Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮਸਲੇ 'ਤੇ ਨਿਰਮਲਾ ਸੀਤਾਰਮਨ ਨੇ ਕੇਂਦਰੀ ਖੁਰਾਕ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਸਹਿਮਤੀ ਪ੍ਰਗਟਾਈ

ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਭਰਿਆ ਹੁੰਗਾਰਾ

5 Dariya News

ਨਵੀਂ ਦਿੱਲੀ , 28 Jun 2019

Last updated on: Jun 28, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31000 ਕਰੋੜ ਦੇ ਅਨਾਜ ਖਾਤੇ ਦੇ ਮਸਲੇ ਦੇ ਹੱਲ ਲਈ ਬੀਤੇ ਦਿਨ ਕੇਂਦਰੀ ਖੁਰਾਕ ਮੰਤਰੀ ਰਾਮ ਬਿਲਾਸ ਪਾਸਵਾਨ ਨੂੰ ਕੇਂਦਰੀ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਕੀਤੀ ਅਪੀਲ ਨੂੰ ਸ੍ਰੀ ਪਾਸਵਾਨ ਦੁਆਰਾ ਪ੍ਰਵਾਨ ਕਰ ਲੈਣ ਦੇ ਇਕ ਦਿਨ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਅੱਜ ਇਸ ਪ੍ਰਸਤਾਵ ਨੂੰ ਸਹਿਮਤੀ ਦੇ ਦਿੱਤੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਾਅਦ ਦੁਪਹਿਰ ਇੱਥੇ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ ਕੀਤੀ ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਮੀਟਿੰਗ ਬਜਟ ਇਜਲਾਸ ਤੋਂ ਬਾਅਦ ਰੱਖੀ ਜਾ ਸਕਦੀ ਹੈ ਕਿਉਂ ਜੋ ਕੇਂਦਰ ਵੀ ਇਸ ਮਸਲੇ ਦਾ ਹਮੇਸ਼ਾ ਲਈ ਨਿਪਟਾਰਾ ਕਰਨਾ ਚਾਹੁੰਦਾ ਹੈ। ਮੁੱਖ ਮੰਤਰੀ ਨੇ ਸ੍ਰੀਮਤੀ ਸੀਤਾਰਮਨ ਨੂੰ ਦੱਸਿਆ ਕਿ ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਮੰਤਰੀ ਰਾਮ ਬਿਲਾਸ ਪਾਸਵਾਨ ਨੇ ਵੀ ਇਸ ਮਸਲੇ 'ਤੇ ਸਾਂਝੀ ਮੀਟਿੰਗ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰੀ ਵਿੱਤ ਮੰਤਰੀ ਨੇ ਇਸ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਿਆ ਹੈ।ਮੁੱਖ ਮੰਤਰੀ ਨੇ ਵਿੱਤ ਮੰਤਰੀ ਨੂੰ ਪੰਜਾਬ ਲਈ ਇਕ ਹੋਰ 'ਏਮਜ਼' ਐਲਾਨਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੀਆਂ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਸਮਰਪਿਤ 'ਏਮਜ਼' ਦੀ ਦੂਜੀ ਸੰਸਥਾ ਲੁਧਿਆਣਾ ਜਾਂ ਜਲੰਧਰ ਵਿਖੇ ਸਥਾਪਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਸੀਤਾਰਮਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸਬੰਧ ਵਿੱਚ ਇਕ ਰਸਮੀ ਤਜਵੀਜ਼ ਸੌਂਪਣ ਲਈ ਆਖਦਿਆਂ ਇਸ ਉਪਰ ਵਿਚਾਰ ਕਰਨ ਦਾ ਭਰੋਸਾ ਦਿੱਤਾ।ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਦੀ ਸਹੂਲਤ ਲਈ ਰਾਵੀ ਦਰਿਆ 'ਤੇ ਪੁਲ ਦੀ ਉਸਾਰੀ ਲਈ ਪਾਕਿਸਤਾਨ 'ਤੇ ਦਬਾਅ ਬਣਾਉਣ ਦੀ ਅਪੀਲ ਕੀਤੀ ਸੀ ਜਿਸ ਦਾ ਉਨ੍ਹਾਂ ਨੇ ਹਾਂ-ਪੱਖੀ ਹੁੰਗਾਰਾ ਭਰਿਆ ਹੈ।ਮੁੱਖ ਮੰਤਰੀ ਨੂੰ ਜਦੋਂ ਇਹ ਪੁੱਛਿਆ ਕਿ ਉਨ੍ਹਾਂ ਨੇ ਅੱਜ ਦੀ ਮੀਟਿੰਗ ਦੌਰਾਨ ਵਿੱਤ ਮੰਤਰੀ ਨਾਲ ਪੰਜਾਬ ਲਈ ਵਿਸ਼ੇਸ਼ ਪੈਕੇਜ ਦੇ ਮਾਮਲਾ ਉਠਾਇਆ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਸਲੇ ਨੂੰ ਅੱਜ ਨਹੀਂ ਵਿਚਾਰਿਆ ਗਿਆ ਪਰ ਉਨ੍ਹਾਂ ਨੇ ਪੰਜਾਬ ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਇੱਥੋਂ ਦੇ ਸਰਹੱਦੀ ਇਲਾਕਿਆਂ ਵਿੱਚ ਵਸਦੇ ਲੋਕਾਂ ਦੀਆਂ ਵੱਖਰੀਆਂ ਲੋੜਾਂ ਅਤੇ ਨਾਜ਼ੁਕ ਸਥਾਨ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਵਿਸ਼ੇਸ਼ ਪੈਕੇਜ ਦੀ ਮੰਗ ਪਹਿਲਾਂ ਹੀ ਕੀਤੀ ਹੋਈ ਹੈ।ਮੁੱਖ ਮੰਤਰੀ ਨੇ ਵੀਰਵਾਰ ਤੋਂ ਨਵੇਂ ਬਣੇ ਕੇਂਦਰੀ ਮੰਤਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਪੰਜਾਬ ਦੇ ਮਸਲਿਆਂ ਦੀ ਗੱਲ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਮੰਤਰੀਆਂ ਨੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਮੰਗਾਂ ਪ੍ਰਤੀ ਸਾਕਾਰਾਤਮਕ ਹੁੰਗਾਰਾ ਭਰਿਆ ਹੈ।ਇਸ ਮੌਕੇ ਮੁੱਖ ਮੰਤਰੀ ਨਾਲ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਰੈਜ਼ੀਡੈਂਟ ਕਮਿਸ਼ਨਰ ਰਾਖੀ ਭੰਡਾਰੀ ਹਾਜ਼ਰ ਸਨ।

 

Tags: Nirmala Sitharaman , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD