Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੱਦੋਂ ਮਹਿੰਗੀ ਬਿਜਲੀ ਦੇ ਮੁੱਦੇ ਉੱਤੇ ਰਾਜਪਾਲ ਨੂੰ ਮਿਲਿਆ ਆਪ ਦਾ ਵਫਦ

ਸਸਤੀ ਬਿਜਲੀ ਦੇਣ ਦਾ ਵਾਅਦਾ ਪੂਰਾ ਕਰੇ ਕੈਪਟਨ ਸਰਕਾਰ -ਹਰਪਾਲ ਸਿੰਘ ਚੀਮਾ

5 Dariya News

ਚੰਡੀਗੜ੍ਹ , 28 Jun 2019

Last updated on: Jun 28, 2019, 00:00 IST

ਪੰਜਾਬ ਅੰਦਰ ਬਿਜਲੀ ਦੀਆਂ ਹੱਦੋਂ ਮਹਿੰਗੀਆਂ ਦਰਾਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਵਫਦ ਸ਼ੁੱਕਰਵਾਰ ਨੂੰ ਪੰਜਾਬ ਦੇ ਮਾਨਯੋਗ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮਿਲਿਆ।ਵਫਦ ਦੀ ਅਗਵਾਈ ਕਰ ਰਹੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਜੋ 'ਆਪ' ਵੱਲੋਂ ਸੂਬੇ ਵਿੱਚ ਵਿੱਢੇ ਗਏ 'ਬਿਜਲੀ ਅੰਦੋਲਨ' ਦੇ ਕੋਆਰਡੀਨੇਟਰ ਵੀ ਹਨ, ਨੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਤਿੰਨ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਉੱਚੀਆਂ ਦਰਾਂ ਅਤੇ ਲੋਕ ਵਿਰੁੱਧ-ਪੰਜਾਬ ਵਿਰੋਧੀ ਸ਼ਰਤਾਂ ਤਹਿਤ ਬਿਜਲੀ ਖਰੀਦ ਸਮਝੌਤੇ (ਪੀਪੀਏਜ਼) ਤੁਰੰਤ ਰੱਦ ਕੀਤੇ ਜਾਣ, ਕਿਉਂਕਿ ਇਨ੍ਹਾਂ ਮਾਰੂ ਸਰਤਾਂ ਵਾਲੇ ਸਮਝੌਤਿਆਂ ਕਾਰਨ ਪੰਜਾਬ ਨੂੰ 25 ਸਾਲਾਂ 'ਚ 70 ਹਜ਼ਾਰ ਕਰੋੜ ਰੁਪਏ ਦੀ ਵੱਡੀ ਰਾਸ਼ੀ ਬਿਨਾਂ ਵਜ੍ਹਾ ਇਨ੍ਹਾਂ ਨਿੱਜੀ ਥਰਮਲ ਪਲਾਟਾਂ ਨੂੰ ਅਦਾ ਕਰਨੀ ਪੈ ਰਹੀ ਹੈ, ਕਿਉਂਕਿ ਸਰਤਾਂ ਮੁਤਾਬਿਕ ਬੇਸ਼ੱਕ ਪੰਜਾਬ ਇਨ੍ਹਾਂ ਪ੍ਰਾਈਵੇਟ ਥਰਮਲ ਪਲਾਟਾਂ ਤੋਂ ਇੱਕ ਯੂਨਿਟ ਵੀ ਬਿਜਲੀ ਨਹੀਂ ਖਰੀਦਦਾ ਤਾਂ ਵੀ ਪੰਜਾਬ ਸਰਕਾਰ ਇਨ੍ਹਾਂ ਨੂੰ ਸਾਲਾਨਾ 2800 ਕਰੋੜ ਰੁਪਏ ਬਤੌਰ ਫਿਕਸ ਚਾਰਜਿਜ਼ ਅਦਾ ਕਰਦੀ ਰਹੇਗੀ। ਜੋ ਪਹਿਲਾਂ ਹੀ ਵਿੱਤੀ ਸੰਕਟ ਵਿੱਚੋਂ ਲੰਘ ਰਹੇ ਪੰਜਾਬ ਲਈ ਘਾਤਕ ਕਦਮ ਹੈ ਅਤੇ ਇਹ ਇੰਨੀ ਵੱਡੀ ਰਾਸ਼ੀ ਬਿਜਲੀ ਬਿੱਲਾਂ ਰਾਹੀਂ ਪੰਜਾਬ ਦੇ ਬਿਜਲੀ ਖਪਤਕਾਰਾਂ ਦੀਆਂ ਜੇਬਾਂ ਵਿੱਚੋਂ ਕੱਢੀ ਜਾ ਰਹੀ ਹੈ।ਰਾਜਪਾਲ ਨਾਲ ਮੁਲਾਕਾਤ ਉਪਰੰਤ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਨਯੋਗ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਉਨ੍ਹਾਂ ਵੱਲੋਂ ਰੱਖੇ ਗਏ ਦਸਤਾਵੇਜ਼ੀ ਤੱਥਾਂ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਅਤੇ ਇਹ ਮੁੱਦਾ ਸੂਬਾ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਅਮਨ ਅਰੋੜਾ ਨੇ ਦੱਸਿਆ ਕਿ 'ਆਪ' ਦੇ ਵਫ਼ਦ ਨੇ ਰਾਜਪਾਲ ਪੰਜਾਬ ਦੇ ਧਿਆਨ ਵਿੱਚ ਲਿਆਂਦਾ ਕਿ ਪੰਜਾਬ ਖੁਦ ਵੀ ਬਿਜਲੀ ਪੈਦਾ ਕਰਦਾ ਹੈ। ਕਰੀਬ 30 ਪ੍ਰਤੀਸ਼ਤ ਬਿਜਲੀ ਹਾਈਡਰੋ ਪ੍ਰਾਜੈਕਟਾਂ ਤੋਂ ਬੇਹੱਦ ਸਸਤੀ ਲਾਗਤ ਉੱਤੇ ਪੈਦਾ ਹੁੰਦੀ ਹੈ। ਪਿਛਲੀ ਬਾਦਲ ਸਰਕਾਰ ਪੰਜਾਬ ਨੂੰ 'ਬਿਜਲੀ ਸਰਪਲੱਸ ਸਟੇਟ' ਦੱਸਦੀ ਰਹੀ ਹੈ। ਫਿਰ ਵੀ ਪੰਜਾਬ ਦੇਸ਼ ਵਿੱਚ ਸਭ ਤੋਂ ਮਹਿੰਗੀ ਬਿਜਲੀ ਦੇਣ ਵਾਲੇ ਮੋਹਰੀ ਸੂਬਿਆਂ ਵਿਚ ਸਾਮਿਲ ਹੈ। ਦੂਜੇ ਪਾਸੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਿੱਲੀ ਦੇ ਲੋਕਾਂ ਦੀ ਸਾਰੀ ਬਿਜਲੀ ਪੂਰਤੀ ਪ੍ਰਾਈਵੇਟ ਕੰਪਨੀਆਂ ਤੋਂ ਬਿਜਲੀ ਖਰੀਦ ਕੇ ਕਰਦੀ ਹੈ, ਤਾਂ ਵੀ ਦਿੱਲੀ ਦਾ ਬਿਜਲੀ ਖਪਤਕਾਰ ਸਭ ਤੋਂ ਸਸਤੀ ਬਿਜਲੀ ਪ੍ਰਾਪਤ ਕਰ ਰਿਹਾ ਹੈ। ਇਸ ਦਾ ਕਾਰਨ ਇਹ ਹੈ ਕਿ ਕੇਜਰੀਵਾਲ ਸਰਕਾਰ ਨੇ ਲੋਕ ਹਿੱਤਾਂ ਲਈ 'ਬਿਜਲੀ ਮਾਫ਼ੀਆਂ' ਨੂੰ ਖਤਮ ਕਰ ਦਿੱਤਾ, ਜੋ ਚਾਰ ਸਾਲ ਪਹਿਲਾਂ ਸਰਕਾਰ ਬਣਨ ਸਮੇਂ ਹਾਵੀ ਸੀ।ਅਮਨ ਅਰੋੜਾ ਨੇ ਕਿਹਾ ਕਿ ਜੇਕਰ ਦਿੱਲੀ ਸਰਕਾਰ ਪਿਛਲੀ ਸਰਕਾਰ ਵੱਲੋਂ ਪਾਲੇ ਪ੍ਰਾਈਵੇਟ ਬਿਜਲੀ ਮਾਫੀਆ ਨੂੰ ਖਤਮ ਕਰਕੇ ਲੋਕਾਂ ਨੂੰ ਸਸਤੀ ਬਿਜਲੀ ਦੀ ਰਾਹਤ ਦੇ ਸਕਦੀ ਹੈ ਤਾਂ ਪੰਜਾਬ ਸਰਕਾਰ ਪਿਛਲੀ ਬਾਦਲ ਸਰਕਾਰ ਵੱਲੋਂ ਲਿਆਂਦੇ ਨਿੱਜੀ ਥਰਮਲ ਪਲਾਂਟ ਮਾਫ਼ੀਆਂ ਨੂੰ ਖਤਮ ਕਰਨ ਲਈ ਮਾਰੂ ਪੀਪੀਏਜ਼ ਰੱਦ ਕਰਨ ਤੋਂ ਕਿਉਂ ਭੱਜ ਰਹੀ ਹੈ, ਜਦਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਇਹ ਵਾਅਦਾ ਲੋਕਾਂ ਨਾਲ ਕੀਤਾ ਸੀ।ਵਫ਼ਦ ਵਿੱਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਪੁਲਿਟੀਕਲ ਰਿਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਸ਼ਾਮਲ ਸਨ।

 

Tags: VP Singh Badnore , Aman Arora , Harpal Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD