Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਦੇਸ਼ ਬਦੇਸ਼ ਚ ਗੁਰਗਿਆਨ ਪ੍ਰਕਾਸ਼ ਲਈ ਮਨਾਓ -ਗੁਰਭਜਨ ਗਿੱਲ

5 Dariya News

ਲੁਧਿਆਣਾ , 03 Jul 2019

Last updated on: Jul 03, 2019, 00:00 IST

ਪੰਜਾਬ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਅੱਜ ਸੱਰੀ(ਕੈਨੇਡਾ ) ਵੱਸਦੇ ਉੱਘੇ ਟਰਾਂਸਪੋਰਟਰ ਕਰਮਜੀਤ ਸਿੰਘ ਗਰੇਵਾਲ ਨੂੰ ਸਨਮਾਨਿਤ ਕਰਦਿਆਂ  ਕਿਹਾ ਹੈ ਕਿ ਹਰ ਗੁਰੂ ਨਾਨਕ ਨਾਮ ਲੇਵਾ ਵਿਅਕਤੀ ਨੂੰ ਇਸ ਸਾਲ ਹਰਘਰ ਆਏ ਮਹਿਮਾਨ ਨੂੰ ਪਿਆਰ ਨਿਸ਼ਾਨੀ ਵਜੋਂ ਤੋਹਫੇ ਚ ਪੁਸਤਕ ਦੇਣੀ ਚਾਹੀਦੀ ਹੈ, ਤਾਂ ਜੋ ਵਿਸ਼ਵ ਚ ਵੱਸਦੇ ਲਗ ਪਗ 13 ਕਰੋੜ ਗੁਰੂ ਨਾਨਕ ਵਿਸ਼ਵਾਸੀ ਲੋਕ ਪੁਸਤਕ ਸਭਿਆਚਾਰ ਨਾਲ ਜੁੜਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਵੀ ਇਹੀ ਹੈ ਕਿ ਜਦ ਤੀਕ ਸਵਾਸ ਚੱਲਦੇ ਨੇ ,ਸਾਨੂੰ ਕੁਝ ਨਾ ਕੁਝ ਕਹਿਣਾ ਤੇ ਸੁਣਨਾ ਚਾਹੀਦਾ ਹੈ। ਇਹ ਗੁਰੂ ਸ਼ਬਦ ਬਿਨ ਸੰਭਵ ਨਹੀਂ। ਉਨ੍ਹਾਂ ਸ: ਕਰਮਜੀਤ ਸਿੰਘ ਗਰੇਵਾਲ ਨੂੰ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਪੁਸਤਕ ਰਾਗ ਰਤਨ ਦੀ ਕਾਪੀ ਭੇਂਟ ਕੀਤੀ। ਇਸ ਸਚਿੱਤਰ ਪੁਸਤਕ ਨੂੰ ਤੇਜ ਪ੍ਰਤਾਪ ਸਿੰਘ ਸੰਧੂ ਤੇ ਅਨੁਰਾਗ ਸਿੰਘ ਨੇ ਅੰਗਰੇਜ਼ੀ ਵਿੱਚ ਲਿਖਿਆ ਹੈ। ਗੁਰੂ ਗਰੰਥ ਸਾਹਿਬ ਵਿੱਚ ਸ਼ਾਮਿਲ 31 ਸ਼ੁੱਧ ਰਾਗਾਂ ਦੇ ਫੋਟੋ ਚਿਤਰਾਂ ਅਤੇ ਵਿਚਾਰ ਪ੍ਰਬੰਧ ਬਾਰੇ ਇਸ ਮੁੱਲਵਾਨ ਪੁਸਤਕ ਨੂੰ ਗੁਰਮਤਿ ਸੰਗੀਤ ਵਿਭਾਗ ਨੇ ਬਹੁਤ ਖੂਬਸੂਰਤ ਪਰਿੰਟਵੈੱਲ ਤੋਂ ਛਪਵਾਇਆ ਹੈ। ਪੁਸਤਕ ਦੇ ਲੇਖਕ ਤੇਜ ਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਇਸ ਪੁਸਤਕ ਦਾ ਪੰਜਾਬੀ ਤੋਂ ਬਾਦ ਅੰਗਰੇਜ਼ੀ ਚ ਛਾਪਣ ਦਾ ਮਨੋਰਥ ਵੀ ਇਹੀ ਸੀ ਕਿ ਗੈਰ ਸਿੱਖ ਪਾਠਕਾਂ ਤੀਕ ਸਿੱਖ ਧਰਮ ਦੀ ਮਹਿਕ ਪਹੁੰਚੇ। 

ਸ: ਕਰਮਜੀਤ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜੀ ਸ: ਸੰਤੋਖ ਸਿੰਘ ਗਰੇਵਾਲ(ਰਾਇਕੋਟ) ਹਰ ਸਾਲ ਗੁਰੂ ਆਸ਼ੇ ਤੇ ਉਪਦੇਸ਼ ਲਈ ਦਸਵੰਧ ਕੱਢਦੇ ਸਨ। ਉਨ੍ਹਾਂ ਦੀ ਯਾਦ ਚ ਸਾਡਾ ਪਰਿਵਾਰ ਇਸ ਸਾਲ ਬਲਿਹਾਰੀ ਕੁਦਰਤਿ ਵੱਸਿਆ ਸੰਸਥਾ ਨਾਲ ਮਿਲ ਕੇ ਪਿੰਡਾਂ ਚ 550 ਬੂਟਿਆਂ ਨੂੰ ਸੁਰੱਖਿਆ ਗਾਰਡ ਮੁਹੱਈਆ ਕਰਵਾਏਗਾ ਅਤੇ ਲਗ ਪਗ 50 ਹਜ਼ਾਰ ਰੁਪਏ ਕੀਮਤ ਦੀਆਂ ਕਿਤਾਬਾਂ ਇਥੋਂ ਲਿਜਾ ਕੇ ਕੈਨੇਡਾ ਚ ਵੰਡੇਗਾ। ਰਾਗ ਰਤਨ ਪੁਸਤਕ ਦਾ ਅੰਗਰੇਜ਼ੀ ਐਡੀਸ਼ਨ ਵੀ ਮੰਗਵਾ ਕੇ ਆਪਣੇ ਸੰਪਰਕ ਵਾਲੇ ਗੈਰ ਸਿੱਖ ਪਰਿਵਾਰਾਂ ਨੂੰ ਗੁਰੂ ਨਾਨਕ 550 ਸਾਲ ਨਾਲ ਸਬੰਧਿਤ ਸਮਾਰੋਹ ਵਿੱਚ ਵੰਡਿਆ ਜਾਵੇਗਾ। ਇਸ ਮੌਕੇ ਸੰਤ ਬਾਬਾ ਸੋਹਨ ਸਿੰਘ  ਬਾਬਾ ਸੁੱਚਾ ਸਿੰਘ ਅਕਾਡਮੀ ਜੰਡਿਆਲਾ ਗੁਰੂ, ਸ: ਪਿਰਥੀਪਾਲ ਸਿੰਘ ਹੇਅਰ ਐੱਸ ਪੀ ਪੰਜਾਬ ਪੁਲੀਸ , ਹਰਪ੍ਰੀਤ ਸਿੰਘ ਸੰਧੂ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਸਰਕਾਰ ਤੇ ਕਈ ਹੋਰ ਸਿਰਕੱਢ ਵਿਅਕਤੀ ਹਾਜ਼ਰ ਸਨ। ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਉਹ ਅਜ ਸਵੇਰੇ ਹੀ ਗੁਰਦਵਾਰਾ ਸਾਹਿਬ ਕੋਟਾਂ(ਲੁਧਿਆਣਾ ) ਚ 21 ਪਿੱਪਲ ਬੂਟੇ ਲਗਵਾ ਕੇ ਆਏ ਹਨ ਜਦ ਕਿ ਜੁਸਾਈ ਮਹੀਨੇ ਚ ਉਨ੍ਹਾਂ ਦਾ ਟੀਚਾ ਪੂਰੇ ਪੰਜਾਬ ਚ 1100 ਬੂਟੇ ਲਗਵਾਉਣ ਦਾ ਹੈ। ਪਿਰਥੀਪਾਲ ਸਿੰਘ ਨੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਜੀ ਦੀ ਪ੍ਰੇਰਨਾ ਨਾਲ ਦੋ ਸਾਲ ਪਹਿਲਾਂ ਪਿੰਡ ਕੋਟਲਾ ਸ਼ਾਹੀਆ ਤੋਂ ਬਲਿਹਾਰੀ ਕੁਦਰਤਿ ਵੱਸਿਆ ਲਹਿਰ ਦਾ ਆਰੰਭ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਸ਼ੁਰੂ ਕੀਤੀ ਸੀ। ਸਾਡਾ ਮੰਨਣਾ ਹੈ ਕਿ ਰੂਟੁੱਖ ਲਾਉਣ ਦੇ ਨਾਲ ਪਾਲਣ ਤੇ ਸੁਰੱਖਿਆ ਗਾਰਡ ਲਾਉਣੇ ਜ਼ਰੂਰੀ ਹਨ।

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD