Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ : ਮਨੀਸ਼ਾ ਗੁਲਾਟੀ

ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ, ਗੁਰਦਾਸ ਮਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਸ ਮੁਹਿੰਮ ਵਿੱਚ ਸਾਥ ਦੇਣ

5 Dariya News

ਚੰਡੀਗੜ੍ਹ , 10 Jul 2019

Last updated on: Jul 10, 2019, 00:00 IST

ਪੰਜਾਬੀ ਗੀਤਾਂ ਵਿੱਚ ਦਿਨੋ-ਦਿਨ ਵੱਧ ਰਹੀ ਅਸ਼ਲੀਲਤਾ ਨੂੰ ਠੱਲ੍ਹ ਪਾਉਣ ਲਈ ਪੰਜਾਬ ਰਾਜ ਵਿੱਚ ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ ਉਕਤ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਕੀਤਾ ਗਿਆ।ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਸਾਡੇ ਸਮਾਜ ਵਿੱਚ ਗੀਤ ਸੰਗੀਤ ਦਾ ਅਹਿਮ ਰੋਲ ਹੈ ਇਹ ਸਾਡੇ ਰਸਮਾਂ ਰਿਵਾਜਾਂ ਦੇ ਹਿੱਸਾ ਹਨ। ਉਨ੍ਹਾਂ ਕਿਹਾ ਕਿ ਹਨੀ ਸਿੰਘ ਵੱਲੋਂ ਗਾਏ ਗਏ ਗੀਤ ''ਮੱਖਣਾਂ'' ਇੱਕ ਸ਼ਰਮਨਾਕ ਕਾਰਾ ਹੈ ਕਿਉਂਕਿ ਅੱਜਕਲ ਨੌਜਵਾਨ ਪ੍ਰੋਗਰਾਮਾਂ ਵਿੱਚ ਵੱਜ ਰਹੇ ਸੰਗੀਤ ਉੱਤੇ ਜਦੋਂ ਨੱਚ ਰਹੇ ਹੁੰਦੇ ਹਨ ਤਾਂ ਉਹ ਗੀਤ ਦੇ ਬੋਲਾਂ ਵੱਲ ਧਿਆਨ ਨਹੀਂ ਦਿੰਦੇ ਅਤੇ ਇਸ ਗੀਤ ਦੇ ਬੋਲਾਂ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਇਸ ਗੀਤ ਦੇ ਬੋਲਾਂ ਰਾਹੀਂ ਮਨੁੱਖ ਨੂੰ ਜਨਮ ਦੇਣ ਵਾਲੀ ਔਰਤ ਪ੍ਰਤੀ ਬਹੁਤ ਹੀ ਗੰਦੀਆਂ ਗੱਲਾਂ ਕਹੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਾਕੀ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਲਈ ਸਬਕ ਹੋਵੇਗਾ।ਮਨੀਸ਼ਾ ਗੁਲਾਟੀ ਨੇ ਕਿਹਾ ਕਿ ਗਾਇਕਾਂ ਵੱਲੋਂ ਜਲਦ ਪ੍ਰਸਿੱਧ ਹੋਣ ਦੇ ਚੱਕਰ ਵਿੱਚ ਪਰੋਸੇ ਜਾ ਰਹੇ ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਪੁਲਿਸ ਵੱਲੋਂ ਹਨੀ ਸਿੰਘ ਵਿਰੁੱਧ ਕਾਨੂੰਨ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਦੀ ਤਰ੍ਹਾਂ ਇਸ ਮਾਮਲੇ ਵਿੱਚ ਵੀ ਕਮਿਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਕਮਿਸ਼ਨ ਪੰਜਾਬ ਸਰਕਾਰ ਦੇ ਵਕੀਲਾਂ ਰਾਹੀਂ ਹਨੀ ਸਿੰਘ ਵੱਲੋਂ ਇਸ ਮਾਮਲੇ ਸਬੰਧੀ ਲਗਾਈ ਜਾ ਰਹੀ ਬੇਲ ਅਰਜ਼ੀ ਨੂੰ ਖਾਰਜ ਕਰਵਾਉਣ ਲਈ ਵੀ ਪੂਰੀ ਸਰਗਰਮੀ ਨਾਲ ਯਤਨ ਕੀਤਾ ਜਾਵੇਗਾ।ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਫਿਲਮਾਂ ਵਾਂਗ ਹੀ ਸਰਟੀਫਿਕੇਟ ਹਾਸਿਲ ਕਰਨ ਲਈ ਸੈਂਸਰ ਬੋਰਡ ਸਥਾਪਿਤ ਕਰਨਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦਾ ਕੋਈ ਗੀਤ ਨਾ ਗਾ ਸਕੇ ਅਤੇ ਉਹ ਪੰਜਾਬ ਰਾਜ ਵਿੱਚ ਸੈਂਸਰ ਬੋਰਡ ਦੀ ਸਥਾਪਨਾ ਲਈ ਜਲਦ ਹੀ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਕੇ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਮਿਸ਼ਨ ਹਰੇਕ ਗਾਣੇ ਤੇ ਨਜ਼ਰ ਰੱਖੇਗਾ ਤਾਂ ਜੋ ਔਰਤਾਂ ਦੇ ਮਾਣ-ਸਨਮਾਨ ਨੂੰ ਠੇਸ ਨਾ ਪਹੁੰਚਾ ਸਕੇ।ਉਨ੍ਹਾਂ ਪੰਜਾਬੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਕਮਿਸ਼ਨ ਵੱਲੋਂ ਗੰਦੇ ਗੀਤਾਂ ਵਿਰੁੱਧ ਆਰੰਭੀ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਪਾਉਣ ਅਤੇ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਨੂੰ ਇਸ ਗੱਲ ਲਈ ਸਹਿਮਤ ਕਰਨ ਕਿ ਉਹ ਭਵਿੱਖ ਵਿੱਚ ਇਸ ਤਰ੍ਹਾਂ ਦਾ ਗਾਣਾ ਨਾ ਬਣਾਉਣ।ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਮਾਮਲੇ ਦੇ ਉਠਣ ਤੋਂ ਬਾਅਦ ਹਨੀ ਸਿੰਘ ਦੇ ਕੁਝ ਪ੍ਰਸ਼ੰਸਕਾਂ ਵੱਲੋਂ ਸੋਸ਼ਲ ਮੀਡੀਆ ਅਤੇ ਫੋਨ ਉੱਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਗਾਲਾਂ ਕੱਢੀਆਂ ਜਾ ਰਹੀਆਂ ਜਿਸ ਬਾਰੇ ਮੈਂ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਅਜਿਹੀਆਂ ਧਮਕੀਆਂ ਤੋ ਡਰਨ ਵਾਲੀ ਨਹੀਂ ਹਾਂ।

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD