Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਾਬਾਰਡ' ਨੇ ਬਾਨੀ ਦਿਵਸ ਮੌਕੇ ਕਿਸਾਨਾਂ ਨੂੰ ਭਲਾਈ ਸਕੀਮਾਂ ਸਬੰਧੀ ਕੀਤਾ ਜਾਗਰੂਕ

ਕਿਸਾਨ ਉਤਪਾਦਨ ਸੰਗਠਨ ਕਿਸਾਨਾਂ ਲਈ ਵਧੇਰੇ ਲਾਹੇਵੰਦ-ਰਾਕੇਸ਼ ਵਰਮਾ

5 Dariya News

ਕਪੂਰਥਲਾ , 12 Jul 2019

Last updated on: Jul 12, 2019, 00:00 IST

ਰਾਸ਼ਟਰੀ ਖੇਤੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਵੱਲੋਂ ਅੱਜ ਆਪਣੇ 38ਵੇਂ ਬਾਨੀ ਦਿਵਸ ਮੌਕੇ ਜ਼ਿਲਾ ਵਿਕਾਸ ਮੈਨੇਜਰ ਰਾਕੇਸ਼ ਵਰਮਾ ਦੀ ਅਗਵਾਈ ਹੇਠ ਪਿੰਡ ਸੱਦੂਵਾਲ ਦੀ ਖੇਤੀਬਾੜੀ ਸਹਿਕਾਰੀ ਸੁਸਾਇਟੀ ਵਿਖੇ ਕਿਸਾਨਾਂ ਦੀਆਂ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਇਕ ਵਿਸ਼ਾਲ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਇਲਾਕੇ ਦੀਆਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਵੀ ਸ਼ਾਮਿਲ ਹੋਏ। ਜ਼ਿਲਾ ਵਿਕਾਸ ਮੈਨੇਜਰ ਸ੍ਰੀ ਰਾਕੇਸ਼ ਵਰਮਾ ਨੇ ਇਸ ਮੌਕੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਨਾਬਾਰਡ ਪੇਂਡੂ ਵਿਕਾਸ ਅਤੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਉਦੇਸ਼ ਨੂੰ ਲੈ ਕੇ 1982 ਵਿਚ ਸਥਾਪਿਤ ਕੀਤਾ ਗਿਆ ਸੀ ਅਤੇ ਇਹ ਉਸ ਉਦੇਸ਼ ਨੂੰ ਪੂਰਾ ਕਰਦਾ ਹੋਇਆ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰ ਰਿਹਾ ਹੈ। ਉਨਾਂ ਕਿਹਾ ਕਿ ਨਾਬਾਰਡ ਵੱਲੋਂ ਕਿਸਾਨਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਗਈਆਂ ਹਨ, ਜਿਨਾਂ ਦਾ ਵੱਡੀ ਗਿਣਤੀ ਵਿਚ ਕਿਸਾਨ ਲਾਹਾ ਲੈ ਰਹੇ ਹਨ। ਉਨਾਂ ਕਿਹਾ ਕਿ ਕਿਸਾਨ ਉਤਪਾਦਨ ਸੰਗਠਨ ਕਿਸਾਨਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋ ਰਹੇ ਹਨ। ਸਾਰਡਸ ਦੇ ਬੁਲਾਰੇ ਸ੍ਰੀ ਕਰਨ ਸਿੰਘ ਨੇ ਇਸ ਮੌਕੇ ਨਾਬਾਰਡ ਵੱਲੋਂ ਕਿਸਾਨਾਂ ਦੇ ਉਤਪਾਦਾਂ ਦੇ ਮੰਡੀਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਸਮੇਂ ਦੀ ਲੋੜ ਦੱਸਦਿਆਂ ਇਸ ਦੀ ਸ਼ਲਾਘਾ ਕੀਤੀ ਗਈ। 'ਆਰ.ਸੇਟੀ' ਦੇ ਡਾਇਰੈਕਟਰ ਸ੍ਰੀ ਪਰਮਜੀਤ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ 'ਆਰ.ਸੇਟੀ' ਦੀਆਂ ਸਿਖਲਾਈ ਸਕੀਮਾਂ ਬਾਰੇ ਦੱਸਿਆ ਅਤੇ ਅਤੇ ਨਾਬਾਰਡ ਵੱਲੋਂ ਇਨਾਂ ਸਿਖਲਾਈ ਸਕੀਮਾਂ ਲਈ ਦਿੱਤੀ ਜਾ ਰਹੀ ਮਦਦ ਲਈ ਧੰਨਵਾਦ ਕੀਤਾ। ਬੈਪਟਿਸਟ ਚੈਰੀਟੇਬਲ ਸੁਸਾਇਟੀ ਦੇ ਸੀ. ਈ. ਓ ਸ੍ਰੀ ਜੋਗਾ ਸਿੰਘ ਅਟਵਾਲ ਨੇ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਨਾਬਾਰਡ ਵੱਲੋਂ ਸਵੈ-ਸਹਾਈ ਗਰੁੱਪਾਂ ਦੀ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕੀਤੀ। ਵਿੱਤੀ ਸਾਖ਼ਰਤਾ ਸਲਾਹਕਾਰ ਸ੍ਰੀ ਗਗਨਦੀਪ ਅਤੇ ਮੈਡਮ ਸਾਖਸ਼ੀ ਸ਼ਰਮਾ ਨੇ ਨਾਬਾਰਡ ਵੱਲੋਂ ਚਲਾਈਆਂ ਜਾ ਰਹੇ ਵਿੱਤੀ ਸਾਖ਼ਰਤਾ ਪ੍ਰੋਗਰਾਮਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਡਾਇਰੈਕਟਰ ਸਹਿਕਾਰੀ ਬੈਂਕ ਸ੍ਰੀ ਸਤਨਾਮ ਸਿੰਘ, ਪ੍ਰਧਾਨ ਸ. ਜਸਕਰਨ ਸਿੰਘ, ਸ੍ਰੀ ਬੀ. ਐਸ ਸੰਧਾ, ਪੰਜਾਬ ਗ੍ਰਾਮੀਣ ਬੈਂਕ ਦੇ ਮੈਨੇਜਰ ਸ. ਜਸਵਿੰਦਰ ਸਿੰਘ ਡੌਲਾ, ਸ. ਮੱਖਣ ਸਿੰਘ ਤੇ ਹੋਰ ਸ਼ਖਸੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। 

 

Tags: NABARD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD