Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਹਰੇਕ ਵਿਅਕਤੀ ਦੇ ਸਹਿਯੋਗ ਦੀ ਲੋੜ : ਡਿਪਟੀ ਕਮਿਸ਼ਨਰ

ਸਰਕਾਰ ਵੱਲੋਂ ਨਾ-ਮੰਨਜ਼ੂਰ ਦਵਾਈਆਂ ਵੇਚਣ ਵਾਲੇ ਵਿਰੁੱਧ ਕੀਤੀ ਜਾਵੇਗੀ ਸ਼ਖਤ ਕਾਰਵਾਈ : ਐਸ.ਐਸ.ਪੀ.

5 Dariya News

ਮਾਨਸਾ , 10 Jul 2019

Last updated on: Jul 10, 2019, 00:00 IST

ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹੇ ਦੀ ਕੈਮਿਸਟ ਐਸੋਸੀਏਸ਼ਨ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਆਪਣੀ ਇਸ ਮੁਹਿੰਮ ਦੇ ਚਲਦਿਆਂ ਨਸ਼ਿਆਂ ਨੂੰ ਕਾਫ਼ੀ ਵੱਡੇ ਪੱਧਰ 'ਤੇ ਰੋਕਿਆ ਵੀ ਗਿਆ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਰਕਾਰ ਨੂੰ ਹਰੇਕ ਵਿਅਕਤੀ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਕੈਮਿਸਟ ਐਸੋਸੀਏਸ਼ਨ ਨੂੰ ਵੀ ਇਸ ਕੰਮ ਵਿੱਚ ਸਰਕਾਰ ਅਤੇ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਦਵਾਈ ਵਿਕਰੇਤਾ ਸਰਕਾਰ ਵੱਲੋਂ ਨਾ-ਮੰਨਜ਼ੂਰ ਦਵਾਈ ਨਹੀਂ ਵੇਚੇਗਾ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ, ਤਾਂ ਉਸਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਜ਼ਰੂਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਦਵਾਈਆਂ ਵੇਚੀਆਂ ਜਾਣ। ਇਸ ਸਬੰਧੀ ਸਮੇਂ-ਸਮੇਂ 'ਤੇ ਟੀਮਾਂ ਵੱਲੋਂ ਚੈਕਿੰਗ ਕੀਤੀ ਜਾਵੇਗੀ ਅਤੇ ਨਾ-ਮੰਨਜ਼ੂਰ ਦਵਾਈਆਂ ਵੇਚਣ ਵਾਲੇ ਵਿਅਕਤੀ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਵੀ ਇਸ ਕੰਮ ਵਿੱਚ ਢਿੱਲ ਵਰਤਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।ਐਸ.ਐਸ.ਪੀ. ਸ਼ੀ੍ਰ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 

ਉਨ੍ਹਾਂ ਐਸੋਸੀਏਸ਼ਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ 'ਤੇ ਵੀ ਆਪਣੇ ਨੁ੍ਰਮਾਇੰਦਿਆਂ ਨਾਲ ਮੀਟਿੰਗਾਂ ਕਰਨ ਅਤੇ ਜੇਕਰ ਕੋਈ ਸਰਕਾਰ ਵੱਲੋਂ ਨਾ-ਮੰਨਜ਼ੂਰ ਦਵਾਈਆਂ ਵੇਚਦਾ ਜਾਂ ਖਰੀਦਦਾ ਹੈ, ਤਾਂ ਉਸ ਸਬੰਧੀ ਪੁਲਿਸ ਵਿਭਾਗ ਨੂੰ ਜ਼ਰੂਰ ਦੱਸਣ, ਤਾਂ ਜੋ ਅਜਿਹੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਇਸ ਬੁਰਾਈ ਦਾ ਖ਼ਾਤਮਾ ਕਰਨ ਲਈ ਸਮਾਜ ਦੇ ਸਾਥ ਦੀ ਬਹੁਤ ਜ਼ਰੂਰਤ ਹੁੰਦੀ ਹੈ। ਉਨ੍ਹਾਂ ਦਵਾਈ ਵਿਕਰੇਤਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੁਕਾਨ ਵਿੱਚ ਸੀ.ਸੀ.ਟੀ.ਵੀ. ਕੈਮਰੇ ਜ਼ਰੂਰ ਲਗਵਾਉਣ ਅਤੇ ਦਵਾਈਆਂ ਦੀ ਖਰੀਦ ਅਤੇ ਵੇਚ ਦਾ ਪੂਰਾ ਲੇਖਾ-ਜੋਖਾ ਆਪਣੇ ਰਜਿਸਟਰਾਂ ਵਿੱਚ ਰੱਖਣ।ਇਸ ਮੌਕੇ ਡਰੱਗ ਇੰਸਪੈਕਟਰ ਸ਼੍ਰੀ ਗੁਣਦੀਪ ਬਾਂਸਲ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੇ ਖੁਰਾਕ ਤੇ ਡਰੱਗ ਵਿਭਾਗ ਵੱਲੋਂ ਰਾਜ ਪੱਧਰੀ ਹੈਲਪਲਾਈਨ ਨੰਬਰ 98152-06006  ਅਤੇ ਈ.ਮੇਲ. ਬਚਅਹ਼ਲਦਗਚਪਤਫਰਅਵਗਰ;ਰਗਪ0ਪਠ਼ਜ;.ਫਰਠ ਵੀ ਸਥਾਪਿਤ ਕੀਤਾ ਗਿਆ ਹੈ, ਜਿੱਥੇ ਸਰਕਾਰ ਵੱਲੋਂ ਬੰਦ ਜਾਂ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਮੌਕੇ ਕੈਮੀਸਟ ਐਸੋਸੀਏਸ਼ਨ ਵੱਲੋਂ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਅਤੇ ਪ੍ਰਧਾਨ ਜ਼ਿਲ੍ਹਾ ਕੈਮੀਸਟ ਐਸੋਸੀਏਸ਼ਨ ਸ਼੍ਰੀ ਰਾਕੇਸ਼ ਕੁਮਾਰ ਤੋਂ ਇਲਾਵਾ ਜ਼ਿਲ੍ਹੇ ਦੇ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਮੌਜੂਦ ਸਨ। 

 

Tags: DC Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD