Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਛੇਵੀਂ ਕੌਮੀ ਵਹੀਲਚੇਅਰ ਬਾਸਕਟਬਾਲ ਚੈਂਪੀਅਨਸ਼ਿਪ

5 Dariya News

ਚੰਡੀਗੜ੍ਹ/ਐਸ.ਏ.ਐਸ. ਨਗਰ (ਮੁਹਾਲੀ) , 29 Jun 2019

Last updated on: Jun 29, 2019, 00:00 IST

ਇਥੇ ਸੰਪੰਨ ਹੋਈ ਛੇਵੀਂ ਕੌਮੀ ਵਹੀਲਚੇਅਰ ਬਾਸਕਟਬਾਲ ਚੈਂਪੀਅਨਸ਼ਿਪ ਦੇ ਅੱਜ ਪੁਰਸ਼ ਤੇ ਮਹਿਲਾ ਵਰਗ ਦੇ ਖੇਡੇ ਗਏ ਦੋਵੇਂ ਫਾਈਨਲ ਮੁਕਾਬਲਿਆਂ ਵਿੱਚ ਮਹਾਂਰਾਸ਼ਟਰ ਜੇਤੂ ਬਣਿਆ। ਪੁਰਸ਼ ਵਰਗ ਵਿੱਚ ਪੰਜਾਬ ਅਤੇ ਮਹਿਲਾ ਵਰਗ ਵਿੱਚ ਤਾਮਿਲਨਾਡੂ ਉਪ ਜੇਤੂ ਰਿਹਾ ਜਦੋਂ ਕਿ ਪੁਰਸ਼ ਵਰਗ ਵਿੱਚ ਤਾਮਿਲਨਾਡੂ ਅਤੇ ਮਹਿਲਾ ਵਰਗ ਵਿੱਚ ਕਰਨਾਟਕਾ ਤੀਜੇ ਸਥਾਨ ਉਤੇ ਰਿਹਾ।  ਇਥੋਂ ਦੇ ਸੈਕਟਰ 78 ਸਥਿਤ ਮਲਟੀਪਰਪਜ਼ ਸਟੇਡੀਅਮ ਵਿਖੇ ਵਹੀਲਚੇਅਰ ਬਾਸਕਟਬਾਲ ਫੈਡਰੇਸ਼ਨ ਆਫ ਇੰਡੀਆ ਵੱਲੋਂ ਪੰਜਾਬ ਖੇਡ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ ਛੇ ਰੋਜ਼ਾ ਚੈਂਪੀਅਨਸ਼ਿਪ ਦੇ ਅੱਜ ਸਮਾਮਤੀ ਸਮਾਰੋਹ ਦੇ ਮੁੱਖ ਮਹਿਮਾਨ ਕੇਂਦਰੀ ਖੇਡ ਮੰਤਰੀ ਸ੍ਰੀ ਕਿਰਨ ਰਿਜੀਜੂ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ।ਪੁਰਸ਼ ਵਰਗ ਦੇ ਫਾਈਨਲ ਵਿੱਚ ਮਹਾਂਰਾਸ਼ਟਰ ਨੇ ਪੰਜਾਬ ਨੂੰ 64-52 ਨਾਲ ਹਰਾਇਆ। ਇਹ ਮਹਾਰਾਸ਼ਟਰ ਦਾ ਲਗਾਤਾਰ ਛੇਵਾਂ ਖਿਤਾਬ ਹੈ। ਪੰਜਾਬ ਪਿਛਲੀ ਵਾਰ ਤੀਜੇ ਸਥਾਨ 'ਤੇ ਰਿਹਾ ਸੀ ਜਦੋਂ ਕਿ ਇਸ ਵਾਰ ਇਕ ਸਥਾਨ ਉਪਰ ਆਉਂਦਾ ਹੋਇਆ ਉਪ ਜੇਤੂ ਰਿਹਾ। ਤੀਜੇ ਸਥਾਨ ਵਾਲੇ ਮੈਚ ਵਿੱਚ ਤਾਮਿਲਨਾਡੂ ਨੇ ਤੇਲੰਗਾਨਾ ਨੂੰ 42-20 ਨਾਲ ਹਰਾਇਆ। ਮਹਿਲਾ ਵਰਗ ਦੇ ਫਾਈਨਲ ਵਿੱਚ ਵੀ ਮਹਾਂਰਾਸ਼ਟਰ ਜੇਤੂ ਰਿਹਾ ਜਿਸ ਨੇ ਤਾਮਿਲਨਾਡੂ ਨੂੰ 25-14 ਨਾਲ ਹਰਾਇਆ। ਮਹਿਲਾ ਵਰਗ ਵਿੱਚ ਮਹਾਂਰਾਸ਼ਟਰ ਦਾ ਇਹ ਤੀਜਾ ਖਿਤਾਬ ਹੈ। ਤੀਜੇ ਸਥਾਨ ਵਾਲੇ ਮੈਚ ਵਿੱਚ ਕੇਰਲਾ ਨੇ ਉਡੀਸ਼ਾ ਨੂੰ 20-6 ਨਾਲ ਹਰਾਇਆ। ਸਮਾਪਤੀ ਸਮਾਰੋਹ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਖੇਡ ਮੰਤਰੀ ਸ੍ਰੀ ਰਿਜੀਜੂ ਨੇ ਇਸ ਚੈਂਪੀਅਨਸ਼ਿਪ ਨੂੰ ਸਫਲਾਤਪੂਰਵਕ ਕਰਵਾਉਣ ਲਈ ਐਸੋਸੀਏਸ਼ਨ ਅਤੇ ਪੰਜਾਬ ਖੇਡ ਵਿਭਾਗ ਨੂੰ ਵਧਾਈ ਦਿੱਤੀ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਦੂਜੀਆਂ ਟੀਮਾਂ ਨੂੰ ਵੀ ਅਗਲੇ ਸਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲਿਆਂ ਨੂੰ ਦੇਖ ਕੇ ਉਨ੍ਹਾਂ ਨੂੰ ਵੀ ਪ੍ਰੋਤਸਾਹਨ ਅਤੇ ਕੁੱਝ ਨਵਾਂ ਸਿੱਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਖੇਡ ਮੰਤਰਾਲੇ ਵੱਲੋਂ ਪੈਰਾਲੰਪਿਕ ਖੇਡ ਕਮੇਟੀਆਂ ਅਤੇ ਪੈਰਾ ਸਪੋਰਟਸ ਨਾਲ ਜੁੜੇ ਅਧਿਕਾਰੀਆਂ ਤੇ ਖਿਡਾਰੀਆਂ ਨਾਲ ਮਿਲ ਕੇ ਆਉਣ ਵਾਲੇ ਸਮੇਂ ਵਿੱਚ ਪੈਰਾ ਖਿਡਾਰੀਆਂ ਪੱਖੀ ਖੇਡ ਢਾਂਚਾ ਉਸਾਰਨ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡ ਸਟੇਡੀਅਮਾਂ ਵਿੱਚ ਪੈਰਾ ਖਿਡਾਰੀਆਂ ਪੱਖੀ ਬੁਨਿਆਦੀ ਢਾਂਚਾ ਉਸਾਰਨ ਉਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਅਗਲਾ ਨਿਸ਼ਾਨਾ 2020 ਦੀਆਂ ਟੋਕੀਓ ਓਲੰਪਿਕ ਖੇਡਾਂ ਹਨ ਜਿਸ ਵਿੱਚ ਭਾਰਤ ਦੇ ਖਿਡਾਰੀਆਂ ਦੀ ਵੱਧ ਤੋਂ ਵੱਧ ਹਿੱਸੇਦਾਰੀ ਅਤੇ ਵੱਧ ਤਮਗੇ ਜਿੱਤਣ ਉਪਰ ਜ਼ੋਰ ਦਿੱਤਾ ਜਾਵੇਗਾ। ਕੇਂਦਰੀ ਖੇਡ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦੋ ਰੋਜ਼ਾ ਫੇਰੀ ਦੌਰਾਨ ਉਹ ਇਥੇ ਆਉਣ ਤੋਂ ਇਲਾਵਾ ਪਟਿਆਲਾ ਸਥਿਤ ਐਨ.ਆਈ.ਐਸ. ਦਾ ਵੀ ਦੌਰਾ ਕਰ ਕੇ ਆਏ ਹਨ ਜਿੱਥੇ ਖਿਡਾਰੀਆਂ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ।

ਪੰਜਾਬ ਦੇ ਵਧੀਕ ਮੁੱਖ ਸਕੱਤਰ (ਖੇਡਾਂ) ਸ੍ਰੀ ਸੰਜੇ ਕੁਮਾਰ ਨੇ ਕੇਂਦਰੀ ਖੇਡ ਮੰਤਰੀ ਦਾ ਪੰਜਾਬ ਆਉਣ 'ਤੇ ਸਵਾਗਤ ਕਰਦਿਆਂ ਫੈਡਰੇਸ਼ਨ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਕੌਮੀ ਚੈਂਪੀਅਨਸ਼ਿਪ ਕਰਵਾਉਣ ਲਈ ਪੰਜਾਬ ਨੂੰ ਚੁਣਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਪੱਖੀ ਖੇਡ ਨੀਤੀ ਬਣਾਈ ਗਈ ਹੈ ਅਤੇ ਪੰਜਾਬ ਦੀ ਖੇਡ ਨੀਤੀ ਵਿੱਚ ਪੈਰਾ ਸਪੋਰਟਸ ਦੇ ਖਿਡਾਰੀਆਂ ਨੂੰ ਦੂਜੇ ਖਿਡਾਰੀਆਂ ਦੇ ਬਰਾਬਰ ਰੱਖਦਿਆਂ ਬਰਾਬਰ ਸਹੂਲਤਾਂ ਅਤੇ ਪ੍ਰੋਤਸਾਹਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਆਉਂਦੇ ਸਮੇਂ ਵਿੱਚ ਵੀ ਅਜਿਹੇ ਖੇਡ ਮੁਕਾਬਲਿਆਂ ਨੂੰ ਕਰਵਾਇਆ ਜਾਵੇਗਾ।ਵਹੀਲਚੇਅਰ ਬਾਸਕਟਬਾਲ ਫੈਡਰੇਸ਼ਨ ਆਫ ਇੰਡੀਆ ਦੀ ਪ੍ਰਧਾਨ ਸ੍ਰੀਮਤੀ ਮਾਧਵੀ ਨੇ ਕੇਂਦਰੀ ਖੇਡ ਮੰਤਰੀ ਅਤੇ ਪੰਜਾਬ ਖੇਡ ਵਿਭਾਗ ਦਾ ਉਚੇਚਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੈਰਾ ਖਿਡਾਰੀਆਂ ਲਈ ਉਨ੍ਹਾਂ ਦੀ ਪਹੁੰਚ ਵਾਲਾ ਢਾਂਚਾ ਉਸਾਰਨ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋੜ ਹੈ ਕਿ ਓਲੰਪਿਕ, ਏਸ਼ਿਆਈ ਜਾਂ ਰਾਸ਼ਟਰਮੰਡਲ ਖੇਡਾਂ ਵਿੱਚ ਹੋਣ ਵਾਲੇ ਪੈਰਾ ਮੁਕਾਬਲਿਆਂ ਵਿੱਚ ਵਿਅਕਤੀਗਤ ਖੇਡ ਈਵੈਂਟਾਂ ਦੇ ਨਾਲ ਪੈਰਾ ਸਪੋਰਟਸ ਦੇ ਟੀਮ ਮੁਕਾਬਲਿਆਂ ਲਈ ਵੀ ਟੀਮਾਂ ਭੇਜੀਆਂ ਜਾਣ।ਵਹੀਲਚੇਅਰ ਬਾਸਕਟਬਾਲ ਫੈਡਰੇਸ਼ਨ ਆਫ ਇੰਡੀਆ ਦੀ ਸਕੱਤਰ ਜਨਰਲ ਸ੍ਰੀਮਤੀ ਕਲਿਆਣੀ ਰਾਜਾਰਮਨ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੀ ਸ਼ੁਰੂਆਤ 2014 ਵਿੱਚ 5 ਟੀਮਾਂ ਤੋਂ ਹੋਈ ਸੀ ਜਦੋਂ ਸਿਰਫ ਪੁਰਸ਼ ਵਰਗ ਦਾ ਮੁਕਾਬਲਾ ਹੋਇਆ ਸੀ। 2015 ਵਿੱਚ ਮਹਿਲਾ ਵਰਗ ਦੇ ਮੁਕਾਬਲੇ ਸ਼ਾਮਲ ਹੋਏ। ਹੁਣ ਛੇਵੀਂ ਚੈਂਪੀਅਨਸ਼ਿਪ ਵਿੱਚ ਟੀਮਾਂ ਦੀ ਗਿਣਤੀ 23 ਤੱਕ ਪੁੱਜ ਗਈ। ਪੁਰਸ਼ ਵਰਗ ਵਿੱਚ 23 ਅਤੇ ਮਹਿਲਾ ਵਰਗ ਵਿੱਚ 14 ਟੀਮਾਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਵਿੱਚੋਂ ਭਾਰਤ ਦੀ ਟੀਮ ਚੁਣੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲੀ ਵਾਰ ਇਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕੀਤੀ ਜੋ ਕਿ ਬਹੁਤ ਸਫਲ ਰਹੀ।ਇਸ ਮੌਕੇ ਵੱਖ-ਵੱਖ ਟੀਮਾਂ ਵੱਲੋਂ ਹਿੱਸਾ ਲੈਣ ਆਏ ਖਿਡਾਰੀਆਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਮਿਲੀਆਂ ਸਹੂਲਤਾਂ ਅਤੇ ਮੇਜ਼ਬਾਨੀ ਉਤੇ ਤਸੱਲੀ ਪ੍ਰਗਟਾਈ ਅਤੇ ਨਾਲ ਹੀ ਆਪਣੀਆਂ ਕੁਝ ਮੰਗਾਂ ਰੱਖੀਆਂ। ਇਨ੍ਹਾਂ ਖਿਡਾਰੀਆਂ ਵਿੱਚ ਜੰਮੂ ਕਸ਼ਮੀਰ ਤੋਂ ਵਸੀਮ, ਹਰਿਆਣਾ ਤੋਂ ਗਰਿਮਾ ਜੋਸ਼ੀ, ਮਹਾਂਰਾਸ਼ਟਰ ਤੋਂ ਨਿਸ਼ਾ ਤੇ ਮੇਘਾਲਿਆ ਤੋਂ ਲਕੀਮਾ ਸ਼ਾਮਲ ਸੀ।ਇਸ ਮੌਕੇ ਖੇਡ ਵਿਭਾਗ ਪੰਜਾਬ ਦੀ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਪੀ.ਆਰ.ਸੀ. ਦੇ ਡਾਇਰੈਕਟਰ ਕਰਨਲ ਗੁਲਜੀਤ ਚੱਢਾ, ਕੌਂਗਨੀਜੈਂਟ ਆਊਟਰੀਚ ਦੇ ਗਲੋਬਲ ਹੈਡ ਸ੍ਰੀ ਦੀਪਕ ਪ੍ਰਭੂ ਮੱਟੀ, ਆਈ.ਸੀ.ਆਈ.ਸੀ.ਆਈ. ਦੇ ਜ਼ੋਨਲ ਹੈਡ ਸ੍ਰੀ ਭੁਪੇਸ਼ ਅੱਗਰਵਾਲ, ਸਪਰੋਟਸ ਅਥਾਰਟੀ ਆਫ ਇੰਡੀਆ ਦੇ ਡਿਪਟੀ ਡਾਇਰੈਕਟਰ ਜਨਰਲ ਸ੍ਰੀ ਸੰਦੀਪ ਪ੍ਰਧਾਨ ਤੇ ਡਾਇਰੈਕਟਰ (ਖੇਤਰੀ ਜ਼ੋਨ) ਸ੍ਰੀ ਅਜੀਤ ਸਿੰਘ, ਮੁਹਾਲੀ ਦੇ ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ, ਤਹਿਸੀਲਦਾਰ ਸੁਖਪਿੰਦਰ ਕੌਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਖੇਡ ਵਿਭਾਗ ਦੇ ਡਾਇਰੈਕਟਰ ਡਾ. ਪਰਮਿੰਦਰ ਸਿੰਘ, ਖੇਡ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਸੈਂਹਬੀ, ਪੰਜਾਬ ਸਟੇਟ ਵਹੀਲਚੇਅਰ ਬਾਸਕਟਬਾਲ ਐਸੋਸੀਏਸ਼ਨ ਦੇ ਸਕੱਤਰ ਸ੍ਰੀ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।

 

Tags: Kiren Rijiju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD