Thursday, 16 May 2024

 

 

ਖ਼ਾਸ ਖਬਰਾਂ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ

5 Dariya News

ਨਵੀਂ ਦਿੱਲੀ , 27 Jun 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈ.) ਮੰਤਰੀ ਨਿਤਿਨ ਗਡਕਰੀ ਨੂੰ ਮੋਹਾਲੀ ਹਾਈਟੈੱਕ ਮੈਟਲ ਕਲੱਸਟਰ ਲਈ ਭਾਰਤ ਸਰਕਾਰ ਦੀ 3.72 ਕਰੋੜ ਰੁਪਏ ਦੀ ਤੀਜੀ ਕਿਸ਼ਤ ਤੁਰੰਤ ਜਾਰੀ ਕਰਨ ਅਤੇ ਹੁਸ਼ਿਆਰਪੁਰ ਵਿਖੇ ਲੱਕੜ ਦੀ ਮੀਨਾਕਾਰੀ ਦੇ ਕਲੱਸਟਰ ਲਈ 'ਸਫੁਰਤੀ' ਸਕੀਮ ਅਮਲ ਵਿੱਚ ਲਿਆਉਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਅੱਜ ਦੁਪਹਿਰ ਇੱਥੇ ਸ੍ਰੀ ਗਡਕਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮੰਤਰਾਲੇ ਅਧੀਨ ਸੂਬੇ ਦੇ ਬਕਾਇਆ ਪ੍ਰੋਜੈਕਟਾਂ/ਪ੍ਰਵਾਨਗੀਆਂ ਛੇਤੀ ਦਿਵਾਉਣ ਲਈ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਨੇ ਸੂਬੇ ਵਿੱਚ ਐਮ.ਐਸ.ਐਮ.ਈ. ਦੀ ਪੁਨਰ ਸੁਰਜੀਤੀ ਲਈ ਕੇਂਦਰੀ ਮੰਤਰੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ। ਸ੍ਰੀ ਗਡਕਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮੰਤਰਾਲਿਆਂ ਵੱਲੋਂ ਪੰਜਾਬ ਨਾਲ ਸਬੰਧਤ ਬਕਾਇਆ ਮਸਲਿਆਂ 'ਤੇ ਵਿਚਾਰ ਕਰਕੇ ਇਸ ਦਾ ਛੇਤੀ ਹੱਲ ਕੱਢਿਆ ਜਾਵੇਗਾ। ਉਨ੍ਹਾਂ ਨੇ ਕੇਂਦਰੀ ਮੰਤਰਾਲਿਆਂ ਦੇ ਐਮ.ਐਸ.ਐਮ.ਈ. ਦੇ ਖੇਤਰ ਵਿੱਚ ਵਿੱਢੇ ਵੱਖ-ਵੱਖ ਉਪਰਾਲਿਆਂ ਤੋਂ ਇਲਾਵਾ ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ਲਈ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਮੋਹਾਲੀ/ਚੰਡੀਗੜ੍ਹ, ਲੁਧਿਆਣਾ, ਜਲੰਧਰ, ਪਟਿਆਲਾ, ਸੰਗਰੂਰ ਅਤੇ ਬਠਿੰਡਾ ਦੇ ਦੁਆਲੇ ਰਿੰਗ ਰੋਡ ਦੀ ਉਸਾਰੀ ਕਰਨ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੀ 50 ਫੀਸਦੀ ਕੀਮਤ ਸੂਬਾ ਸਰਕਾਰ ਵੱਲੋਂ ਸਹਿਣ ਕੀਤੇ ਜਾਣ ਦੀ ਸਹਿਮਤੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਇਹ ਰਿੰਗ ਰੋਡ ਕੇਂਦਰੀ ਸੜਕੀ ਆਵਾਜਾਈ ਮੰਤਰਾਲੇ ਦੇ 'ਭਾਰਤਮਾਲਾ' ਦੇ ਦਿਸ਼ਾ ਨਿਰਦੇਸ਼ਾਂ ਦੀ ਲੀਹ 'ਤੇ ਬਣਾਏ ਜਾਣੇ ਹਨ। ਕੇਂਦਰੀ ਮੰਤਰਾਲੇ ਵੱਲੋਂ ਇਸ ਨਵੇਂ ਪ੍ਰੋਜੈਕਟ ਨੂੰ ਸਿਰਫ਼ ਤਾਂ ਹੀ ਵਿਚਾਰਿਆ ਜਾਵੇਗਾ, ਜੇਕਰ ਸੂਬਾ ਸਰਕਾਰ ਜ਼ਮੀਨ ਐਕਵਾਇਰ ਕਰਨ ਲਈ 50 ਫੀਸਦੀ ਕੀਮਤ ਸਹਿਣ ਕਰਨ ਲਈ ਤਿਆਰ ਹੋਵੇ। ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰੀ ਮੰਤਰਾਲੇ ਨੇ ਬਠਿੰਡਾ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਪਹਿਲਾਂ ਹੀ ਦੇ ਦਿੱਤੀ ਹੈ।ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਪਾਸੋਂ ਰਿੰਗ ਰੋਡਜ਼ ਲਈ ਤਕਨੀਕੀ ਸਲਾਹਕਾਰ ਦੀ ਨਿਯੁਕਤੀ ਲਈ 636.45 ਲੱਖ ਰੁਪਏ ਦੇ ਫੰਡਾਂ ਦੀ ਤੁਰੰਤ ਪ੍ਰਵਾਨਗੀ ਮੰਗੀ ਤਾਂ ਕਿ ਇਨ੍ਹਾਂ ਸੜਕਾਂ ਲਈ ਲੋੜੀਂਦੀਆਂ ਸੇਧਾਂ ਕੀਤੀਆਂ ਜਾ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗਡਕਰੀ ਨੂੰ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰੋਜੈਕਟ ਲਈ ਪ੍ਰਵਾਨਗੀ 'ਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਜਿਸ ਲਈ ਭਾਰਤ ਸਰਕਾਰ ਵੱਲੋਂ 'ਭਾਰਤਮਾਲਾ' ਸਕੀਮ ਦੇ ਪਹਿਲੇ ਪੜਾਅ ਤਹਿਤ 800 ਕਿਲੋਮੀਟਰ ਐਕਸਪ੍ਰੈਸ ਮਾਰਗਾਂ ਦੀ ਉਸਾਰੀ ਦੀ ਯੋਜਨਾ ਪ੍ਰਵਾਨ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਦੁੱਖ ਨਾਲ ਆਖਿਆ ਕਿ ਸੂਬਾ ਸਰਕਾਰ ਨੇ ਮੰਤਰਾਲੇ ਨੂੰ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਕਈ ਵਾਰ ਅਪੀਲ ਕੀਤੀ ਪਰ ਅਜੇ ਤੱਕ ਮਾਰਗ ਸਬੰਧੀ ਸੇਧ ਦਾ ਕੰਮ ਸਿਰੇ ਨਹੀਂ ਲੱਗਾ। 

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ 'ਤੇ ਜ਼ੋਰ ਪਾਉਂਦਿਆਂ ਆਖਿਆ ਕਿ ਪਟਿਆਲਾ-ਸਰਹੰਦ-ਮੋਰਿੰਡਾ ਮਾਰਗ ਨੂੰ ਚਾਰ ਮਾਰਗੀ ਦੀ ਪ੍ਰਵਾਨਗੀ ਦਿੱਤੀ ਜਾਵੇ ਅਤੇ ਤੁਰੰਤ ਕੌਮੀ ਮਾਰਗ ਐਲਾਨੇ ਜਾਣ ਦੀ ਲੋੜ ਹੈ। ਇਸ ਪ੍ਰੋਜੈਕਟ ਲਈ ਕੇਂਦਰੀ ਮੰਤਰਾਲਾ 'ਗ੍ਰੀਨਫੀਲਡ ਪ੍ਰੋਜੈਕਟ' ਵਜੋਂ ਵਿਕਸਤ ਕਰਨ ਦਾ ਜ਼ੋਰ ਪਾ ਰਿਹਾ ਹੈ ਜਦਕਿ ਸੂਬਾ ਸਰਕਾਰ ਇਸ ਨੂੰ 'ਬ੍ਰਾਊਨਫੀਲਡ ਪ੍ਰੋਜੈਕਟ' ਵਜੋਂ ਵਿਕਸਤ ਕਰਨ ਦੀ ਇਛੁੱਕ ਹੈ।ਕੈਪਟਨ ਅਮਰਿੰਦਰ ਸਿੰਘ ਨੇ ਮੰਤਰਾਲੇ ਨੂੰ ਚਾਲੂ ਵਿੱਤੀ ਸਾਲ ਦੌਰਾਨ ਬੰਗਾ-ਗੜ੍ਹਸ਼ੰਕਰ-ਆਨੰਦਪੁਰ ਸਾਹਿਬ-ਨੈਣਾ ਦੇਵੀ ਮਾਰਗ ਨੂੰ ਕੌਮੀ ਮਾਰਗ ਐਲਾਨਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਵੀ ਇਹ ਮੰਗ ਉਠਾਈ ਗਈ ਸੀ ਕਿਉਂ ਜੋ ਇਹ ਮਾਰਗ ਇਸ ਵੇਲੇ ਬਹੁਤ ਮਾੜੀ ਸਥਿਤੀ 'ਚ ਹੈ। ਇੱਥੇ ਇਹ ਦੱਸਣ ਯੋਗ ਹੈ ਕਿ ਸ੍ਰੀ ਗਡਕਰੀ ਨੇ ਇਸ ਮਾਰਗ ਨੂੰ ਅਪਗ੍ਰੇਡ ਕਰਨ ਲਈ ਨੀਂਹ ਪੱਥਰ ਵੀ ਰੱਖਿਆ ਸੀ। ਮੁੱਖ ਮੰਤਰੀ ਨੇ ਸੂਬੇ ਦੇ ਬਕਾਇਆ ਪ੍ਰੋਜੈਕਟਾਂ ਨੂੰ ਛੇਤੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਜਿਨ੍ਹਾਂ ਵਿੱਚ ਪਟਿਆਲਾ-ਪੇਹੌਵਾ-ਕੁਰੁਕਸ਼ੇਤਰ-ਲਡਵਾ-ਯਮੁਨਾਨਗਰ (30.30 ਕਿਲੋਮੀਟਰ), ਪ੍ਰੇਮਨਗਰ-ਮੋਰਿੰਡਾ-ਚਮਕੌਰ ਸਾਹਿਬ-ਬੇਲਾ-ਪਨਿਆਲੀ ਰੋਡ ਜੋ ਕੌਮੀ ਮਾਰਗ 344ਏ ਨਾਲ ਜੁੜਦਾ ਹੈ (31 ਕਿਲੋਮੀਟਰ), ਖੰਨਾ-ਮਲੇਰਕੋਟਲਾ-ਰਾਏਕੋਟ-ਜਗਰਾਉਂ ਰੋਡ ਜੋ ਸਿੱਧਵਾਂ ਗੇਟ ਨੇੜੇ ਕੌਮੀ ਮਾਰਗ 703 ਨਾਲ ਜੁੜਦਾ ਹੈ (120 ਕਿਲੋਮੀਟਰ), ਨਵਾਂ ਸ਼ਹਿਰ-ਰਾਹੋਂ-ਮਾਛੀਵਾੜਾ-ਸਮਰਾਲਾ-ਖੰਨਾ ਰੋਡ (65 ਕਿਲੋਮੀਟਰ), ਤਰਨ ਤਾਰਨ-ਗੋਇੰਦਵਾਲ ਸਹਿਬ-ਕਪੂਰਥਲਾ ਰੋਡ (50 ਕਿਲੋਮੀਟਰ) ਅਤੇ ਗੁਰਦਾਸਪੁਰ-ਮੁਕੇਰੀਆਂ-ਤਲਵਾੜਾ-ਮੁਬਾਰਕਪੁਰ ਰੋਡ (83 ਕਿਲੋਮੀਟਰ) ਦੇ ਪ੍ਰੋਜੈਕਟ ਸ਼ਾਮਲ ਹਨ।ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਤੋਂ ਦਿੱਲੀ ਨੂੰ ਜਾਣ ਵਾਲੇ ਅੰਤਰਰਾਜੀ ਵਪਾਰਕ ਵਾਹਨਾਂ ਦੀ ਆਵਾਜਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਖਰੜ-ਬਨੂੜ-ਤੇਪਲਾ ਸੜਕ ਕੌਮੀ ਮਾਰਗ-205ਏ ਨੂੰ ਚਹੁੰ ਮਾਰਗੀ ਬਣਾਉਣ ਲਈ ਬੇਨਤੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਭਵਾਨੀਗੜ੍ਹ ਵਿੱਚ ਫਲਾਈਓਵਰ ਦੇ ਨਿਰਮਾਣ ਦੀ ਮੰਗ ਵੀ ਕੀਤੀ ਤਾਂ ਜੋ ਸਥਾਨਕ ਟਰੈਫਿਕ ਨੂੰ ਪਟਿਆਲਾ-ਬਠਿੰਡਾ ਚਹੁੰ ਮਾਰਗੀ ਸੜਕ ਤੋਂ ਲੰਘਦੇ ਟਰੈਫਿਕ ਤੋਂ ਵੱਖ ਕੀਤਾ ਜਾਵੇ। 

ਮੁੱਖ ਮੰਤਰੀ ਨੇ ਸ੍ਰੀ ਨਿਤਿਨ ਗਡਕਰੀ ਨੂੰ ਗੁਰਦਾਸਪੁਰ-ਡੇਰਾ ਬਾਬਾ ਨਾਨਕ-ਅੰਮ੍ਰਿਤਸਰ-ਖੇਮਕਰਨ-ਆਰਿਫ਼ ਕੇ ਰੋਡ ਦੇ ਦੋ ਮਾਰਗੀ ਪ੍ਰੋਜੈਕਟਾਂ ਦੇ ਨਾਲ-ਨਾਲ ਭਾਰਤਮਾਲਾ ਦੇ ਹੋਰ ਪ੍ਰੋਜੈਕਟਾਂ ਨੂੰ ਵੀ ਸੂਬੇ ਦੇ ਲੋਕ ਨਿਰਮਾਣ ਵਿਭਾਗ ਨੂੰ ਤਬਦੀਲ ਕਰਨ ਦੀ ਅਪੀਲ ਕੀਤੀ ਕਿਉਂ ਜੋ ਇਸ ਵਿਭਾਗ ਕੋਲ ਮੁੱਖ ਇੰਜੀਨੀਅਰ ਦੀ ਅਗਵਾਈ ਵਿੱਚ ਸਮਰਥਵਾਨ ਕੌਮੀ ਮਾਰਗ ਵਿੰਗ ਅਤੇ ਢੁੱਕਵਾਂ ਤੇ ਯੋਗ ਅਮਲਾ ਮੌਜੂਦ ਹੈ। ਇਸ ਟੀਮ ਨੇ ਸੂਬੇ ਵਿੱਚ 620 ਕਿਲੋਮੀਟਰ ਲੰਮੇ ਕੌਮੀ ਮਾਰਗ ਨੂੰ ਚਾਰ ਮਾਰਗੀ ਕਰਨ ਵਿੱਚ ਸਫ਼ਲਤਾ ਨਾਲ ਕੰਮ ਕੀਤਾ ਜਿਸ ਵਿੱਚੋਂ 550 ਕਿਲੋਮੀਟਰ ਮਾਰਗ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾ ਚੁੱਕਾ ਹੈ।ਮੁੱਖ ਮੰਤਰੀ ਨੇ ਸ੍ਰੀ ਗਡਕਰੀ ਨੂੰ ਅਪੀਲ ਕੀਤੀ ਕਿ ਕੌਮੀ ਮਾਰਗਾਂ 'ਤੇ ਅਧੂਰੇ ਢਾਂਚਿਆਂ ਜਾਂ ਸੜਕੀ ਟੋਟਿਆਂ ਨੂੰ ਮੁਕੰਮਲ ਕਰਨ ਅਤੇ ਸਾਂਭ ਸੰਭਾਲ ਵਿੱਚ ਤਰੁੱਟੀਆਂ ਦੂਰ ਕਰਨ ਲਈ ਕੌਮੀ ਮਾਰਗ ਅਥਾਰਟੀ ਦੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਧੂਰੇ ਢਾਂਚੇ ਜਾਂ ਸੜਕੀ ਟੋਟਿਆਂ ਨੂੰ ਮੁਕੰਮਲ ਜਾਂ ਕਮੀਆਂ ਨੂੰ ਨਿਰਧਾਰਤ ਸਮੇਂ ਵਿੱਚ ਦੂਰ ਨਹੀਂ ਕੀਤਾ ਜਾਂਦਾ ਤਾਂ ਇਹ ਸਬੰਧਤ ਮਾਰਗ 'ਤੇ ਟੋਲ ਉਗਰਾਹੁਣ ਨੂੰ ਰੱਦ ਕਰਨ ਲਈ ਕਾਰਵਾਈ ਸ਼ੁਰੂ ਕਰਨ ਵਾਸਤੇ ਢੁੱਕਵਾਂ ਹੋਵੇਗਾ।ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਦੇ ਵਿਕਾਸ ਲਈ ਨਤੀਜਾਮੁਖੀ ਵਿਚਾਰ-ਚਰਚਾ ਕਰਨ ਲਈ ਸ੍ਰੀ ਨਿਤਿਨ ਗਡਕਰੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸੂਬੇ ਵਿੱਚ ਖੇਤੀ ਆਧਾਰਤ ਇਸ ਉਦਯੋਗ ਨੂੰ ਹੱਲਾਸ਼ੇਰੀ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਕਿ ਆਪਣੇ ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ ਜੋ ਇਸ ਵੇਲੇ ਗੰਭੀਰ ਆਰਥਿਕ ਸੰਕਟ 'ਚੋਂ ਗੁਜ਼ਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਸੂਖਮ ਤੇ ਲਘੂ ਉਦਯੋਗ ਕਲੱਸਟਰ ਵਿਕਾਸ ਪ੍ਰੋਗਰਾਮ ਤਹਿਤ ਕਾਮਨ ਫੈਸਿਲਟੀ ਕੇਂਦਰਾਂ ਦੀ ਸਥਾਪਨਾ ਦੀ ਕੀਮਤ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਹਰੇਕ ਫੈਸਿਲਟੀ ਸੈਂਟਰ ਲਈ 20 ਕਰੋੜ ਰੁਪਏ ਦੀ ਰਾਸ਼ੀ ਵਧਾਈ ਜਾਣੀ ਚਾਹੀਦੀ ਹੈ ਅਤੇ ਇਸ ਤੋਂ ਇਲਾਵਾ ਸੂਬਾ ਸਰਕਾਰ ਦਾ 10 ਫੀਸਦੀ ਹਿੱਸਾ ਜੋ ਲਾਜ਼ਮੀ ਹੈ, ਲਈ ਜ਼ੋਰ ਨਾ ਪਾਇਆ ਜਾਵੇ। ਇਸ ਪ੍ਰੋਗਰਾਮ ਦੇ ਹੀ ਉਦਯੋਗਿਕ ਬੁਨਿਆਦੀ ਢਾਂਚਾ ਵਿਕਾਸ ਸਕੀਮ ਤਹਿਤ ਇਕ ਜ਼ਿਲ੍ਹੇ ਵਿੱਚੋਂ ਇਕ ਫੋਕਲ ਪੁਆਇੰਟ ਲਈ ਜ਼ੋਰ ਨਾ ਪਾਇਆ ਜਾਵੇ ਸਗੋਂ ਸੂਬਿਆਂ ਨੂੰ ਅਸਲ ਲੋੜਾਂ ਦੇ ਆਧਾਰ 'ਤੇ ਪ੍ਰੋਜੈਕਟਾਂ ਦੀ ਗੱਲ ਕਰਨ ਦੀ ਖੁਲ੍ਹ ਹੋਵੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਮੌਜੂਦਾ ਜ਼ਿਲ੍ਹਾ ਉਦਯੋਗਿਕ ਕੇਂਦਰਾਂ ਦੀ ਇਮਾਰਤ ਨੂੰ ਮਜ਼ਬੂਤ ਬਣਾਉਣ ਅਤੇ ਅਪਗ੍ਰੇਡ ਕਰਨ ਅਤੇ ਬਾਕੀ ਰਹਿੰਦੇ 10 ਜ਼ਿਲ੍ਹਿਆਂ ਵਿੱਚ ਵੀ ਇਨ੍ਹਾਂ ਕੇਂਦਰਾਂ ਦੇ ਨਿਰਮਾਣ ਲਈ 2-2 ਕਰੋੜ ਰੁਪਏ ਦੀ ਗ੍ਰਾਂਟ ਵੀ ਦਿੱਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਮੰਗ ਕੀਤੀ ਕਿ ਜ਼ੈੱਡ.ਈ.ਜੈੱਡ. ਦਰਜੇ ਦੇ ਯੂਨਿਟਾਂ ਨੂੰ ਖਰੀਦ ਵਿੱਚ ਲਾਭ ਦਿੱਤਾ ਜਾਵੇ ਅਤੇ ਪ੍ਰਦੂਸ਼ਨ ਕੰਟਰੋਲ ਬੋਰਡਾਂ ਵੱਲੋਂ ਪਾਲਨਾ ਕਰਨ ਦੇ ਨਿਰੀਖਣ ਤੋਂ ਛੋਟ ਦਿੱਤੀ ਜਾਵੇ।ਮੁੱਖ ਮੰਤਰੀ ਨੇ 'ਹੱਬ ਤੇ ਸਪੋਕ' ਸਕੀਮ ਤਹਿਤ ਤਕਨਾਲੋਜੀ ਕੇਂਦਰਾਂ ਅਤੇ ਸਬ-ਕੇਂਦਰਾਂ ਦੀ ਸਥਾਪਨਾ ਅਤੇ 'ਜ਼ੀਰੋ ਇਫੈਕਟ ਜ਼ੀਰੋ ਡਿਫੈਕਟ' ਸਕੀਮ ਸਮੇਤ ਹੋਰ ਕਈ ਸਬੰਧਤ ਮਸਲਿਆਂ ਬਾਰੇ ਵੀ ਗੱਲ ਕੀਤੀ। ਮੁੱਖ ਮੰਤਰੀ ਨਾਲ ਸੂਬੇ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਸੰਸਦ ਮੈਂਬਰ ਪਰਨੀਤ ਕੌਰ, ਮਨੀਸ਼ ਤਿਵਾੜੀ ਅਤੇ ਗੁਰਜੀਤ ਸਿੰਘ ਔਜਲਾ, ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਉਨ੍ਹਾਂ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸਕੱਤਰ ਲੋਕ ਨਿਰਮਾਣ ਵਿਭਾਗ ਹੁਸਨ ਲਾਲ ਹਾਜ਼ਰ ਸਨ।

 

Tags: Nitin Gadkari , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD