Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਰਾਏਕੋਟ ਨੂੰ ਰੇਲ ਸਹੂਲਤ ਨਾਲ ਜੋੜਨ ਲਈ ਡਾ. ਅਮਰ ਸਿੰਘ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਨੂੰ ਮਿਲੇ

ਰੇਲ ਕੁਨੈਕਟੀਵਿਟੀ ਨਾ ਹੋਣ ਕਾਰਨ ਇਤਿਹਾਸਕ ਸ਼ਹਿਰ ਵਿਕਾਸ ਪੱਖੋਂ ਪਛੜਿਆ-ਲੋਕ ਸਭਾ ਮੈਂਬਰ

5 Dariya News

ਲੁਧਿਆਣਾ , 04 Jul 2019

Last updated on: Jul 04, 2019, 00:00 IST

ਹਲਕਾ ਫਤਹਿਗੜ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਇਤਿਹਾਸਕ ਸ਼ਹਿਰ ਰਾਏਕੋਟ ਨੂੰ ਰੇਲ ਸਹੂਲਤ ਨਾਲ ਜੋੜਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਉਨਾਂ ਅੱਜ ਕੇਂਦਰੀ ਰੇਲਵੇ ਮੰਤਰੀ ਸ੍ਰੀ ਪਿਊਸ਼ ਗੋਇਲ ਨਾਲ ਉਨਾਂ ਦੇ ਨਵੀਂ ਦਿੱਲੀ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕਰਕੇ ਮੰਗ ਪੱਤਰ ਸੌਂਪਿਆ।ਸ੍ਰੀ ਗੋਇਲ ਨਾਲ ਗੱਲਬਾਤ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਰਾਏਕੋਟ ਸਬ-ਡਵੀਜਨ ਮੁੱਲਾਂਪੁਰ, ਲੁਧਿਆਣਾ ਅਤੇ ਬਰਨਾਲਾ ਦੇ ਵਿਚਕਾਰ ਪੈਂਦੀ ਹੈ। ਭਾਵੇਂਕਿ ਰਾਏਕੋਟ, ਮਹਾਂਨਗਰ ਲੁਧਿਆਣਾ ਦੇ ਨਜ਼ਦੀਕ ਪੈਂਦਾ ਹੈ ਪਰ ਫਿਰ ਵੀ ਇਹ ਸ਼ਹਿਰ ਰੇਲ ਆਵਾਜਾਈ ਨਾਲ ਜੁੜਿਆ ਹੋਇਆ ਨਹੀਂ ਹੈ। ਜਿਸ ਕਾਰਨ ਇਸ ਸ਼ਹਿਰ ਦਾ ਲੰਮੇ ਸਮੇਂ ਤੋਂ ਵਿਕਾਸ ਰੁਕਿਆ ਹੋਇਆ ਹੈ। ਉਨਾਂ ਕਿਹਾ ਕਿ ਰਾਏਕੋਟ ਇੱਕ ਇਤਿਹਾਸਕ ਮਹੱਤਤਾ ਰੱਖਣ ਵਾਲਾ ਸ਼ਹਿਰ ਹੈ। ਸਿੱਖ ਪੰਥ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਰਨ ਇਸ ਸ਼ਹਿਰ ਵਿੱਚ ਪਏ ਸਨ ਅਤੇ ਇਸ ਸ਼ਹਿਰ ਦੀ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਵੀ ਸਾਂਝ ਜੁੜਦੀ ਹੈ। ਇਸ ਕਰਕੇ ਇਸ ਸ਼ਹਿਰ ਨੂੰ ਰੇਲ ਸਹੂਲਤ ਨਾਲ ਜੋੜਨ ਲਈ ਮੁੱਲਾਂਪੁਰ ਤੋਂ ਬਰਨਾਲਾ ਤੱਕ (ਵਾਇਆ ਰਾਏਕੋਟ) ਰੇਲਵੇ ਲਾਈਨ ਪਾਈ ਜਾਵੇ ਤਾਂ ਜੋ ਇਸ ਸ਼ਹਿਰ ਦਾ ਪਿਛਲੇ ਲੰਮੇ ਸਮੇਂ ਤੋਂ ਰੁਕਿਆ ਵਿਕਾਸ ਕਰਵਾਇਆ ਜਾ ਸਕੇ। ਇਸ ਮੌਕੇ ਉਨਾਂ ਨਾਲ ਸੀਨੀਅਰ ਯੂਥ ਕਾਂਗਰਸੀ ਆਗੂ ਸ੍ਰੀ ਕਾਮਿਲ ਬੋਪਾਰਾਏ ਵੀ ਹਾਜ਼ਰ ਸਨ। 

 

Tags: Piyush Goyal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD