Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਔਰਤਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਮੁਹਿੰਮ ਵਿੱਢਣ ਦਾ ਸੱਦਾ

ਜਲੰਧਰ ਦੇ ਵੂਮੈਨ ਪੁਲਿਸ ਥਾਣੇ ਦਾ ਦੌਰਾ-ਸ਼ਿਕਾਇਤ ਕਰਤਾਵਾਂ ਨਾਲ ਵੀ ਕੀਤੀ ਮੁਲਾਕਾਤ

Web Admin

Web Admin

5 Dariya News

ਜਲੰਧਰ , 02 Jul 2019

Last updated on: Jul 02, 2019, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਈ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਔਰਤਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਰਤਾ ਫੈਲਾਉਣ ਲਈ ਮੁਹਿੰਮ ਵਿੱਢਣ ਤਾਂ ਜੋ ਔਰਤਾਂ ਵਿਰੁੱਧ ਹੋ ਰਹੀ ਕਿਸੇ ਵੀ ਬੇਇਨਸਾਫੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਣਕਾਰੀ ਹੋਵੇਗੀ ਤਾਂ ਉਹ ਆਪਣੇ ਸ਼ੋਸ਼ਣ ਵਿਰੁੱਧ ਆਵਾਜ ਉਠਾ ਸਕੇਗੀ।ਚੇਅਰਪਰਸਨ ਵਲੋਂ ਅੱਜ ਜਲੰਧਰ ਦੇ ਵੂਮੈਨ ਪੁਲਿਸ ਸਟੇਸ਼ਨ ਦਾ ਦੌਰਾ ਕਰਕੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਔਰਤਾਂ ਨਾਲ ਸਬੰਧਿਤ ਸ਼ਿਕਾਇਤਾਂ ਤੇ ਵਿਸ਼ੇਸ਼ ਕਰਕੇ ਘਰੇਲੂ ਹਿੰਸਾ ਦੇ ਮਾਮਲਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਉਨ੍ਹਾਂ ਏ.ਡੀ.ਸੀ.ਪੀ. ਸਚਿਨ ਗੁਪਤਾ ਨੂੰ ਕਿਹਾ ਕਿ ਪੁਲਿਸ ਵਲੋਂ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਲੜਕੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਤੇ ਸਮਾਜਿਕ ਹੱਕਾਂ ਦੱਸਿਆ ਜਾਵੇ।ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਜਾਗਰੂਕਤਾ ਮੁਹਿੰਮ ਲਈ ਪੰਜਾਬ ਪੁਲਿਸ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਪੁਲਿਸ ਥਾਣਿਆਂ ਦੇ ਮੁਖੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।ਲੰਬੇ ਸਮੇਂ ਤੋਂ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਕੇਸਾਂ ਬਾਰੇ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ ਤਾਂ ਜੋ ਮਾਮਲਿਆਂ ਦਾ ਜਲਦ ਹੱਲ ਕੀਤਾ ਜਾ ਸਕੇ।ਉਨ੍ਹਾਂ ਵਲੋਂ ਮੌਕੇ 'ਤੇ ਪੁੱਜੀਆਂ ਅਨੇਕਾਂ ਸ਼ਿਕਾਇਤ ਕਰਤਾਵਾਂ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਮੌਕੇ ਡਿਪਟੀ ਡਾਇਰੈਕਟਰ ਵਿਜੇ ਕੁਮਾਰ, ਏ.ਸੀ.ਪੀ. ਅਸ਼ੋਕ ਕੁਮਾਰ , ਵੂਮੈਨ ਪੁਲਿਸ ਸਟੇਸ਼ਨ ਦੀ ਐਸ.ਐਚ.ਓ. ਮਨਦੀਪ ਕੌਰ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ। 

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD