Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਉਤਸਵ ਨੂੰ ਸਮਰਪਿਤ ਸਬ ਡਵੀਜਨ ਪੱਧਰ ਤੇ ਕਬੱਡੀ ਟੂਰਨਾਮੈਂਟ

ਟੂਰਨਾਮੈਂਟ ਕਬੱਡੀ (ਲੜਕੇ) ਅੰਡਰ-14 ਉਮਰ ਵਰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਪੁਰਕੰਡੀ ਪਠਾਨਕੋਟ ਰਹੀ ਜੇਤੂ ।

5 Dariya News

ਪਠਾਨਕੋਟ , 17 Jul 2019

Last updated on: Jul 17, 2019, 00:00 IST

ਸਾਲ 2019-20 ਦੇ ਸੈਸਨ ਦੇ ਲਈ ਪੰਜਾਬ ਸਰਕਾਰ ਖੇਡ ਵਿਭਾਗ , ਡਾਇਰੈਕਟਰ ਸਪੋਰਟਸ ਅ੍ਰਮਤ ਕੌਰ ਗਿੱਲ ਅਤੇ ਜਿਲ੍ਹਾ ਖੇਡ ਅਫਸਰ, ਪਠਾਨਕੋਟ ਸ੍ਰੀ ਕੁਲਵਿੰਦਰ ਸਿੰਘ ਵੱਲੋਂ  ਸਾਲ 2019-20 ਦੇ ਸੈਸਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਉਤਸਵ ਨੂੰ ਸਮਰਪਿਤ  ਸਬ ਡਵੀਜਨ ਪੱਧਰ ਤੇ ਕਬੱਡੀ  ਟੂਰਨਾਮੈਂਟ ਅੰਡਰ 14,18,25 (ਲੜਕੇ/ ਲੜਕੀਆਂ) 10.00 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਪੁਰਕੰਡੀ ਵਿਖੇ ਸੁਰੂ ਕਰਵਾਇਆ ਗਿਆ।ਜਿਲ੍ਹਾ ਖੇਡ ਅਫਸਰ, ਪਠਾਨਕੋਟ ਸ੍ਰੀ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟੂਰਨਾਮੈਂਟ  ਦਾ ਉਦਘਾਟਨ ਪਿੰਸੀਪਲ ਸ੍ਰੀਮਤੀ ਮੋਨਿਕਾ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਪੁਰਕੰਡੀ, ਪਠਾਨਕੋਟ  ਵੱਲੋਂ  ਕੀਤਾ ਗਿਆ। ਇਸ ਮੌਕੇ ਤੇ  ਖੇਡਾਂ ਨਾਲ ਸਬੰਧਤ ਡੀ.ਪੀ.ਈ ਜੋਗਿੰਦਰ ਪਾਲ ਅਤੇ ਖੇਡ ਵਿਭਾਗ ਦੇ ਸ੍ਰੀ ਹਰਪ੍ਰੀਤ ਸਿੰਘ (ਵਾਲੀਬਾਲ ਕੋਚ), ਸ੍ਰੀ ਸੈਮੂਅਲ ਮਸੀਹ (ਫੁੱਟਬਾਲ ਕੋਚ), ਸ੍ਰੀ ਅਰਿਹੰਤ ਕੁਮਾਰ (ਬਾਕਸਿੰਗ ਕੋਚ), ਸ੍ਰੀ ਰਣਜੀਤ ਸਿੰਘ ਜੀ (ਕਬੱਡੀ ਕੋਚ) , ਸ੍ਰੀ ਮਤੀ ਸੁਲਕਸਨਾ ਜੀ (ਡੀ.ਪੀ.ਈ), ਸ੍ਰੀ ਅਸਵਨੀ ਕੁਮਾਰ (ਡੀ.ਪੀ.ਈ)  ਸਾਮਿਲ ਹੋਏ। ਇਸ ਟੂਰਨਾਮੈਂਟ ਕਬੱਡੀ (ਲੜਕੇ) ਅੰਡਰ-14 ਉਮਰ ਵਰਗ  ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਪੁਰਕੰਡੀ ਪਠਾਨਕੋਟ ਸਕੂਲ ਦੀ ਟੀਮ  ਜੇਤੂ ਰਹੀ। ਬਾਕੀ ਅੰਡਰ -18 ਅਤੇ ਅੰਡਰ-25 ਉਮਰ ਵਰਗ ਦੇ ਮੁਕਾਬਲੇ  ਮਿਤੀ 18-07-2019 ਨੂੰ ਕਰਵਾਏ ਜਾਣਗੇ।

 

Tags: Sports News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD