Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਮਾਜ ਨੂੰ ਚੰਗੀ ਸੇਧ ਦੇਣ ਵਾਲੀ ਫਿਲਮ 'ਮੁੰਡਾ ਹੀ ਚਾਹੀਦਾ' ਦੀ ਹੀਰੋਇਨ ਬਣੀ ਰੂਬੀਨਾ ਬਾਜਵਾ

Web Admin

Web Admin

5 Dariya News (ਹਰਜਿੰਦਰ ਸਿੰਘ)

04 Jul 2019

Last updated on: Jul 04, 2019, 00:00 IST

ਪੰਜਾਬੀ ਫਿਲਮਾਂ ਦੀ ਅਦਾਕਾਰਾ ਤੇ ਨਿਰਮਾਤਰੀ ਨੀਰੂ ਬਾਜਵਾ ਦੀ ਛੋਟੀ ਭੈਣ ਹੈ 'ਰੂਬੀਨਾ ਬਾਜਵਾ'।ਪੰਜਾਬੀ ਫਿਲਮ 'ਚੰਨੋ ਕਮਲੀ ਯਾਰ ਦੀ' ਨਾਲ ਆਪਣੇ ਫਿਲਮੀ ਕੈਰੀਅਰ ਦਾ  ਆਗਾਜ਼ ਕਰਨ ਵਾਲੀ ਰੂਬੀਨਾ ਅੱਜ ਪੰਜਾਬੀ ਫਿਲਮਾਂ ਲਈ ਪੂਰੀ ਤਰਾਂ ਸਰਗਰਮ ਹੈ। ਕਦਮ ਦਰ ਕਦਮ ਉਸਦੀ ਕਲਾ 'ਚ ਨਿਖਾਰ ਆਉਣਾ ਉਸਦੀ ਮੇਹਨਤ ਦਾ ਨਤੀਜਾ ਹੈ 'ਚੰਨੋ ਕਮਲੀ ਯਾਰ ਦੀ', ਲਾਵਾਂ ਫੇਰੇ, ਸਰਘੀ ਅਤੇ ਲਾਈਏ ਜੇ ਯਾਰੀਆਂ' ਫਿਲਮਾਂ ਤੋਂ ਬਾਅਦ ਰੂਬੀਨਾ ਬਾਜਵਾ ਹੁਣ ਹਰੀਸ਼ ਵਰਮਾ ਨਾਲ ਆਮ ਫਿਲਮਾਂ ਤੋਂ ਹਟਕੇ ਲਿੰਗ ਅਨੁਪਾਤ ਦੀ ਗੱਲ ਕਰਦੀ ਇੱਕ ਸਮਾਜਿਕ ਵਿਸ਼ੇ ਦੀ ਫਿਲਮ 'ਮੁੰਡਾ ਹੀ ਚਾਹੀਦਾ' ਲੈ ਕੇ ਆ ਰਹੀ ਹੈ।ਰੂਬੀਨਾ ਬਾਜਵਾ ਦਾ ਇਸ ਸਬੰਧੀ ਕਹਿਣਾ ਹੈ ਕਿ 'ਇਸ ਫਿਲਮ ਵਿੱਚ ਇੱਕ ਅਜਿਹੀ ਔਰਤ ਦੀ ਜਿੰਦਗੀ ਨੂੰ ਦਰਸਾਇਆ ਹੈ ਜੋ ਮੱਧ ਵਰਗੀ ਪਰਿਵਾਰ 'ਚ ਆਪਣੀ ਅੜੀਅਲ ਸੱਸ ਅਤੇ ਸਮਾਜ ਦੇ ਨਿਹੋਰਿਆਂ ਦੀ ਪ੍ਰਵਾਹ ਕੀਤੇ ਵਗੈਰ ਹਮੇਸਾਂ ਹੰਸੂ ਹੰਸੂ ਕਰਦੀ ਰਹਿੰਦੀ ਹੈ। ਉਸਦਾ ਮੰਨਣਾ ਹੈ ਕਿ ਉਸਦਾ ਕਿਰਦਾਰ ਪਹਿਲੀਆਂ ਸਾਰੀਆਂ ਹੀ ਫਿਲਮਾਂ ਤੋਂ ਅਲੱਗ ਹੈ ਪਰ ਉਸਨੂੰ ਯਕੀਨ ਹੈ ਕਿ ਦਰਸ਼ਕ ਉਸਦੇ ਕੰਮ ਨੂੰ ਪਸੰਦ ਕਰਨਗੇ। ਸਾਡੀ ਇਸ ਫਿਲਮ ਦਾ ਮਕਸਦ ਮਨੋਰੰਜਨ ਰਾਹੀਂ ਸਮਾਜ ਨੂੰ ਕੋਈ ਚੰਗਾ ਸੁਨੇਹਾ ਦੇਣਾ ਹੈ।ਸਾਡੀ ਇਸ ਕੋਸ਼ਿਸ ਨਾਲ ਜੇ ਸਮਾਜ ਦੀ ਸੋਚ ਵਿੱਚ ਥੋੜ੍ਹਾ ਬਹੁਤ ਵੀ ਬਦਲਾਓ ਆਉਂਦਾ ਹੈ,ਤਾਂ ਅਸੀ ਆਪਣੇ ਆਪ ਨੂੰ ਕਾਮਯਾਬ ਸਮਝਾਂਗੇ।ਨੀਰੂ ਬਾਜਵਾ ਇੰਟਰਟੇਨਮੇਂਟ ਅਤੇ ਸ੍ਰੀ ਨਰੋਤਮਜੀ ਫਿਲਮ ਦੇ ਬੈਨਰ ਹੇਠ ਬਣੀ ਇਸ ਫਿਲਮ ਦਾ ਲੇਖਕ ਤੇ ਨਿਰਦੇਸ਼ਕ ਸੰਤੋਸ ਸੁਭਾਸ਼ ਥੀਟੇ ਹੈ। ਜਿਸਨੇ ਬਹੁਤ ਹੀ ਬਾਰੀਕੀ ਨਾਲ ਫਿਲਮ ਦੇ ਵਿਸ਼ੇ ਨੂੰ ਪਰਦੇ 'ਤੇ ਉਤਾਰਿਆ ਹੈ। ਫਿਲਮ ਵਿੱਚ ਰੂਬੀਨਾ ਬਾਜਵਾ, ਨੀਰੂ ਬਾਜਵਾ, ਹਰੀਸ਼ ਵਰਮਾ, ਜਤਿੰਦਰ ਕੋਰ, ਜੱਗੀ ਧੂਰੀ, ਰਵਿੰਦਰ ਮੰਡ, ਹਨੀ ਮੱਟੂ, ਰਾਜ ਧਾਲੀਵਾਲ ਕਮਲ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। ਫਿਲਮ ਦਾ ਸਕਰੀਨ ਪਲੇਅ ਤੇ ਡਾਇਲਾਗ ਦੀਪ ਜਗਦੀਪ ਜਗਦੇ ਨੇ ਲਿਖੇ ਹਨ। ਫਿਲਮ ਦਾ ਸੰਗੀਤ ਗੁਰਮੀਤ ਸਿੰਘ, ਗੁਰਮੋਹਰ, ਗੁਰਚਰਨ ਸਿੰਘ ਨੇ ਦਿੱਤਾ ਹੈ।ਗੀਤ ਹਰਮਨਜੀਤ, ਹਰਿੰਦਰ ਕੌਰ ਅਤੇ ਕਪਤਾਨ ਨੇ ਲਿਖੇ ਹਨ।ਇਹ ਫਿਲਮ ੧੨ ਨੂੰ ਜੁਲਾਈ ਨੂੰ ਓਮ ਜੀ ਗਰੁੱਪ ਅਤੇ ਰਿਧਮ ਬੁਆਏ ਵਲੋਂ ਦੇਸ਼ ਵਿਦੇਸ਼ਾਂ ਵਚ ਰਿਲੀਜ਼ ਕੀਤੀ ਜਾਵੇਗੀ।

 

Tags: Pollywood

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD