ ਹੀਰੋ ਸਾਈਕਲਜ਼ ਨਾਲ ਚੀਨ ਦੇ ਫੂਸ਼ੀਦਾ ਗਰੁੱਪ ਵੱਲੋਂ ਭਾਈਵਾਲੀ ਕਰਨ ਨਾਲ ਉਦਯੋਗਿਕ ਪ੍ਰੋਗਰਾਮ ਨੂੰ ਹੁਲਾਰਾ ਮਿਲਿਆ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਈਕਲ ਵੈਲੀ ਪ੍ਰੋਜੈਕਟ 'ਚ ਫੂਸ਼ੀਦਾ ਨੂੰ ਹਰ ਸਮਰਥਨ ਦੇਣ ਦਾ ਭਰੋਸਾ

5 Dariya News

ਲੁਧਿਆਣਾ , 26 Jun 2019

Last updated on: Jun 26, 2019, 00:00 IST

ਚੀਨ ਦੇ ਫੂਸ਼ੀਦਾ ਗਰੁੱਪ ਨੇ ਹੀਰੋ ਸਾਈਕਲਜ਼ ਦੇ ਨਾਲ ਭਾਈਵਾਲੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਲੁਧਿਆਣਾ ਦੀ ਅਤਿ-ਅਧੂਨਿਕ ਸਾਈਕਲ ਵੈਲੀ ਵਿੱਚ ਹੀਰੋ ਸਾਈਕਲਜ਼ ਦੇ 210 ਕਰੋੜ ਰੁਪਏ ਦੇ ਸਾਈਕਲ ਉਤਪਾਦਨ ਪ੍ਰੋਜੈਕਟ ਵਿੱਚ ਇਸ ਭਾਈਵਾਲੀ ਨਾਲ ਪੰਜਾਬ ਦੇ ਉਦਯੋਗਿਕ ਵਿਕਾਸ ਪ੍ਰੋਗਰਾਮ ਨੂੰ ਅੱਗੇ ਹੋਰ ਮਜ਼ਬੂਤ ਬਣਾਉਣ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਦੀ ਜਾਣਕਾਰੀ ਬੁੱਧਵਾਰ ਨੂੰ ਫੂਸ਼ੀਦਾ ਦੇ ਚੇਅਰਮੈਨ ਜਿਆਨ ਸ਼ੇਂਗ ਜ਼ਿਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਮੀਟਿੰਗ ਦੌਰਾਨ ਦਿੱਤੀ। ਹੀਰੋ ਸਾਈਕਲਜ਼ ਗਰੁੱਪ ਦੇ ਚੇਅਰਮੈਨ ਪੰਕਜ ਮੁੰਜਾਲ ਅਤੇ ਸਲਾਹਕਾਰ ਜਗਦੀਸ਼ ਖੱਟੜ ਵੀ ਫੂਸ਼ੀਦਾ ਦੇ ਵਫ਼ਦ ਨਾਲ ਇਸ ਮੀਟਿੰਗ ਵਿੱਚ ਹਾਜ਼ਰ ਸਨ। ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਹੀਰੋ ਸਾਈਕਲਜ਼ ਪ੍ਰੋਜੈਕਟ ਦਾ ਉਤਪਾਦਨ ਸ਼ੁਰੂ ਕਰਨ ਦੇ ਵਾਸਤੇ ਅਪ੍ਰੈਲ, 2022 ਦੀ ਸਮਾਂ ਨਿਰਧਾਰਤ ਕੀਤਾ ਗਿਆ ਸੀ ਜੋ ਹੁਣ ਅਕਤੂਬਰ, 2020 ਤੋਂ ਸ਼ੁਰੂ ਹੋ ਜਾਵੇਗਾ। ਅਜਿਹਾ ਇਨਵੈਸਟ ਪੰਜਾਬ ਵੱਲੋਂ ਸੂਬਾ ਪੱਧਰ 'ਤੇ ਪ੍ਰਵਾਨਗੀਆਂ ਅਤੇ ਰਿਆਇਤਾਂ ਦੀ ਸੁਵਿਧਾ ਪ੍ਰਦਾਨ ਕਰਨ ਦੇ ਕਾਰਨ ਹੋਇਆ ਹੈ। ਲੁਧਿਆਣਾ ਵਿੱਚ ਅਤਿ-ਆਧੁਨਿਕ ਸਾਈਕਲ ਵੈਲੀ ਕੁਲ 380 ਏਕੜ ਰਕਬੇ 'ਤੇ ਹੋਂਦ ਵਿੱਚ ਆ ਰਹੀ ਹੈ ਅਤੇ ਇਹ ਪ੍ਰੋਜੈਕਟ 100 ਏਕੜ ਰਕਬੇ 'ਤੇ ਫੈਲਿਆ ਹੋਇਆ ਹੈ। ਇਸਦੀ 1000 ਵਿਅਕਤੀਆਂ ਨੂੰ ਰੁਜ਼ਗਾਰ ਦੇਣ ਦੀ ਸਮਰਥਾ ਹੈ ਹੀਰੋ ਸਾਈਕਲਜ਼ ਪਲਾਂਟ ਦੀ ਸਲਾਨਾ ਸਮਰਥਾ ਚਾਰ ਮੀਲੀਅਨ ਸਾਈਕਲਜ਼ ਦੇ ਕਰੀਬ ਹੋਵੇਗੀ। ਹੀਰੋ ਸਾਈਕਲਜ਼ ਦੇ ਜਾਪਾਨ ਅਤੇ ਜਰਮਨ ਵਰਗੇ ਦੇਸ਼ਾਂ ਦੀ ਪੈਨਾਸੋਨਿਕ, ਯਾਮਹਾ ਆਦਿ ਅੰਤਰਰਾਸ਼ਟਰੀ ਪੱਧਰ ਦੀਆਂ ਫਰਮਾਂ ਤੋਂ ਨਿਵੇਸ਼ ਅਤੇ ਭਾਈਵਾਲੀ ਦਾ ਵੀ ਭਰੋਸਾ ਪ੍ਰਾਪਤ ਕੀਤਾ ਹੈ। ਚੀਨ ਦਾ ਇਹ ਗਰੁੱਪ ਵਿਸ਼ਵ ਦਾ ਸਭ ਤੋਂ ਵੱਡਾ ਗਰੁੱਪ ਹੈ। ਇਹ ਸਭ ਤੋਂ ਵੱਧ ਸੰਗਠਿਤ ਬਾਈਸਾਈਕਲ ਉਤਪਾਦਕ ਹੈ। 

ਇਹ ਹੀਰੋ ਸਾਈਕਲਜ਼ ਦੇ ਨਾਲ ਪ੍ਰੀਮੀਅਮ ਬਾਈਸਾਈਕਲ ਅਤੇ ਇਲੈਕਟ੍ਰਿਕ ਬਾਈਕ ਦੇ ਉਤਪਾਦਨ ਲਈ ਭਾਈਵਾਲੀ ਕਰੇਗਾ। ਫੂਸ਼ੀਦਾ ਗਰੁੱਪ ਕੋਲ ਆਪਣੀ ਖੋਜ਼ ਅਤੇ ਵਿਕਾਸ ਦੀ ਅਥਾਹ ਸਮਰਥਾ ਹੈ। ਇਸ ਕੋਲ ਸਪਲਾਈ ਚੇਨ, ਉਤਪਾਦਨ ਅਤੇ ਬਾਈਸਾਈਕਲ ਤੇ ਇਲੈਕਟ੍ਰਿਕ ਵਾਹਨਾਂ ਦੀ ਮਾਰਕਟਿੰਗ ਲਈ ਵਿਸ਼ਾਲ ਸਮਰਥਾ ਵੀ ਹੈ। ਫੂਸ਼ੀਦਾ ਦਾ ਹੈੱਡਕੁਆਟਰ ਤਿਆਨਜਿਨ ਵਿਖੇ ਹੈ ਅਤੇ ਇਸ ਦਾ 50 ਤੋਂ ਵੱਧ ਦੇਸ਼ਾਂ ਅਤੇ ਉੱਤਰੀ ਅਮਰੀਕਾ, ਲੈਟਿਨ ਅਮਰੀਕਾ, ਯੂਰੋਪ, ਆਸਟ੍ਰੇਲੀਆ, ਏਸ਼ੀਆ ਆਦਿ ਵਰਗੇ ਖੇਤਰਾਂ ਦੇ ਵਿੱਚ ਆਪਣੀ ਹੋਂਦ ਹੈ। ਇਸ ਵੱਲੋਂ ਹਰ ਸਾਲ ਤਕਰੀਬਨ 18 ਮਿਲੀਅਨ ਸਾਈਕਲਾਂ ਦਾ ਉਤਪਾਦਨ ਕੀਤਾ ਜਾਂਦਾ ਹੈ।ਮੁੱਖ ਮੰਤਰੀ ਨੇ ਦੌਰੇ 'ਤੇ ਆਏ ਵਫ਼ਦ ਨੂੰ ਆਪਣੀ ਸਰਕਾਰ ਵੱਲੋਂ ਹਰ ਮਦਦ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਲੁਧਿਆਣਾ ਸਾਈਕਲ ਵੈਲੀ ਇਸ ਖੇਤਰ ਵਿੱਚ ਪੂਰੀ ਤਰ੍ਹਾਂ ਪਰਿਵਰਤਨ ਲਿਆ ਦੇਵੇਗੀ ਅਤੇ ਇਹ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਤੇ ਉੱਭਰ ਰਹੇ ਸੈਕਟਰ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਨਿਵੇਸ਼ਕਾਂ ਨੂੰ ਇਕੋ ਥਾਂ 'ਤੇ ਸੁਵਿਧਾਵਾਂ ਪ੍ਰਦਾਨ ਕਰਦਾ ਹੈ ਅਤੇ ਇਹ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਲਈ ਵਚਨਬੱਧ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬੇ ਦੀ ਨਵੀਂ ਉਦਯੋਗ ਅਤੇ ਵਪਾਰ ਨੀਤੀ ਵਿੱਚ ਲਾਹੇਵੰਦ ਰਿਆਇਤਾਂ ਦਿੱਤੀਆਂ ਗਈਆਂ ਹਨ ਜਿਸ ਦੇ ਨਤੀਜੇ ਵਜੋਂ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਕੇ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੋਂ ਦਾ ਨਿਵੇਸ਼ ਲਈ ਵਧੀਆ ਮਾਹੌਲ ਵੀ ਸੂਬੇ ਦੇ ਆਰਥਿਕ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਤ ਹੋ ਰਿਹਾ ਹੈ। ਫੂਸ਼ੀਦਾ ਵਫ਼ਦ ਵਿੱਚ ਜੈਂਗ ਲਿਪਿੰਗ ਅਤੇ ਸ਼ੀ ਲਿਮਿੰਗ ਵੀ ਸਨ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ ਵਿਨੀ ਮਹਾਜਨ, ਸਲਾਹਕਾਰ ਇਨਵੈਸਟਮੈਂਟ ਪ੍ਰਮੋਸ਼ਨ ਮੇਜਰ ਬੀ.ਐਸ. ਕੋਹਲੀ ਅਤੇ ਐਡੀਸ਼ਨਲ ਸੀ.ਈ.ਓ. ਇਨਵੈਸਟ ਪੰਜਾਬ ਅਭਿਸ਼ੇਕ ਨਾਰੰਗ ਵੀ ਹਾਜ਼ਰ ਸਨ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD