Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੀ.ਪੀ. ਸਿੰਘ ਬਦਨੌਰ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਦਾਰ ਬੇਅੰਤ ਸਿੰਘ ਇੰਡੀਆ ਇੰਟਰਨੈਸ਼ਨਲ ਸੈਂਟਰ ਲਈ ਸਿਧਾਂਤਕ ਪ੍ਰਵਾਨਗੀ

ਇਹ ਕੇਂਦਰ ਚੰਡੀਗੜ੍ਹ ਦੀ ਜ਼ਮੀਨ 'ਤੇ ਯਾਦਗਾਰ ਦੇ ਨਾਲ ਹੀ ਸਥਾਪਤ ਕੀਤਾ ਜਾਵੇਗਾ

5 Dariya News

ਚੰਡੀਗੜ੍ਹ , 03 Jul 2019

Last updated on: Jul 03, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨਾਲ ਮਿਲ ਕੇ ਚੰਡੀਗੜ੍ਹ ਦੇ ਸੈਕਟਰ 42 ਸਥਿਤ ਬੇਅੰਤ ਸਿੰਘ ਯਾਦਗਾਰ ਅਤੇ ਚੰਡੀਗੜ੍ਹ ਸੈਂਟਰ ਆਫ਼ ਪਰਫਾਰਮਿੰਗ ਐਂਡ ਵਿਯੂਅਲ ਆਰਟਸ ਦੇ ਮੌਜੂਦਾ ਸਥਾਨ ਉੱਪਰ ਇੰਡੀਆ ਇੰਟਰਨੈਸ਼ਨਲ ਸੈਂਟਰ (ਆਈ.ਆਈ.ਸੀ.) ਸਥਾਪਤ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਜਿਨ੍ਹਾਂ ਨੂੰ 1995 ਵਿੱਚ ਇਕ ਕਾਰ ਬੰਬ ਧਮਾਕੇ ਦੌਰਾਨ ਸ਼ਹੀਦ ਕਰ ਦਿੱਤਾ ਗਿਆ ਸੀ, ਦੇ ਪਰਿਵਾਰ ਨੂੰ ਇਸ ਪ੍ਰਸਤਾਵਿਤ ਸੈਂਟਰਾਂ ਬਾਰੇ ਕੋਈ ਵੀ ਇਤਰਾਜ਼ ਨਹੀਂ ਹੈ ਜੇ ਇਸ ਯਾਦਗਾਰ ਦੀ ਮਰਿਆਦਾ ਨੂੰ ਹਰ ਕੀਮਤ 'ਤੇ ਬਣਾਈ ਰੱਖਿਆ ਜਾਵੇ।ਇਹ ਪ੍ਰਸਤਾਵਿਤ ਸੈਂਟਰ ਦਿੱਲੀ ਦੇ ਆਈ.ਆਈ.ਸੀ. ਦੀ ਤਰਜ਼ 'ਤੇ ਵਿਕਸਿਤ ਕੀਤਾ ਜਾਵੇਗਾ। ਇਸ ਨੂੰ ਸ. ਬੇਅੰਤ ਸਿੰਘ ਇੰਡੀਆ ਇੰਟਰਨੈਸ਼ਨਲ ਦਾ ਨਾਮ ਦਿੱਤਾ ਜਾਵੇਗਾ। ਇਸ ਪ੍ਰੋਜੈਕਟ ਨੂੰ ਪੰਜਾਬ ਸਰਕਾਰ ਅਤੇ ਯੂ.ਟੀ. ਪ੍ਰਸ਼ਾਸਨ ਵੱਲੋਂ ਬਰਾਬਰ ਹਿੱਸੇ ਦੀ ਲਾਗਤ ਨਾਲ ਉਸਾਰਿਆ ਜਾਵੇਗਾ।ਇਹ ਫੈਸਲਾ ਬੇਅੰਤ ਸਿੰਘ ਯਾਦਗਾਰ ਸੁਸਾਇਟੀ ਅਤੇ ਚੰਡੀਗੜ੍ਹ ਸੈਂਟਰ ਫਾਰ ਪ੍ਰਫਾਰਮਿੰਗ ਐਂਡ ਵਿਯੂਅਲ ਆਰਟਸ ਦੀ ਮੀਟਿੰਗ ਦੌਰਾਨ ਲਿਆ ਗਿਆ ਜਿਸ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਹੋਰ ਨੁਮਾਇੰਦਿਆਂ ਦੇ ਨਾਲ ਰਾਜਪਾਲ ਅਤੇ ਮੁੱਖ ਮੰਤਰੀ ਵੀ ਸ਼ਾਮਲ ਹੋਏ।ਰਾਜਪਾਲ ਨੇ ਸੁਝਾਅ ਦਿੱਤਾ ਕਿ ਪ੍ਰਸਤਾਵਿਤ ਸੈਂਟਰ ਦੋਵਾਂ ਪੰਜਾਬ ਅਤੇ ਚੰਡੀਗੜ੍ਹ ਦੀ ਸਰਕਾਰ/ਪ੍ਰਸ਼ਾਸਨ ਤੋਂ ਆਜ਼ਾਦ ਹੋਵੇ। ਉਨ੍ਹਾਂ ਕਿਹਾ ਕਿ ਇਸ ਦੀ ਮੈਂਬਰਸ਼ਿਪ ਮੁਹਿੰਮ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ।ਚੰਡੀਗੜ੍ਹ ਇੰਡੀਆ ਇੰਟਰਨੈਸ਼ਨਲ ਸੈਂਟਰ, ਬੇਅੰਤ ਸਿੰਘ ਯਾਦਗਾਰ ਦੇ ਨਾਲ ਹੀ ਵਿਕਸਿਤ ਕਰਨ ਦਾ ਪ੍ਰਸਤਾਵ ਹੈ ਜਿਸ ਵਿੱਚ ਮੀਡੀਆ ਸੈਂਟਰ ਹੋਵੇਗਾ ਜਿਸ ਦਾ ਢਾਂਚਾ ਅਤੇ ਮੌਜੂਦਾ ਲਾਈਬ੍ਰੇਰੀ ਅਤੇ ਕਾਨਫਰੰਸ ਹਾਲ ਤਿਆਰ ਹੈ। ਮੀਡੀਆ ਸੈਂਟਰ ਦੀ ਇਮਾਰਤ ਦਾ ਮੁੜ ਨਾਮਕਰਨ ਕੀਤਾ ਜਾਵੇਗਾ ਜਿਸ ਵਿੱਚ ਇਕ ਰੈਸਟੋਰੈਂਟ ਅਤੇ ਕੈਫੇਟੇਰੀਆ ਤੋਂ ਇਲਾਵਾ ਇਕ ਕਨਵੈਂਸ਼ਨ ਸੈਂਟਰ ਹੋਵੇਗਾ। ਇਹ ਪ੍ਰਸਤਾਵਿਤ ਮੈਮੋਰੀਅਲ-ਕਮ-ਇੰਟਰਨੈਸ਼ਨਲ ਸੈਂਟਰ ਦਾ ਹਿੱਸਾ ਹੋਣਗੇ।ਇਹ ਯਾਦਗਾਰ ਸਥਾਪਤ ਕਰਨ ਦਾ ਫੈਸਲਾ ਬੇਅੰਤ ਸਿੰਘ ਦੀ ਹੱਤਿਆ ਤੋਂ ਕੁਝ ਮਹੀਨੇ ਬਾਅਦ ਹੀ 1996 ਵਿੱਚ ਲਿਆ ਗਿਆ ਸੀ। 

ਇਸ ਨੂੰ ਸਵਰਗੀ ਬੇਅੰਤ ਸਿੰਘ ਦੀ ਯਾਦ ਵਿੱਚ ਵਿਕਸਿਤ ਕਰਨ ਦਾ ਫੈਸਲਾ ਕੀਤਾ ਸੀ। ਜਦਕਿ ਲੀ ਕੋਰਬੁਜ਼ਰ ਦੀ ਨੀਤੀ ਦੇ ਅਨੁਸਾਰ ਚੰਡੀਗੜ੍ਹ ਦੇ ਜਨਤਕ ਖੇਤਰ ਵਿੱਚ ਕਿਸੇ ਮਹੱਤਵਪੂਰਨ ਸ਼ਖਸੀਅਤ ਦਾ ਕੋਈ ਵੀ ਬੁੱਤ ਸਥਾਪਤ ਨਾ ਕਰਨਾ ਸੀ ਪਰ ਇਸ ਦੇ ਬਾਵਜੂਦ ਸਰਦਾਰ ਬੇਅੰਤ ਸਿੰਘ ਯਾਦਗਾਰ ਬਣਾਉਣ ਦਾ ਫੈਸਲਾ ਕੀਤਾ ਗਿਆ। ਇਸੇ ਦੌਰਾਨ ਹੀ ਚੰਡੀਗੜ੍ਹ ਸੈਂਟਰ ਫਾਰ ਪਰਫਾਰਮਿੰਗ ਐਂਡ ਵੀਯੂਅਲ ਆਰਟਸ ਬਣਾਉਣ ਦੀ ਯੋਜਨਾ ਬਣਾਈ ਗਈ ਕਿਉਂਕਿ ਚੰਡੀਗੜ੍ਹ ਸ਼ਹਿਰ ਵਿੱਚ ਅਜਿਹੀ ਸੱਭਿਆਚਾਰਕ ਹੱਬ ਦੇ ਵਾਸਤੇ ਇਸ ਦੀ ਜ਼ਰੂਰਤ ਸੀ।ਬੇਅੰਤ ਸਿੰਘ ਮੈਮੋਰੀਅਲ ਅਤੇ  ਚੰਡੀਗੜ੍ਹ ਸੈਂਟਰ ਫਾਰ ਪਰਫਾਰਮਿੰਗ ਐਂਡ ਵੀਯੂਅਲ ਆਰਟਸ ਦੀ ਮੀਟਿੰਗ 12.10.1996 ਨੂੰ ਉਸ ਸਮੇਂ ਦੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਦੀ ਪ੍ਰਧਾਨਗੀ ਹੇਠ ਹੋਈ ਸੀ। ਇਸ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਸੀ ਕਿ ਦੋ ਸੁਸਾਈਟੀਆਂ (ਇਕ ਬੇਅੰਤ ਸਿੰਘ ਮੈਮੋਰੀਅਲ ਅਤੇ ਦੂਜੀ ਚੰਡੀਗੜ੍ਹ ਸੈਂਟਰ ਫਾਰ ਪਰਫਾਰਮਿੰਗ ਐਂਡ ਵੀਯੂਅਲ ਆਰਟਸ) ਦੀ ਥਾਂ ਇਕ ਹੀ ਸੁਸਾਈਟੀ ਬਣਾਈ ਜਾਵੇ ਕਿਉਂਕਿ ਸਰਦਾਰ ਬੇਅੰਤ ਸਿੰਘ ਪਰਫਾਰਮਿੰਗ ਐਂਡ ਵੀਯੂਅਲ ਆਰਟਸ ਦੇ ਮਹਾਨ ਸਰਪ੍ਰਸਤ ਸਨ।ਇਸ ਦੇ ਅਨੁਸਾਰ ਇਕ ਸੁਸਾਇਟੀ ਸਰਦਾਰ ਬੇਅੰਤ ਸਿੰਘ ਮੈਮੋਰੀਅਲ ਐਂਡ ਚੰਡੀਗੜ੍ਹ ਸੈਂਟਰ ਫਾਰ ਪਰਫਾਰਮਿੰਗ ਐਂਡ ਵੀਯੂਅਲ ਆਰਟਸ ਸੁਸਾਇਟੀ 26.11.1996 ਨੂੰ ਰਜਿਸਟਰਡ ਕਰਾਈ ਗਈ।ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਦੌਰਾਨ 18.55 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਕੁਲ ਯੋਗਦਾਨ ਤਕਰੀਬਨ ਅੱਠ ਕਰੋੜ ਰੁਪਏ ਹੈ ਜਦਕਿ ਚੰਡੀਗੜ੍ਹ ਪ੍ਰਸ਼ਾਸਨ ਨੇ 12.69 ਕਰੋੜ ਦਾ ਯੋਗਦਾਨ ਪਾਇਆ ਹੈ।ਮੀਟਿੰਗ ਵਿਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਦੇ ਮੈਂਬਰ ਐਮ.ਪੀ. ਲੁਧਿਆਣਾ ਰਵਨੀਤ ਬਿੱਟੂ, ਵਿਧਾਇਕ ਖੰਨਾ ਗੁਰਕੀਰਤ ਸਿੰਘ ਕੋਟਲੀ ਅਤੇ ਤੇਜ ਪ੍ਰਕਾਸ਼ ਸਿੰਘ ਸ਼ਾਮਲ ਸਨ। ਉਨ੍ਹਾਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇਜਵੀਰ ਸਿੰਘ, ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਮਨੋਜ ਪਰਿਦਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਪ੍ਰਮੁੱਖ ਸਕੱਤਰ ਗ੍ਰਹਿ ਚੰਡੀਗੜ੍ਹ ਅਰੁਣ ਕੁਮਾਰ ਗੁਪਤਾ, ਵਿੱਤ ਸਕੱਤਰ ਚੰਡੀਗੜ੍ਹ ਪ੍ਰਸ਼ਾਸਨ ਅਜੋਏ ਸਿਨਹਾ, ਮੁੱਖ ਇੰਜੀਨੀਅਰ ਚੰਡੀਗੜ੍ਹ ਪ੍ਰਸ਼ਾਸਨ ਮੁਕੇਸ਼ ਆਨੰਦ, ਚੀਫ ਆਰਕੀਟੈਕਟ ਸ਼ਹਿਰੀ ਯੋਜਨਾਬੰਦੀ ਚੰਡੀਗੜ੍ਹ ਐਸ.ਕੇ ਸੇਤੀਆ, ਚੀਫ ਆਰਕੀਟੈਕਟ ਪੰਜਾਬ ਸਪਨਾ ਸ਼ਾਮਲ ਸਨ।

 

Tags: Amarinder Singh , VP Singh Badnore

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD