Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜਲ ਸ਼ਕਤੀ ਅਭਿਆਨ : ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਖੇਤੀ ਦੇ ਨਵੇਂ ਢੰਗਾਂ ਨੂੰ ਅਪਣਾਉਣਾ ਚਾਹੀਦਾ ਹੈ : ਅੰਜਲੀ ਭਾਵੜਾ

ਵਧੀਕ ਸਕੱਤਰ ਭਾਰਤ ਸਰਕਾਰ ਨੇ ਮਾਨਸਾ ਤੇ ਬੁਢਲਾਡਾ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ

Web Admin

Web Admin

5 Dariya News

ਮਾਨਸਾ , 10 Jul 2019

Last updated on: Jul 10, 2019, 00:00 IST

ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਮੇਂ ਦੇ ਹਾਣੀ ਬਣਨ ਦੀ ਲੋੜ ਹੈ ਅਤੇ ਕਿਸਾਨਾਂ ਨੂੰ ਖੇਤੀ ਦੇ ਨਵੇਂ ਢੰਗਾਂ ਨੂੰ ਅਪਣਾ ਕੇ ਪਾਣੀ ਬਚਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਸਕੱਤਰ ਸਹਿਕਾਰਤਾ ਵਿਭਾਗ ਭਾਰਤ ਸਰਕਾਰ ਅੰਜਲੀ ਭਾਵੜਾ ਨੇ ਅੱਜ ਮਾਨਸਾ ਤੇ ਬੁਢਲਾਡਾ ਸਬ-ਡਵੀਜ਼ਨ ਦੇ ਪਿੰਡਾਂ ਦਾ ਦੌਰਾ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜ਼ਰੂਰਤ ਹੈ ਕਿ ਸਾਨੂੰ ਸਾਰਿਆਂ ਨੂੰ ਪਾਣੀ ਦੇ ਘੱਟ ਰਹੇ ਪੱਧਰ ਨੂੰ ਉੱਚਾ ਚੁੱਕਣ ਲਈ ਆਪਣਾ ਯੋਗਦਾਨ ਪਾਉਣਾ  ਚਾਹੀਦਾ ਹੈ।ਅੰਜਲੀ ਭਾਵੜਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀ ਦੀਆਂ ਨਵੀਆਂ ਤਕਨੀਕਾਂ ਅਤੇ ਮਾਹਿਰਾਂ ਦੀ ਸਲਾਹਾਂ ਨਾਲ ਅਸੀਂ ਪਾਣੀ ਦੀ ਬਚਤ ਕਰਦੇ ਹੋਏ ਵਧੀਆ ਝਾੜ ਪ੍ਰਾਪਤ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਅਤੇ ਤੁਪਕਾ ਸਿੰਚਾਈ ਪਾਣੀ ਬਚਾਉਣ ਦੇ ਵਧੀਆ ਬਦਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਕਨੀਕਾਂ ਨਾਲ ਖੇਤਾਂ ਵਿੱਚ ਫਸਲ ਨੂੰ ਉਨ੍ਹਾਂ ਹੀ ਪਾਣੀ ਪ੍ਰਾਪਤ ਹੁੰਦਾ ਹੈ, ਜਿਨ੍ਹੇ ਪਾਣੀ ਦੀ ਉਸ ਨੂੰ ਜ਼ਰੂਰਤ ਹੁੰਦੀ ਹੈ।ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ ਲਗਾਏ ਪਾਣੀ ਬਚਾਓ ਕੈਂਪ ਦੌਰਾਨ ਸੰਬੋਧਨ ਕਰਦਿਆਂ ਸ਼੍ਰੀਮਤੀ ਅੰਜਲੀ ਭਾਵੜਾ ਨੇ ਕਿਹਾ ਕਿ ਅਸੀਂ ਘਰਾਂ ਵਿੱਚ ਵੀ ਛੋਟੇ-ਛੋਟੇ ਉਪਰਾਲੇ ਕਰਕੇ ਪਾਣੀ ਦੀ ਵੱਡੇ ਪੱਧਰ 'ਤੇ ਬੱਚਤ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਕਈ ਵਾਰ ਵੇਖਣ ਵਿੱਚ ਆਉਂਦਾ ਹੈ ਕਿ ਜਦੋਂ ਬੱਚੇ ਹੱਥ ਧੋ ਰਹੇ ਹੁੰਦੇ ਹਨ ਜਾਂ ਮੰਜਨ ਆਦਿ ਕਰ ਰਹੇ ਹੁੰਦੇ ਹਨ, ਤਾਂ ਪਾਣੀ ਦੀ ਟੁਟੀ ਨੂੰ ਖੁਲ੍ਹਾ ਹੀ ਛੱਡ ਦਿੰਦੇ ਹਨ, ਜੋ ਕਿ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅੱਜ ਪਾਣੀ ਦੀ ਕਦਰ ਨਹੀਂ ਕਰਾਂਗੇ, ਤਾਂ ਕਿਸੇ ਸਮੇਂ ਸਾਡੇ ਕੋਲ ਪੀਣ ਲਈ ਵੀ ਪਾਣੀ ਨਹੀਂ ਬਚੇਗਾ।ਭਾਰਤ ਸਰਕਾਰ ਵੱਲੋਂ ਆਈ ਟੀਮ ਵੱਲੋਂ ਅੱਜ ਪਿੰਡ ਰੱਲਾ, ਖੀਵਾ ਖੁਰਦ, ਗੁਰਨੇ ਕਲਾਂ, ਚੱਕ ਭਾਈਕੇ ਅਤੇ ਦੋਦੜਾ ਵਿਖੇ ਆਪਣੇ ਦੌਰੇ ਦੌਰਾਨ ਮਗਨਰੇਗਾ ਤਹਿਤ ਬਣੇ ਰੀਚਾਰਜ ਬੋਰ, ਸੋਕ ਪਿੱਟ, ਨਰਸਰੀ, ਛੱਪੜਾਂ ਦੀ ਸਫਾਈ ਅਤੇ ਪੌਦੇ ਲਗਾਉਣ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਇਨ੍ਹਾਂ ਕੰਮਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਡਿਪਟੀ ਸਕੱਤਰ ਸਮਾਜਿਕ ਨਿਆਂ ਮੰਤਰਾਲਾ ਸ੍ਰੀ ਕੇ.ਕੇ. ਝੈਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਅਤੇ ਕੋਆਰਡੀਨੇਟਰ ਮਗਨਰੇਗਾ ਸ਼੍ਰੀ ਮਨਦੀਪ ਸਿੰਘ ਤੋਂ ਇਲਾਵਾ ਹੋਰ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। 

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD