Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਦਾ ਨਿਸ਼ਾਨਾ ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਤੇ ਜਵਾਬਦੇਹ ਪ੍ਰਸਾਸ਼ਨ - ਚਰਨਜੀਤ ਸਿੰਘ ਚੰਨ੍ਹੀ

ਲੋਕ ਮਸਲਿਆਂ ਨੂੰ ਤਰਜੀਹੀ ਅਧਾਰ ਤੇ ਨਜਿੱਠਣ ਦੀਆਂ ਅਧਿਕਾਰੀਆਂ ਨੂੰ ਹਦਾਇਤਾਂ

5 Dariya News

ਸ੍ਰੀ ਮੁਕਤਸਰ ਸਾਹਿਬ , 15 Jul 2019

Last updated on: Jul 15, 2019, 00:00 IST

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜਗਾਰ ਉਤਪੱਤੀ ਤੇ ਟ੍ਰੇਨਿੰਗ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਵਿਭਾਗ ਮੁੱਖੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ ਇਕ ਨਿਸ਼ਾਨਾ ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਅਤੇ ਲੋਕਾਂ ਪ੍ਰਤੀ ਜਵਾਬਦੇਹ ਪ੍ਰਸਾਸ਼ਨ ਮੁਹਈਆ ਕਰਵਾਉਣਾ ਹੈ ਅਤੇ ਅਧਿਕਾਰੀ ਇਸ ਟੀਚੇ ਦੀ ਪ੍ਰਾਪਤੀ ਲਈ ਤਨਦੇਹੀ ਨਾਲ ਆਪਣੇ ਫਰਜਾਂ ਦੀ ਪੂਰਤੀ ਕਰਨ।ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਹਰੇਕ ਲੋੜਵੰਦ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਸੋਚ ਹੈ ਕਿ ਸੂਬੇ ਦੇ ਸਰਬਤ ਦਾ ਵਿਕਾਸ ਹੋਵੇ ਅਤੇ ਸਰਕਾਰ ਇਸੇ ਨੀਤੀ ਤਹਿਤ ਯੋਜਨਾਵਾਂ ਬਣਾ ਕੇ ਲਾਗੂ ਕਰ ਰਹੀ ਹੈ।ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਬੈਠਕ ਦੌਰਾਨ ਕਿਹਾ ਕਿ ਮਹਾਤਮਾ ਗਾਂਧੀ ਦਿਹਾਤੀ ਰੋਜਗਾਰ ਗਾਰੰਟੀ ਕਾਨੂੰਨ ਤਹਿਤ ਜੋ ਵੀ ਲੋੜਵੰਦ ਵਿਅਕਤੀ ਜਾਬ ਕਾਰਡ ਬਣਾਉਣਾ ਚਾਹੁੰਦਾ ਹੈ ਉਸਦਾ ਕਾਰਡ ਬਣਾਇਆ ਜਾਵੇ। ਇਸੇ ਤਰਾਂ ਉਨ੍ਹਾਂ ਨੇ ਦੱਸਿਆ ਕਿ ਜਿਹੜੀਆਂ ਪੰਚਾਇਤਾਂ ਮਤੇ ਪਾਸ ਕਰਕੇ ਭੇਜਣਗੀਆਂ ਉਨ੍ਹਾਂ ਪਿੰਡਾਂ ਵਿਚ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟ ਦਿੱਤੇ ਜਾਣਗੇ। ਉਨ੍ਹਾਂ ਨੇ ਦਫ਼ਤਰਾਂ ਵਿਚ ਆਉਣ ਵਾਲੇ ਦਿਵਿਆਂਗ ਲੋਕਾਂ ਨੂੰ ਪਹਿਲ ਦੇ ਅਧਾਰ ਤੇ ਸੁਣਨ ਦੇ ਹੁਕਮ ਵੀ ਦਿੱਤੇ। ਬਿਜਲੀ ਵਿਭਾਗ ਸਬੰਧੀ ਸ਼ਿਕਾਇਤਾਂ ਸਬੰਧੀ ਉਨ੍ਹਾਂ ਨੇ ਸਖ਼ਤੀ ਨਾਲ ਤਾੜਨਾ ਕੀਤੀ ਕਿ ਲੋਕਾਂ ਨੂੰ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਦੱਸਿਆ ਕਿ ਪਿੱਛਲੀ ਬੈਠਕ ਦੌਰਾਨ ਜੋ ਸ਼ਿਕਾਇਤ ਆਈ ਸੀ ਉਸਦੀ ਪੜਤਾਲ ਤੋਂ ਬਾਅਦ ਬਿਜਲੀ ਨਿਗਮ ਦੇ ਇਕ ਜੇ.ਈ. ਨੂੰ ਮੁਅੱਤਲ ਕੀਤਾ ਗਿਆ ਹੈ ਜਦ ਕਿ ਇਕ ਐਸ.ਡੀ.ਓ. ਦੀ ਬਦਲੀ ਕਰ ਦਿੱਤੀ ਗਈ ਹੈ। ਇਸੇ ਤਰਾਂ ਮਲੋਟ ਸਿਵਲ ਹਸਪਤਾਲ ਸੰਬੰਧੀ ਸ਼ਿਕਾਇਤ ਤੇ ਕੈਬਨਿਟ ਮੰਤਰੀ ਨੇ ਏ.ਡੀ.ਸੀ., ਐਸ.ਡੀ.ਐਮ. ਤੇ ਸਿਵਲ ਸਰਜਨ ਦੀ ਕਮੇਟੀ ਨੂੰ ਪੜਤਾਲ ਕਰਨ ਦੇ ਹੁਕਮ ਵੀ ਦਿੱਤੇ ਅਤੇ ਕਿਹਾ ਕਿ ਜੇਕਰ ਪੜਤਾਲ ਦੌਰਾਨ ਕਿਸੇ ਦੀ ਲਾਪਰਪਵਾਹੀ ਪਾਈ ਗਈ ਤਾਂ ਵਿਭਾਗੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਪਿੰਡਾਂ ਦੇ ਵਾਟਰ ਵਰਕਸਾਂ ਸਬੰਧੀ ਇਕ ਸ਼ਿਕਾਇਤ ਸਬੰਧੀ ਗਿੱਦੜਬਾਹਾ ਦੇ ਵਿਧਾਇਕ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਟਰਵਰਕਸਾਂ ਦੇ ਬਕਾਇਆ ਬਿਜਲੀ ਬਿੱਲ ਅਦਾ ਕਰਨ ਲਈ 300 ਕਰੋੜ ਰੁਪਏ ਖਰਚ ਕਰ ਰਹੀ ਹੈ, ਪਰ ਨਾਲ ਹੀ ਉਨ੍ਹਾਂ ਨੇ ਅਪੀਲ ਕੀਤੀ ਕਿ ਲੋਕ ਆਪਣੇ ਪਾਣੀ ਦੇ ਬਿੱਲ ਸਮੇਂ ਸਿਰ ਅਦਾ ਕਰਨ।ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਵਿਧਾਇਕ ਸ: ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ, ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ, ਸਾਬਕਾ ਵਿਧਾਇਕ ਮੈਡਮ ਕਰਨ ਕੌਰ ਬਰਾੜ ਨੇ ਕੈਬਨਿਟ ਮੰਤਰੀ ਨੂੰ ਜੀ ਆਇਆ ਨੂੰ ਕਿਹਾ।

ਅਧਿਕਾਰੀ ਹਰੇਕ ਪਖਵਾੜੇ ਪਿੰਡਾਂ ਵਿਚ ਜਾਣ

ਬੈਠਕ ਦੌਰਾਨ ਗਿੱਦੜਬਾਹਾ ਦੇ ਵਿਧਾਇਕ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮੁੱਦਾ ਉਠਾਏ ਜਾਣ ਤੇ ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਵਿਕਾਸ ਏਂਜਸੀਆਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਹਰੇਕ ਪਖਵਾੜੇ ਪਿੰਡਾਂ ਵਿਚ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਅਧਿਕਾਰੀ ਲੋਕ ਮਸਲਿਆਂ ਨੂੰ ਨੇੜਿਓ ਤੱਕ ਕੇ ਉਨ੍ਹਾਂ ਦੇ ਢੁੱਕਵੇਂ ਹੱਲ ਕਰ ਸਕਨਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪਾਬੰਦ ਕੀਤਾ ਕਿ ਉਹ ਲੋਕ ਮਸਲਿਆਂ ਨੂੰ ਵਧੇਰੇ ਤਰਜੀਹੀ ਅਧਾਰ ਤੇ ਹੱਲ ਕਰਨ।

550 ਸਾਲਾ ਗੁਰਪੁਰਬ ਮਨਾਇਆ ਜਾਵੇਗਾ ਵੱਡੇ ਪੱਧਰ ਤੇ

ਆਪਣੇ ਸ੍ਰੀ ਮੁਕਤਸਰ ਸਾਹਿਬ ਦੌਰੇ ਦੌਰਾਨ ਇੱਥੇ ਪੌਦੇ ਲਗਾਉਣ ਦੀ ਮੁਹਿੰਮ ਦੀ ਵੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨ੍ਹੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਪੰਜਾਬ ਸਰਕਾਰ ਗੁਰਮਤਿ ਰਹਿਤ ਮਰਿਆਦਾ ਅਨੁਸਾਰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਮਨਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਤਹਿਤ ਹਰੇਕ ਪਿੰਡ ਵਿਚ 550-550 ਪੌਦੇ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਸਮੂਹ ਲੋਕਾਂ ਨੂੰ ਗੁਰਪੁਰਬ ਦੇ ਸਮਾਗਮਾਂ ਵਿਚ ਸ਼ਿਰਕਤ ਦਾ ਸੱਦਾ ਦਿੱਤਾ।

ਨਸ਼ਿਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨ੍ਹੀ ਨੇ ਸਾਫ ਸ਼ਬਦਾਂ ਵਿਚ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜ੍ਹ ਤੋਂ ਖਤਮ ਕਰਨ ਦਾ ਤਹਈਆ ਕੀਤਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੀ ਵਿਕਰੀ ਨਾਲ ਸਬੰੰਧਤ ਕਿਸੇ ਨੂੰ ਵੀ ਬਖਸ਼ਿਆਂ ਨਹੀਂ ਜਾਵੇਗਾ ਜਦ ਕਿ ਜੋ ਇਸ ਤੋਂ ਪੀੜਤ ਹਨ ਉਨ੍ਹਾਂ ਦੇ ਇਲਾਜ ਲਈ ਸਰਕਾਰ ਵੱਲੋਂ ਹਰ ਮਦਦ ਮੁਹਈਆ ਕਰਵਾਈ ਜਾ ਰਹੀ ਹੈ। 

ਇਹ ਰਹੇ ਹਾਜਰ

ਕੈਬਨਿਟ ਮੰਤਰੀ ਦੇ ਇਸ ਦੌਰੇ ਦੌਰਾਨ ਗਿੱਦੜਬਾਹਾ ਦੇ ਵਿਧਾਇਕ ਸ: ਅਮਰਿੰਦਰ ਸਿੰਘ ਰਾਜਾ ਵੜਿੰਗ, ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਮੈਡਮ ਕਰਨ ਕੌਰ ਬਰਾੜ, ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ, ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ, ਸ: ਅਮਨਪ੍ਰੀਤ ਸਿੰਘ ਭੱਟੀ, ਐਸ.ਡੀ.ਐਮ. ਕ੍ਰਮਵਾਰ ਸ੍ਰੀ ਗੋਪਾਲ ਸਿੰਘ, ਸ੍ਰੀ ਰਣਦੀਪ ਸਿੰਘ ਹੀਰ, ਸ੍ਰੀ ਓਮ ਪ੍ਰਕਾਸ਼, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਵੀਰਪਾਲ ਕੌਰ, ਸ: ਹਰਚਰਨ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ, ਸ: ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਨਰਿੰਦਰ ਸਿੰਘ ਕੋਣੀ, ਮਾਸਟਰ ਜਸਪਾਲ ਸਿੰਘ, ਸ੍ਰੀ ਕਾਕਾ ਬਰਾੜ, ਸ੍ਰੀ ਰਾਜੇਸ ਪਠੇਲਾ ਸਮੇਤ ਕਮੇਟੀ ਦੇ ਵੱਖ ਵੱਖ ਮੈਂਬਰ ਵੀ ਹਾਜਰ ਸਨ। 

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD