Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰੈੱਸ ਕਲੱਬ ਐਸ.ਏ.ਐਸ. ਨਗਰ ਦੇ ਤਾਜਪੋਸ਼ੀ ਸਮਾਰੋਹ ਵਿੱਚ ਪੁੱਜੇ ਰਾਮਦਾਸ ਅਠਾਵਲੇ ਅਤੇ ਬਲਬੀਰ ਸਿੰਘ ਸਿੱਧੂ

ਕੇਂਦਰ ਸਰਕਾਰ ਵੱਖ ਵੱਖ ਜਾਤੀਆਂ ਨੂੰ ਜੋੜਨ ਦਾ ਕੰਮ ਕਰ ਰਹੀ ਹੈ: ਰਾਮਦਾਸ ਅਠਾਵਲੇ

Web Admin

Web Admin

5 Dariya News

ਐਸ.ਏ.ਐਸ. ਨਗਰ , 15 Jul 2019

Last updated on: Jul 15, 2019, 00:00 IST

ਸਮਾਜਿਕ ਨਿਆਂ ਅਤੇ ਸ਼ਕਤੀਕਰਨ ਬਾਰੇ ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਖ ਵੱਖ ਜਾਤੀਆਂ ਦੇ ਲੋਕਾਂ ਨੂੰ ਜੋੜਨ ਅਤੇ ਉਨ੍ਹਾਂ ਵਿੱਚ ਸਮਾਜਿਕ ਸਦਭਾਵਨਾ ਵਧਾਉਣ ਦਾ ਕੰਮ ਕਰ ਰਹੀ ਹੈ।ਇੱਥੇ ਰਤਨ ਗਰੁੱਪ ਆਫ਼ ਇੰਸਟੀਚਿਊਟਸ ਵਿੱਚ ਪ੍ਰੈੱਸ ਕਲੱਬ ਐਸ.ਏ.ਐਸ. ਨਗਰ ਦੇ ਪ੍ਰਧਾਨ ਹਿਲੇਰੀ ਵਿਕਟਰ ਦੀ ਅਗਵਾਈ ਹੇਠ ਹੋਏ ਤਾਜਪੋਸ਼ੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸ੍ਰੀ ਅਠਾਵਲੇ ਨੇ ਆਪਣੇ ਕਾਵਿਕ ਅੰਦਾਜ਼ ਵਿੱਚ ਜਿੱਥੇ ਮੁਹਾਲੀ ਸ਼ਹਿਰ ਦੇ ਇਸ ਦੇ ਬਸ਼ਿੰਦਿਆਂ ਦੀ ਤਾਰੀਫ਼ ਕੀਤੀ, ਉਥੇ ਨਾਲ ਹੀ ਆਖਿਆ ਕਿ ਉਹ ਪੰਜਾਬ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਵਾਕਫ਼ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਦੂਰ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਬਾਬਾ ਸਾਹਿਬ ਅੰਬੇਦਕਰ ਵੱਲੋਂ ਆਪਣੇ ਜੀਵਨ ਵਿੱਚ ਕੀਤੇ ਸੰਘਰਸ਼ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ਉਤੇ ਚੱਲਣ ਲਈ ਪ੍ਰੇਰਿਆ।ਪ੍ਰੋਗਰਾਮ ਦੌਰਾਨ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪ੍ਰੈੱਸ ਕਲੱਬ ਦੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਨੂੰ ਸਹੀ ਸੇਧ ਦੇਣ ਵਿੱਚ ਮੀਡੀਆ ਦੀ ਬਹੁਤ ਵੱਡੀ ਭੂਮਿਕਾ ਹੈ ਅਤੇ ਮੀਡੀਆ ਤੋਂ ਬਗ਼ੈਰ ਕੋਈ ਵੀ ਅਦਾਰਾ ਚੱਲ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਅੱਜ ਸਮਾਜ ਨੂੰ ਚੰਗੀ ਸੇਧ ਦੇਣ ਲਈ ਚੰਗੀ ਵਿਚਾਰਧਾਰਾ ਵਾਲੇ ਪੱਤਰਕਾਰਾਂ ਦੀ ਬੇਹੱਦ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰੈੱਸ ਕਲੱਬ ਐਸ.ਏ.ਐਸ. ਨਗਰ ਨਾਲ ਜੁੜੇ ਪੱਤਰਕਾਰ ਨਿੱਗਰ ਸੋਚ, ਬੇਧੜਕ ਤੇ ਲੋਕ ਵਿੱਚ ਆਵਾਜ਼ ਬੁਲੰਦ ਕਰਦੇ ਰਹਿਣਗੇ।ਸਿਹਤ ਮੰਤਰੀ ਨੇ ਪ੍ਰੈੱਸ ਕਲੱਬ ਨੂੰ ਦੋ ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਆਪਣੇ ਹਲਕੇ ਦੀ ਗੱਲ ਕਰਦਿਆਂ ਕਿਹਾ ਕਿ ਮੁਹਾਲੀ ਵਿੱਚ ਮੈਡੀਕਲ ਕਾਲਜ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਭਾਵੇਂ ਕਾਲਜ ਦੀ ਇਮਾਰਤ 2021-22 ਤੱਕ ਤਿਆਰ ਹੋਵੇਗੀ ਪਰ ਕਲਾਸਾਂ ਇਸੇ ਸਾਲ ਤੋਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। 

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਸੈਕਟਰ 32 ਦੇ ਮੈਡੀਕਲ ਕਾਲਜ ਤੇ ਹਸਪਤਾਲ ਦੀ ਤਰਜ਼ ਉਤੇ ਬਣਨ ਵਾਲਾ ਇਹ ਹਸਪਤਾਲ 300 ਬਿਸਤਰਿਆਂ ਦਾ ਬਣੇਗਾ, ਜਿਸ ਵਿੱਚ 100 ਸੀਟਾਂ ਮੈਡੀਕਲ ਦੇ ਵਿਦਿਆਰਥੀਆਂ ਦੀਆਂ ਹੋਣਗੀਆਂ। ਸ. ਸਿੱਧੂ ਨੇ ਅੱਗੇ ਕਿਹਾ ਕਿ ਮੁਹਾਲੀ ਦੇ ਸਿਵਲ ਹਸਪਤਾਲ ਨੂੰ ਦੂਜੀ ਜਗ੍ਹਾ ਤਬਦੀਲ ਕੀਤਾ ਜਾਵੇਗਾ ਤਾਂ ਕਿ ਪੂਰੇ ਸ਼ਹਿਰ ਤੇ ਹਲਕੇ ਦੇ ਲੋਕਾਂ ਨੂੰ ਮਹਿੰਗੀਆਂ ਪ੍ਰਾਈਵੇਟ ਸਿਹਤ ਸਹੂਲਤਾਂ ਦੀ ਥਾਂ ਉਤੇ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕੀਤੀਆਂ ਜਾ ਸਕਣ।ਇਸ ਦੌਰਾਨ ਕੇਂਦਰੀ ਮੰਤਰੀ ਸ੍ਰੀ ਅਠਾਵਲੇ ਨੇ ਪ੍ਰੈੱਸ ਕਲੱਬ ਦੀ ਗਵਰਨਿੰਗ ਬਾਡੀ ਦਾ ਸਨਮਾਨ ਕੀਤਾ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦਿੱਤੀ ਐਂਬੂਲੈਂਸ ਦੀਆਂ ਚਾਬੀਆਂ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਗੁਲਾਟੀ ਨੇ ਕਲੱਬ ਪ੍ਰਧਾਨ ਹਿਲੇਰੀ ਵਿਕਟਰ, ਸੀਨੀਅਰ ਮੀਤ ਪ੍ਰਧਾਨ ਪਰਦੀਪ ਸਿੰਘ ਹੈਪੀ, ਚੇਅਰਮੈਨ ਸੁਖਦੀਪ ਸਿੰਘ ਅਤੇ ਕਲੱਬ ਦੇ ਜਨਰਲ ਸਕੱਤਰ ਮਨੋਜ ਜੋਸ਼ੀ ਨੂੰ ਸੌਂਪੀਆਂ। ਇਸ ਸਮੇਂ ਰਿਪਬਲਿਕਨ ਪਾਰਟੀ ਆਫ਼ ਇੰਡੀਆ ਦੇ ਹਰਿਆਣਾ ਇਕਾਈ ਦੇ ਪ੍ਰਧਾਨ ਅਨਿਲ ਕੁਮਾਰ ਬਾਵਾ, ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਡਾ. ਸੁਭਾਸ਼ ਗੋਇਲ ਅਤੇ ਰਤਨ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਦਾ ਕਲੱਬ ਵੱਲੋਂ ਸਨਮਾਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਕੁਲਵੰਤ ਕੌਰ, ਡਾ. ਗੁਰਪ੍ਰੀਤ ਸਿੰਘ ਚੇਅਰਮੈਨ, ਸ੍ਰੀਮਤੀ ਰੀਨਾ ਜੋਸ਼ੀ, ਸ੍ਰੀਮਤੀ ਨਾਜ਼ੀਆ ਵਿਕਟਰ, ਜਸਵਿੰਦਰ ਕੌਰ ਰਾਣਾ, ਅਰੁਣ ਗੋਇਲ, ਡਾ. ਸੁਭਾਸ਼ ਗੋਇਲ, ਅਨਿਲ ਬਾਵਾ, ਆਰ. ਦੀਪ ਰਮਨ ਅਤੇ ਗੁਰਕਿਰਪਾਲ ਸੂਰਾਂਪੁਰੀ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਕਲੱਬ ਦੇ ਕੈਸ਼ੀਅਰ ਵਿਸ਼ਾਲ ਸ਼ੰਕਰ, ਮੈਂਬਰ ਐਡਵਾਈਜ਼ਰੀ ਬੋਰਡ ਜਤਿੰਦਰ ਸੱਭਰਵਾਲ, ਹਰਪ੍ਰੀਤ ਜੱਸੋਵਾਲ, ਜੋਤੀ ਸਿੰਗਲਾ, ਸਤਿੰਦਰ ਸੱਭਰਵਾਲ, ਲਖਵੰਤ ਸਿੰਘ, ਗੁਰਵਿੰਦਰ ਸਿੰਘ ਮੁਹਾਲੀ, ਮੋਹਿਤ ਆਹੂਜਾ, ਨਰਬਦਾ, ਅਰਵੀਨ ਸੰਧੂ, ਸਾਗਰ ਪਾਹਵਾ ਅਤੇ ਵਿਸ਼ਾਲ ਸ਼ੰਕਰ ਹਾਜ਼ਰ ਸਨ।

 

Tags: Ramdas Athawale , Balbir Singh Sidhu , Distt Press Club SAS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD