Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਲਫਬੋਰੋਫ ਯੂਨੀਵਰਸਿਟੀ ਦੇ ਚਾਂਸਲਰ ਤੇ ਓਲੰਪਿਕ ਚੈਂਪੀਅਨ ਲਾਰਡ ਸਿਬੈਸਟੀਅਨ ਕੋਅ ਨਾਲ ਮੁਲਾਕਾਤ

ਪਟਿਆਲਾ ਵਿਖੇ ਤਜਵੀਜ਼ ਸ਼ੁਦਾ ਖੇਡ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਲਈ ਅਹਿਮ ਨੁਕਤੇ ਵਿਚਾਰੇ

5 Dariya News

5 Dariya News

5 Dariya News

ਲੰਡਨ , 27 Jun 2019

ਪੰਜਾਬ ਦੇ ਖੇਡ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਲੰਡਨ ਸਥਿਤ ਹਾਊਸ ਆਫ ਲਾਰਡਜ਼ ਵਿਖੇ ਦੋ ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਅਤੇ ਉਘੇ ਖੇਡ ਪ੍ਰਸ਼ਾਸਕ ਲਾਰਡ ਸਿਬੈਸਟੀਅਨ ਕੋਅ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਵਿੱਚ ਪਟਿਆਲਾ ਵਿਖੇ ਤਜਵੀਜ਼ ਸ਼ੁਦਾ ਖੇਡ ਯੂਨੀਵਰਸਿਟੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪ੍ਰਬੰਧਨ ਸਬੰਧੀ ਵੱਖੋ-ਵੱਖਰੇ ਤਕਨੀਕੀ ਨੁਕਤਿਆਂ ਬਾਰੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਲਾਰਡ ਕੋਅ ਵੱਲੋਂ ਪੰਜਾਬ ਦੇ ਖੇਡ ਮੰਤਰੀ ਨੂੰ ਇਸ ਯੂਨੀਵਰਸਿਟੀ ਦੀ ਸਥਾਪਨਾ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ।ਲਾਰਡ ਸਿਬੈਸਟੀਅਨ ਕੋਅ ਜੋ ਖੇਡਾਂ ਦੇ ਖੇਤਰ ਵਿੱਚ ਵਿਸ਼ਵ ਦੀ ਮੋਹਰੀ ਸੰਸਥਾ ਲਫਬੋਰੋਫ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨਾਲ ਇਸ ਮੁਲਾਕਾਤ ਵਿੱਚ ਰਾਣਾ ਸੋਢੀ ਨੇ ਪਟਿਆਲਾ ਵਿਖੇ ਬਣ ਰਹੀ ਖੇਡ ਯੂਨੀਵਰਸਿਟੀ ਵਿਖੇ ਸਥਾਪਤ ਕੀਤੇ ਜਾਣ ਵਾਲੇ ਬੁਨਿਆਦੀ ਖੇਡ ਢਾਂਚੇ ਅਤੇ ਸਪੋਰਟਸ ਸਾਇੰਸ ਨਾਲ ਸਬੰਧਤ ਵਿਸ਼ਿਆਂ ਬਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ। ਵਿਚਾਰੇ ਗਏ ਨੁਕਤਿਆਂ ਵਿੱਚ ਇਸ ਖੇਡ ਯੂਨੀਵਰਸਿਟੀ ਲਈ ਸਪੋਰਟਸ ਸਾਇੰਸ ਦੀ ਮੁਹਾਰਤ ਰੱਖਣ ਵਾਲੇ ਕੋਚਾਂ ਦੀ ਨਿਯੁਕਤੀ, ਖਿਡਾਰੀਆਂ ਨੂੰ ਆਪਣੇ ਖੇਡ ਜੀਵਨ ਦੌਰਾਨ ਲੱਗਣ ਵਾਲੀਆਂ ਸੱਟਾਂ ਤੋਂ ਬਚਾਅ ਅਤੇ ਰਿਕਵਰੀ, ਖਿਡਾਰੀਆਂ ਵਿੱਚ ਫਿਟਨੈਸ ਦਾ ਪੱਧਰ ਬਰਕਰਾਰ ਰੱਖਣ ਲਈ ਕੋਚਿੰਗ ਤਕਨੀਕਾਂ ਅਤੇ ਵਿਸ਼ਵ ਪੱਧਰੀ ਅਹਿਮ ਮੁਕਾਬਲਿਆਂ ਲਈ ਖਿਡਾਰੀਆਂ ਤੇ ਕੋਚਾਂ ਨੂੰ ਮਨੋਵਿਗਿਆਨਕ ਤੌਰ 'ਤੇ ਤਿਆਰ ਕਰਨਾ ਆਦਿ ਸ਼ਾਮਲ ਸਨ।

ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਨੂੰ ਖੇਡ ਖੇਤਰ ਅਤੇ ਖੇਡ ਵਿਗਿਆਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਨੂੰ ਸਫਲ ਬਣਾਉਣ ਲਈ ਉਹ ਇਸ ਦੇ ਪ੍ਰਬੰਧਨ ਅਤੇ ਸਪੋਰਟਸ ਸਾਇੰਸ ਦੇ ਮਾਹਿਰਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸੇ ਤਹਿਤ ਲਾਰਡ ਸਿਬੈਸਟੀਅਨ ਕੋਅ ਨਾਲ ਕੀਤੀ ਮੁਲਾਕਾਤ ਬੇਹੱਦ ਫਾਇਦੇਮੰਦ ਰਹੀ। ਇਸ ਮੀਟਿੰਗ ਦੌਰਾਨ ਹਾਸਲ ਹੋਇਆ ਤਜ਼ਰਬਾ ਖੇਡ ਯੂਨੀਵਰਸਿਟੀ ਦੀ ਸਥਾਪਨਾ ਵਿੱਚ ਅਹਿਮ ਰੋਲ ਨਿਭਾਏਗਾ।ਲਾਰਡ ਕੋਅ ਨੇ 1980 ਦੀਆਂ ਮਾਸਕੋ ਅਤੇ 1984 ਦੀਆਂ ਲਾਂਸ ਏਂਜਲਸ ਓਲੰਪਿਕ ਖੇਡਾਂ ਵਿੱਚ 1500 ਮੀਟਰ ਦੌੜ ਵਿੱਚ ਕੁੱਲ ਦੋ ਸੋਨ ਤਮਗਾ ਅਤੇ 800 ਮੀਟਰ ਵਿੱਚ ਦੋ ਚਾਂਦੀ ਦੇ ਤਮਗੇ ਜਿੱਤੇ ਸਨ। 8 ਵਾਰ ਆਊਟਡੋਰ ਤੇ ਤਿੰਨ ਵਾਰ ਇੰਡੋਰ ਖੇਡਾਂ ਵਿੱਚ ਵਿਸ਼ਵ ਰਿਕਾਰਡ ਹੋਲਡਰ ਲਾਰਡ ਕੋਅ ਦੇ ਯਤਨਾਂ ਸਦਕਾ ਲੰਡਨ ਨੂੰ 2012 ਦੀਆਂ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਮਿਲੀ ਸੀ ਅਤੇ ਫੇਰ ਉਹ ਓਲੰਪਿਕ ਖੇਡਾਂ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਵੀ ਬਣੇ ਸਨ। ਲਾਰਡ ਕੋਅ ਇਸ ਵੇਲੇ ਇੰਟਰਨੈਸ਼ਨਲ ਐਸੋਸੀਏਸ਼ਨ ਆਫ ਅਥਲੈਟਿਕਸ ਫੈਡਰੇਸ਼ਨ (ਆਈ.ਏ.ਏ.ਐਫ.) ਦੇ ਪ੍ਰਧਾਨ ਅਤੇ ਬ੍ਰਿਟਿਸ਼ ਓਲੰਪਿਕ ਐਸੋਸੀਏਸ਼ਨ ਦੇ ਚੇਅਰਮੈਨ ਵੀ ਹਨ।

 

Tags: Rana Gurmeet Singh Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD