ਆਮ ਜਨਤਾ ਨੂੰ ਜਾਗਰੁਕ ਕਰਨ ਲਈ ਲੀਚੀ ਫਾਰਮਰ ਅਤੇ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਲੀਚੀ ਦੀ ਪ੍ਰਦਰਸਨੀ ਲਗਾਈ ਗਈ। ਇਸ ਮੋਕੇ ਤੇ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਅਤੇ ਸ. ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ ਵਿਸ਼ੇਸ ਤੋਰ ਤੇ ਹਾਜ਼ਰ ਹੋਏ। ਇਸ ਮੋਕੇ ਤੇ ਜਿਲ੍ਹਾ ਪਠਾਨਕੋਟ ਦੇ ਆਮ ਲੋਕ ਅਤੇ ਲੀਚੀ ਵਪਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਨਰੇਸ ਕੁਮਾਰ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ, ਜਤਿੰਦਰ ਕੁਮਾਰ , ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ. ਪਠਾਨਕੋਟ, ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ। ਇਸ ਮੋਕੇ ਤੇ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਦੀ ਲੀਚੀ ਬਹੁਤ ਮਸਹੂਰ ਹੈ ਅਤੇ ਪਿਛਲੇ ਦਿਨਾਂ ਤੋਂ ਅਫਵਾਹਾਂ ਪੈਦਾ ਹੋ ਰਹੀਆਂ ਹਨ ਕਿ ਲੀਚੀ ਖਾਣ ਨਾਲ ਬੱਚਿਆਂ ਨੂੰ ਦੀਮਾਗੀ ਬੁਖਾਰ ਹੋ ਰਿਹਾ ਹੈ ਜਿਸ ਕਾਰਨ ਲੀਚੀ ਉਤਪਾਦਕ ਕਿਸਾਨਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ, ਜਦ ਕਿ ਲੀਚੀ ਨਾਲ ਹੋਣ ਵਾਲਾ ਦੀਮਾਗੀ ਬੁਖਾਰ ਦਾ ਤੱਥ ਸੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਜਿਲ੍ਹਾ ਪ੍ਰਸਾਸਨ ਦਾ ਉਪਰਾਲਾ ਹੈ ਕਿ ਕਿਸੇ ਵੀ ਵਪਾਰੀ ਵਰਗ ਨੂੰ ਅਫਵਾਹਾਂ ਕਰਕੇ ਨੁਕਸਾਨ ਨਹੀਂ ਹੋਣਾ ਚਾਹੀਦਾ। ਇਸ ਮੋਕੇ ਤੇ ਡਾਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਲੀਚੀ ਨਾਲ ਬੀਮਾਰ ਹੋਣ ਦੀ ਜੋ ਚਰਚਾ ਹੈ ਉਹ ਸੱਚ ਨਹੀਂ ਹੈ ਉਨ੍ਹਾਂ ਇਸ ਮੋਕੇ ਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ। ਇਸ ਮੋਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਲੀਚੀ ਦੇ ਵਪਾਰੀ ਅਤੇ ਬਾਗਬਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੋਕੇ ਤੇ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਹੋਰ ਵਿਭਾਗਾਂ ਦੇ ਮੁੱਖੀਆਂ ਨੇ ਖੁਦ ਲੀਚੀ ਖਾ ਕੇ ਲੋਕਾਂ ਨੂੰ ਜਾਗਰੁਕ ਕੀਤਾ।