Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਜ਼ਿਲ੍ਹਾ ਪੁਲਿਸ ਦੀ ਨਸ਼ਿਆਂ ਖਿਲਾਫ ਮੁਹਿੰਮ, 6 ਮਹੀਨੇ ਵਿਚ ਕਾਬੂ ਕੀਤੇ 230 ਦੋਸ਼ੀ

25.16 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ

5 Dariya News

ਸ੍ਰੀ ਮੁਕਤਸਰ ਸਾਹਿਬ , 08 Jul 2019

Last updated on: Jul 08, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਆਰੰਭ ਕੀਤੀ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਚਾਲੂ ਸਾਲ ਦੀ ਪਹਿਲੀ ਛਿਮਾਹੀ ਦੌਰਾਨ ਨਸ਼ਿਆਂ ਦੀ ਤਸਕਰੀ ਦੇ 233 ਦੋਸ਼ੀਆਂ ਨੂੰ ਕਾਬੂ ਕਰਕੇ ਕੁੱਲ 162 ਮਾਮਲੇ ਦਰਜ ਕੀਤੇ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਨੇ ਦਿੱਤੀ ਹੈ।ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 1 ਜਨਵਰੀ ਤੋਂ 7 ਜੁਲਾਈ 2019 ਤੱਕ 33.945 ਕਿਲੋ ਅਫੀਮ, 281.800 ਕਿਲੋ ਪੋਸਤ, 79785 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ, 1.082 ਕਿਲੋ ਹੈਰੋਇਨ, 81 ਸ਼ੀਸੀਆਂ ਅਤੇ 230 ਕਿਲੋ ਪੋਸਤ ਦੇ ਪੌਦੇ ਬਰਾਮਦ ਕੀਤੇ ਹਨ। ਜ਼ਿਲ੍ਹਾ ਪੁਲਿਸ ਵੱਲੋਂ ਇਸ ਸਮੇਂ ਦੌਰਾਨ 25,16,340 ਰੁਪਏ ਦੀ ਡਰੱਗ ਮਨੀ ਵੀ ਦੋਸ਼ੀਆਂ ਤੋਂ ਬਰਾਮਦ ਕੀਤੀ ਗਈ ਹੈ। ਜ਼ਿਲ੍ਹਾ ਪੁਲਿਸ ਵੱਲੋਂ ਜਿੱਥੇ ਇਕ ਪਾਸੇ ਨਸ਼ੇ ਦੇ ਤਸਕਰਾਂ ਖਿਲਾਫ ਮੁਹਿੰਮ ਆਰੰਭ ਕੀਤੀ ਹੋਈ ਹੈ ਉਥੇ ਹੀ ਨੌਜਵਾਨਾਂ ਨੂੰ ਨਸੇ ਦੇ ਚੁੰਗਲ ਵਿਚੋਂ ਕੱਢਨ ਲਈ ਵੀ ਉਪਰਾਲੇ ਕੀਤੇ ਜਾਂਦੇ ਹਨ। ਇਸ ਲਈ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਾਰੇ 10 ਪੁਲਿਸ ਥਾਣਿਆਂ ਦੇ ਖੇਤਰ ਵਿਚ ਲਗਾਤਾਰ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕੀਤਾ ਜਾ ਰਿਹਾ ਹੈ। ਇੰਨ੍ਹਾਂ ਕੈਂਪਾਂ ਵਿਚ ਦਿੱਤੀ ਜਾ ਰਹੀ ਪ੍ਰੇਰਣਾ ਨਾਲ ਜਿੱਥੇ ਨਸ਼ੇ ਤੋਂ ਪੀੜਤ ਲੋਕ ਨਸ਼ਾ ਛੱਡਣ ਲਈ ਅੱਗੇ ਆ ਰਹੇ ਹਨ ਉਥੇ ਹੀ ਨਸ਼ੇ ਵੇਚਣ ਵਾਲਿਆਂ ਖਿਲਾਫ ਸੂਚਨਾ ਵੀ ਮੁਹਈਆ ਕਰਵਾ ਰਹੇ ਹਨ। ਲੋਕਾਂ  ਤੋਂ ਪ੍ਰਾਪਤ ਸੂਚਨਾ ਨਾਲ ਪੁਲਿਸ ਨੂੰ ਵੀ ਨਸ਼ਿਆਂ ਦੇ ਤਸਕਰਾਂ ਖਿਲਾਫ ਕਾਰਵਾਈ ਕਰਨ ਵਿਚ ਸੌਖ ਹੋ ਰਹੀ ਹੈ। 

ਐਸ.ਐਸ.ਪੀ. ਨੂੰ ਸਿੱਧੇ ਵਟਸਅੱਪ ਨੰਬਰ ਤੇ ਦਿੱਤੀ ਜਾ ਸਕਦੀ ਹੈ ਸੂਚਨਾ

ਜ਼ਿਲ੍ਹੇ ਦੇ ਪੁਲਿਸ ਮੁੱਖੀ ਵੱਲੋਂ ਆਮ ਲੋਕਾਂ ਲਈ ਆਪਣਾ ਇਕ ਵਟਸਅੱਪ ਨੰਬਰ 80542-00166 ਜਾਰੀ ਕੀਤਾ ਗਿਆ ਹੈ। ਇਸ ਨੰਬਰ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਕੋਈ ਵੀ ਨਾਗਰਿਕ ਵਟਸਅੱਪ ਸੁਨੇਹੇ ਰਾਹੀਂ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਸਿੱਧੇ ਜ਼ਿਲ੍ਹੇ ਦੇ ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਨੂੰ ਦੇ ਸਕਦੇ ਹਨ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। 

ਮੈਡੀਕਲ ਨਸ਼ੇ ਦੀ ਵਿਕਰੀ ਸਬੰਧੀ ਦਿਓ ਇਸ ਨੰਬਰ ਤੇ ਸ਼ਿਕਾਇਤ

ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਮੈਡੀਕਲ ਨਸ਼ੇ ਦੀ ਵਿਕਰੀ ਰੋਕਣ ਲਈ ਵੀ ਇਕ ਹੈਲਪਲਾਈਨ ਨੰਬਰ 98152-06006 ਜਾਰੀ ਕੀਤਾ ਗਿਆ ਹੈ ਜਿਸ ਤੇ ਇਲਾਕੇ ਵਿਚ ਵਿਕ ਰਹੇ ਮੈਡੀਕਲ ਨਸ਼ੇ ਦੀ ਸੁਚਨਾ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। ਮੈਡੀਕਲ ਨਸ਼ੇ ਸਬੰਧੀ ਸੂਚਨਾ ਈਮੇਲ- [email protected] ਤੇ ਵੀ ਦਿੱਤੀ  ਜਾ ਸਕਦੀ ਹੈ। 

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD