Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਚੰਗੇਰਾ ਜੀਵਨ ਬਿਤਾਉਣ ਲਈ ਸੀਮਿਤ ਪਰਿਵਾਰ ਜਰੂਰੀ - ਡਾ. ਜਸਮੀਤ ਕੌਰ ਬਾਵਾ

ਵੱਧਦੀ ਜਨਸੰਖਿਆ ਬਣਦੀ ਹੈ ਕਈ ਸਮੱਸਿਆਵਾਂ ਦਾ ਕਾਰਣ - ਏ.ਡੀ.ਸੀ. (ਵਿਕਾਸ)

Web Admin

Web Admin

5 Dariya News

ਕਪੂਰਥਲਾ , 11 Jul 2019

Last updated on: Jul 11, 2019, 00:00 IST

ਚੰਗੇਰਾ ਜੀਵਨ ਬਿਤਾਉਣ ਲਈ ਸੀਮਿਤ ਪਰਿਵਾਰ ਦਾ ਹੋਣਾ ਜਰੂਰੀ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਵਿਸ਼ਵ ਜਨਸੰਖਿਆ ਦਿਵਸ ਮੌਕੇ ਜੱਚਾ ਬੱਚਾ ਸੈਂਟਰ ਵਿਖੇ ਆਯੋਜਿਤ ਸੈਮੀਨਾਰ ਦੌਰਾਨ ਮਰੀਜਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਤੇ ਏ.ਡੀ.ਸੀ. ਵਿਕਾਸ ਅਵਤਾਰ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਜਨਸੰਖਿਆ ਦਾ ਵੱਧਣਾ ਚਿੰਤਾਜਨਕ ਹੈ, ਵੱਧਦੀ ਜਨਸੰਖਿਆ ਕਈ ਤਰ੍ਹਾਂ ਦੀਆਂ ਸਮਾਜਿਕ ਸਮੱਸਿਆਵਾਂ ਨੂੰ ਜਨਮ ਦਿੰਦੀ ਹੈ। ਡਾ. ਬਾਵਾ ਨੇ ਜਾਗਰੂਕਤਾ ਦੀ ਕਮੀ ਨੂੰ ਵੱਧਦੀ ਜਨਸੰਖਿਆ ਦਾ ਕਾਰਣ ਦੱਸਿਆ ਤੇ ਕਿਹਾ ਕਿ ਕਈ ਵਾਰ ਬੇਟੇ ਦੀ ਇੱਛਾ ਦੇ ਚੱਲਦਿਆਂ ਲੋਕ ਜਿਆਦਾ ਬੱਚੇ ਪੈਦਾ ਕਰ ਲੈਂਦੇ ਹਨ ਜੋ ਕਿ ਗਲਤ ਹੈ। ਅਜਿਹਾ ਹੋਣ ਨਾਲ ਪਰਿਵਾਰ ਦੀ ਆਰਥਿਕ ਹਾਲਤ ਵੀ ਡੋਲ ਜਾਂਦੀ ਹੈ ਤੇ ਬੱਚਿਆਂ ਦਾ ਸਹੀ ਪਾਲਨ ਪੋਸ਼ਣ ਨਹੀਂ ਹੋ ਪਾਂਦਾ। ਉਨ੍ਹਾਂ ਲੋਕਾਂ ਨੂੰ ਪ੍ਰੇਰਿਆ ਕਿ ਇੰਕਮ ਦੇ ਅਨੁਸਾਰ ਫੈਮਿਲੀ ਪਲਾਨ ਕਰਨਾ ਜਰੂਰੀ ਹੈ। ਨਾਲ ਹੀ ਉਨ੍ਹਾਂ ਲੋਕਾਂ ਨੂੰ ਬੇਟਾ ਅਤੇ ਬੇਟੀ ਵਿਚ ਕੋਈ ਵੀ ਫਰਕ ਨਾ ਕਰਨ ਨੂੰ ਕਿਹਾ। ਇਸ ਮੌਕੇ ਤੇ ਦੋ ਬੇਟੀਆਂ ਤੋਂ ਬਾਅਦ ਪਰਿਵਾਰ ਨਿਯੋਜਨ ਦਾ ਪੱਕਾ ਸਾਧਨ ਅਪਣਾਉਣ ਵਾਲੇ ਜੋੜਿਆਂ ਨੂੰ ਸਿਵਲ ਸਰਜਨ, ਏ.ਡੀ.ਸੀ. (ਵਿਕਾਸ) ਤੇ ਜਿਲਾ ਪਰਿਵਾਰ ਭਲਾਈ ਅਫਸਰ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਨਾਲ ਹੀ ਪਰਿਵਾਰ ਨਿਯੋਜਨ ਸੰਬੰਧੀ ਇੱਕ ਪੰਫਲੈਟ ਵੀ ਰਿਲੀਜ ਕੀਤਾ ਗਿਆ।ਏ.ਡੀ.ਸੀ. (ਵਿਕਾਸ) ਅਵਤਾਰ ਸਿੰਘ ਭੁੱਲਰ ਨੇ ਇਸ ਮੌਕੇ ਕਿਹਾ ਕਿ ਵੱਧਦੀ ਜਨਸੰਖਿਆ ਕਾਰਣ ਕੁਦਰਤੀ ਸੋਮਿਆਂ ਦਾ ਨੁਕਸਾਨ ਹੋ ਰਿਹਾ ਹੈ। ਨਾਲ ਹੀ ਇਹ ਬੇਰੁਜਗਾਰੀ, ਅਨਪੜਤਾ ਤੇ ਹੋਰ ਕਈ ਸਮੱਸਿਆਵਾਂ ਦਾ ਕਾਰਣ ਬਣਦੀ ਹੈ। ਏ.ਡੀ.ਸੀ. ਭੁੱਲਰ ਨੇ ਇਹ ਵੀ ਕਿਹਾ ਕਿ ਸਲਮ ਏਰੀਆ ਵਿੱਚ ਵੱਧ ਰਹੀ ਜਨਸੰਖਿਆ ਦੇ ਨਤੀਜਿਆਂ ਦੀ ਜਾਗਰੂਕਤਾ ਕਰਨਾ ਬਹੁਤ ਜਰੂਰੀ ਹੈ । 

ਉਨ੍ਹਾਂ ਪਰਿਵਾਰ ਨਿਯੋਜਨ ਦੇ ਪੱਕੇ ਸਾਧਨ ਅਪਣਾਉਣ ਵਾਲੇ ਜੋੜਿਆਂ ਨੂੰ ਕਿਹਾ ਕਿ ਉਹ ਹੋਰਨਾਂ ਲੋਕਾਂ ਨੂੰ ਵੀ ਸੀਮਿਤ ਪਰਿਵਾਰ ਰੱਖਣ ਦੀ ਪ੍ਰੇਰਣਾ ਦੇਣ। ਨਾਲ ਹੀ ਉਨ੍ਹਾਂ ਹਾਜਰੀਨ ਨੂੰ ਬੇਟੀਆਂ ਦੀ ਮਹੱਤਾ ਦੱਸੀ ਤੇ ਕਿਹਾ ਕਿ ਬੇਟੀਆਂ ਕਿਸੇ ਵੀ ਖੇਤਰ ਵਿਚ ਮਰਦਾਂ ਨਾਲੋਂ ਘੱਟ ਨਹੀਂ ਹਨ।ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸੁਆਗਤ ਕੀਤਾ। ਉਨ੍ਹਾਂ ਦੱਸਿਆ ਕਿ ਵਿਸ਼ਵ ਜਨਸੰਖਿਆ ਦਿਵਸ ਨੂੰ ਮਣਾਉਣ ਦਾ ਉਦੇਸ਼ ਲੋਕਾਂ ਨੂੰ ਸੀਮਿਤ ਪਰਿਵਾਰਾਂ ਦੀ ਮੱਹਤਾ ਦੱਸਣਾ ਹੈ ਤੇ ਜੱਚਾ ਅਤੇ ਬੱਚਾ ਮੌਤ ਦਰ (ਐਮ.ਐਮ.ਆਰ) ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨਿਯੋਜਨ ਦੇ ਨਾਲ ਨਿਭਾਓ ਜਿੰਮੇਵਾਰੀ, ਮਾਂ ਅਤੇ ਬੱਚੇ ਦੀ ਤੰਦਰੁਸਤੀ ਦੀ ਪੂਰੀ ਤਿਆਰੀ ਬੈਨਰ ਹੇਠ ਮਣਾਏ ਜਾ ਰਹੇ ਵਿਸ਼ਵ ਜਨਸੰਖਿਆ ਦਿਵਸ ਤਹਿਤ 11 ਜੁਲਾਈ ਤੋਂ 24 ਜੁਲਾਈ ਤੱਕ ਜਨਸੰਖਿਆ ਸਥਿਰਤਾ ਪੰਦਰਵਾੜਾ ਮਣਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦੌਰਾਨ ਟਾਰਗੇਟ ਯੋਗ ਜੋੜਿਆਂ ਦੇ ਨਸਬੰਦੀ ਤੇ ਨਲਬੰਦੀ ਦੇ ਆਪ੍ਰੇਸ਼ਨ ਸਿਵਲ ਹਸਪਤਾਲ ਕਪੂਰਥਲਾ, ਸਬ ਡਵੀਜਨਲ ਹਸਪਤਾਲ ਫਗਵਾੜਾ, ਭੁਲੱਥ ਤੇ ਸੁਲਤਾਨਪੁਰ ਲੋਧੀ ਵਿਖੇ ਮੁਫਤ ਕੀਤੇ ਜਾਣਗੇ। ਉਨ੍ਹਾਂ ਅਣਚਾਹੇ ਗਰਭ ਨੂੰ ਵੀ ਵੱਧਦੀ ਜਨਸੰਖਿਆ ਦਾ ਕਾਰਣ ਦੱਸਿਆ। ਡਾ. ਰਾਜ ਕਰਨੀ ਨੇ ਕਿਹਾ ਕਿ ਪਰਿਵਾਰ ਨਿਯੋਜਨ ਦੇ ਸਥਾਈ ਤੇ ਅਸਥਾਈ ਤਰੀਕਿਆਂ ਬਾਰੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਜਰੂਰੀ ਹੈ।ਗਾਈਨੋਕੋਲੋਜਿਸਟ ਡਾ. ਸਿੰਮੀ ਧਵਨ ਨੇ ਪਰਿਵਾਰ ਨਿਯੋਜਨ ਦੇ ਅਸਥਾਈ ਤਰੀਕੇ ਜਿਵੇਂ ਕਿ ਅੰਤਰਾ, ਛਾਇਆ, ਮਾਲਾ ਐਨ, ਪੀ.ਪੀ.ਆਈ.ਯੂ.ਸੀ.ਡੀ ਬਾਰੇ ਅਤੇ ਸਥਾਈ ਤਰੀਕੇ ਨਸਬੰਦੀ ਤੇ ਨਲਬੰਦੀ ਬਾਰੇ ਵਿਸਥਾਰ ਨਾਲ ਦੱਸਿਆ। ਡਾ. ਸਿੰਮੀ ਨੇ ਇਹ ਵੀ ਕਿਹਾ ਕਿ ਦੋ ਬੱਚਿਆਂ ਵਿਚ ਤਿੰਨ ਸਾਲ ਦਾ ਅੰਤਰ ਹੋਣਾ ਜਰੂਰੀ ਹੈ। ਇਸ ਮੌਕੇ ਤੇ ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਸੀਨੀਅਰ ਮੈਡੀਕਲ ਅਫਸਰ ਡਾ. ਰੀਟਾ ਬਾਲਾ, ਡਾ. ਸੁਖਵਿੰਦਰ ਕੌਰ, ਡਾ. ਹਰਪ੍ਰੀਤ ਮੋਮੀ ਤੋਂ ਇਲਾਵਾ ਹੋਰ ਹਾਜਰ ਸਨ ।

 

Tags: Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD