Wednesday, 08 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ ਪਹਿਲੇ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖਲ: ਰਾਜੇਸ਼ ਧੀਮਾਨ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ ਲੀਡਰਾਂ ਦੇ ਨਿਆਣਿਆਂ ਦੀ ਜਗ੍ਹਾਂ ਆਮ ਘਰਾਂ ਦੇ ਪੁੱਤਾਂ-ਧੀਆਂ ਨੂੰ ਨੌਕਰੀ ਮਿਲਣ ਲੱਗੀਆਂ: ਮੀਤ ਹੇਅਰ ਸਿਵਲ ਸਰਜਨ ਵਲੋਂ ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਬਣਾਉਣ ਦੀ ਹਦਾਇਤ ਰਵਾਇਤੀ ਸਨਅਤ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ - ਗੁਰਜੀਤ ਔਜਲਾ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਐਡਵਾਈਜ਼ਰੀ ਲਗਾਤਾਰ ਜਾਰੀ

 

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਮੰਤਰੀਆਂ ਨਰਿੰਦਰ ਸਿੰਘ ਤੋਮਰ ਤੇ ਰਾਮ ਵਿਲਾਸ ਪਾਸਵਾਨ ਨਾਲ ਮੁਲਾਕਾਤ

ਕੇਂਦਰੀ ਖੇਤੀਬਾੜੀ ਮੰਤਰੀ ਕੋਲੋਂ ਪੇਂਡੂ ਸਹਿਕਾਰੀ ਸੁਸਾਇਟੀਆਂ, ਸਿੰਜਾਈ ਦੀ ਤੁਪਕਾ ਪ੍ਰਣਾਲੀ ਤੇ ਫਸਲੀ ਵਿਭਿੰਨਤਾ ਲਈ ਵਿਸ਼ੇਸ਼ ਪੈਕੇਜ ਮੰਗਿਆ

Web Admin

Web Admin

5 Dariya News

ਚੰਡੀਗੜ੍ਹ , 12 Jul 2019

ਖੇਤੀਬਾੜੀ ਅਤੇ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਕੇਂਦਰੀ ਖੁਰਾਕ, ਜਨਤਕ ਵੰਡ ਤੇ ਉਪਭੋਗਤਾ ਮਾਮਲਿਆਂ ਬਾਰੇ ਮੰਤਰੀ ਰਾਮ ਵਿਲਾਸ ਪਾਸਵਾਨ ਮੰਤਰੀ ਨਾਲ ਮੁਲਾਕਾਤ ਕੀਤੀ।ਸਰਕਾਰੀ ਬੁਲਾਰੇ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਸ. ਰੰਧਾਵਾ ਨੇ ਸ੍ਰੀ ਤੋਮਰ ਨਾਲ ਉਨ੍ਹਾਂ ਦੇ ਸੰਸਦ ਭਵਨ ਸਥਿਤ ਦਫਤਰ ਵਿਖੇ ਪੰਜਾਬ ਦੇ ਸਹਿਕਾਰੀ ਅਦਾਰਿਆਂ ਮਾਰਕਫੈਡ, ਮਿਲਕਫੈਡ ਅਤੇ ਸ਼ੂਗਰਫੈੱਡ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮਸਲਿਆਂ ਬਾਰੇ ਮੀਟਿੰਗ ਕੀਤੀ। ਸਹਿਕਾਰਤਾ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਇਨ੍ਹਾਂ ਅਦਾਰਿਆਂ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਸਬੰਧੀ ਵੇਰਵੇ ਸਹਿਤ ਦੱਸਦਿਆਂ ਪੰਜਾਬ ਦੀਆਂ ਪੇਂਡੂ ਸਹਿਕਾਰੀ ਖੇਤੀਬਾੜੀ ਸੁਸਾਇਟੀਆਂ ਖਾਸ ਕਰਕੇ ਸਰਹੱਦੀ ਖੇਤਰ ਵਿੱਚ ਸਥਿਤ ਸੁਸਾਇਟੀਆਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਸੂਬੇ ਵਿੱਚ ਪਾਣੀ ਦੀ ਬੱਚਤ ਲਈ ਸਿੰਜਾਈ ਦੀ ਤੁਪਕਾ ਪ੍ਰਣਾਲੀ ਲਾਗੂ ਕਰਨ ਅਤੇ ਖੇਤੀਬਾੜੀ ਵਿਭਿੰਨਤਾ ਲਈ ਵੀ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਸ. ਰੰਧਾਵਾ ਨੇ ਕੇਂਦਰੀ ਮੰਤਰੀ ਨੂੰ ਸਹਿਕਾਰੀ ਵਿਭਾਗ ਵੱਲੋਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਰਾਹੀਂ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ  ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਲਈ ਸਹਿਯੋਗ ਦੀ ਮੰਗ ਕਰਦਿਆਂ ਉਕਤ ਮਸਲਿਆਂ ਸਬੰਧੀ ਵਿਚਾਰ ਕਰਨ ਲਈ ਸ੍ਰੀ ਤੋਮਰ ਨੂੰ ਵਿਸ਼ੇਸ਼ ਮੀਟਿੰਗ ਲਈ ਸਮਾਂ ਦੇਣ ਦੀ ਬੇਨਤੀ ਕੀਤੀ ਜਿਸ ਬਾਰੇ ਕੇਂਦਰੀ ਮੰਤਰੀ ਨੇ ਕਿਹਾ ਕਿ ਉਹ 26 ਜੁਲਾਈ ਨੂੰ ਸੰਸਦ ਦਾ ਸੈਸ਼ਨ ਖਤਮ ਹੋਣ ਤੋਂ ਬਾਅਦ ਇਸ ਸਬੰਧੀ ਮੀਟਿੰਗ ਕਰਨਗੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨਾਂ ਦੀ ਭਲਾਈ ਸਬੰਧੀ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕੀਤੇ ਜਾਣਗੇ।

ਇਸ ਤੋਂ ਇਲਾਵਾ ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਕ੍ਰਿਸ਼ੀ ਭਵਨ ਵਿਖੇ ਕੇਂਦਰੀ ਖੁਰਾਕ, ਜਨਤਕ ਵੰਡ ਤੇ ਉਪਭੋਗਤਾ ਮਾਮਲਿਆਂ ਬਾਰੇ ਮੰਤਰੀ ਸ੍ਰੀ ਰਾਮ ਵਿਲਾਸ ਪਾਸਵਾਨ ਮੰਤਰੀ ਨਾਲ ਮੁਲਾਕਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰ ਦੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਗੁਰਦਾਸਪੁਰ ਅਤੇ ਬਟਾਲਾ ਵਿਖੇ ਆਧੁਨਿਕ ਤਕਨੀਕ ਦੇ ਸ਼ੂਗਰ ਕੰਪਲੈਕਸ ਜਿਸ ਵਿੱਚ ਖੰਡ ਦੇ ਉਤਪਾਦਨ ਤੋਂ ਇਲਾਵਾ ਇਥਨੋਲ, ਬਿਜਲੀ, ਸੀ.ਏ.ਐਨ.ਜੀ. ਦੇ ਉਤਪਾਦਨ ਲਈ ਵੀ ਪਲਾਂਟ ਲਗਾਏ ਜਾ ਰਹੇ ਹਨ ਜਿਸ ਲਈ ਉਨ੍ਹਾਂ ਸ੍ਰੀ ਪਾਸਵਾਨ ਨੂੰ ਐਸ.ਡੀ.ਐਫ. ਰਾਹੀਂ ਫੰਡ ਜਾਰੀ ਕਰਨ ਦੀ ਬੇਨਤੀ ਕੀਤੀ।ਸ. ਰੰਧਾਵਾ ਨੇ ਭੋਗਪੁਰ ਮਿੱਲ ਨੂੰ ਐਸ.ਡੀ.ਐਫ. ਦਾ ਕਰਜਾ ਛੇਤੀ ਜਾਰੀ ਕਰਵਾਉਣ ਅਤੇ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਐਕਸਪੋਰਟ ਸਬਸਿਡੀ ਅਤੇ ਦੂਜੀਆਂ ਸਬਸਿਡੀਆਂ ਛੇਤੀ ਜਾਰੀ ਕਰਵਾਉਣ ਲਈ ਕਿਹਾ ਤਾਂ ਜੋ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਕੀਮਤ ਦੀ ਬਕਾਇਆ ਰਾਸ਼ੀ ਛੇਤੀ ਜਾਰੀ ਕੀਤੀ ਜਾ ਸਕੇ। ਸ. ਪਾਸਵਾਨ ਵੱਲੋਂ ਸ. ਰੰਧਾਵਾ ਨੂੰ ਉਪਰੋਕਤ ਮਸਲਿਆਂ ਨੂੰ ਛੇਤੀ ਹੱਲ ਕਰਨ ਦਾ ਭਰੋਸਾ ਦਿੰਦੇ ਹੋਏ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਕਿਸਾਨਾਂ ਖਾਸ ਕਰਕੇ ਸਰਹੱਦੀ ਖੇਤਰ ਨਾਲ ਸਬੰਧਤ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਮੱਦਦ ਕੀਤੀ ਜਾਵੇਗੀ।ਇਸ ਮੌਕੇ ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਸ਼ਨ (ਸ਼ੂਗਰ ਫੈਕਟਰੀਜ਼) ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਪ੍ਰਕਾਸ਼ ਨਾਇਕਨਵਾਰੇ, ਸ਼ੂਗਰਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਦਵਿੰਦਰ ਸਿੰਘ, ਜਨਰਲ ਮੈਨੇਜਰ ਸ੍ਰੀ ਹਰਬਖ਼ਸ਼ ਸਿੰਘ, ਖੰਡ ਮਿੱਲ ਬਟਾਲਾ ਦੇ ਜਨਰਲ ਮੈਨੇਜਰ ਡਾ.ਐਸ.ਪੀ.ਸਿੰਘ, ਖੰਡ ਮਿੱਲ ਗੁਰਦਾਸਪੁਰ ਦੇ ਜਨਰਲ ਮੈਨੇਜਰ ਸ੍ਰੀ ਸੁਰਿੰਦਰਪਾਲ ਅਤੇ ਸ਼ੂਗਰਫੈਡ ਦੇ ਡਿਪਟੀ ਚੀਫ ਇੰਜਨੀਅਰ ਸ੍ਰੀ ਕੰਵਲਜੀਤ ਸਿੰਘ ਵੀ ਹਾਜ਼ਰ ਸਨ।

 

Tags: Narendra Singh Tomar , Ram Vilas Paswan , Sukhjinder Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD