Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਜਵਾਹਰੇ ਵਾਲਾ ਕਤਲਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਐਸ.ਸੀ. ਕਮਿਸ਼ਨ ਦੇ ਸੀਨਿਅਰ ਵਾਇਸ ਚੇਅਰਮੈਨ ਅਤੇ ਦੋ ਮੈਂਬਰਾਂ ਵੱਲੋਂ ਪਰਿਵਾਰ ਨਾਲ ਮੁਲਾਕਾਤ

5 Dariya News

ਸ੍ਰੀ ਮੁਕਤਸਰ ਸਾਹਿਬ , 17 Jul 2019

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸੀਨਿਅਰ ਵਾਈਸ ਚੇਅਰਮੈਨ ਸ੍ਰੀ ਰਾਜ ਸਿੰਘ, ਮੈਂਬਰ ਸ੍ਰੀ ਕਰਨਵੀਰ ਸਿੰਘ ਇੰਦੋਰਾ ਅਤੇ ਮੈਂਬਰ ਸ੍ਰੀ ਰਾਜ ਕੁਮਾਰ ਹੰਸ ਨੇ ਅੱਜ ਜ਼ਿਲੇ ਦਾ ਦੌਰਾ ਕਰਕੇ ਜਵਾਹਰੇਵਾਲਾ ਵਿਚ ਵਾਪਰੇ ਦੋਹਰੇ ਕਤਲਕਾਂਡ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਭਰੋਸਾ ਦਿੱਤਾ ਕਿ ਐਸ.ਸੀ. ਕਮਿਸ਼ਨ ਪੀੜਤ ਪਰਿਵਾਰਾਂ ਨੂੰ ਇੰਨਸਾਫ ਦੁਆਏਗਾ। ਇਸ ਮੌਕੇ ਉਨਾਂ ਨੇ ਇਸ ਵਾਰਦਾਤ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਨੂੰ ਦਿੱਤੇ ਅਤੇ 23 ਜੁਲਾਈ ਨੂੰ ਰਿਪੋਟ ਪੇਸ਼ ਕਰਨ ਦੀ ਹਦਾਇਤ ਕੀਤੀ। ਨਾਲ ਹੀ ਉਨਾਂ ਨੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੂੰ ਕਿਹਾ ਕਿ ਸਾਰੇ ਦੋਸ਼ੀ 23 ਜੁਲਾਈ ਤੱਕ ਗ੍ਰਿਫਤਾਰ ਕੀਤੇ ਜਾਣ ਅਤੇ ਕਿਸੇ ਨੂੰ ਵੀ ਬਖ਼ਸਿਆ ਨਾ ਜਾਵੇ। ਸੀਨਿਅਰ ਵਾਈਸ ਚੇਅਰਮੈਨ ਸ੍ਰੀ ਰਾਜ ਸਿੰਘ, ਮੈਂਬਰ ਸ੍ਰੀ ਕਰਨਵੀਰ ਸਿੰਘ ਇੰਦੋਰਾ ਅਤੇ ਮੈਂਬਰ ਸ੍ਰੀ ਰਾਜ ਕੁਮਾਰ ਹੰਸ ਨੇ ਪੁਲਿਸ ਨੂੰ ਦੋਸ਼ੀਆਂ ਦੀ ਭਾਲ ਹੋਰ ਤੇਜੀ ਨਾਲ ਕਰਨ ਲਈ ਕਿਹਾ। ਉਨਾਂ ਨੇ ਕਿਹਾ ਕਿ ਕਮਿਸ਼ਨ ਪਰਿਵਾਰ ਨੂੰ ਇੰਨਸਾਫ ਮੁਹਈਆ ਕਰਵਾਉਣ ਲਈ ਇਸ ਕੇਸ਼ ਦੀ ਖੁਦ ਨਜਰਸਾਨੀ ਕਰ ਰਿਹਾ ਹੈ। ਉਨਾਂ ਨੇ ਪੁਲਿਸ ਨੂੰ ਹਦਾਇਤ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਪੂਰੀ ਸੁਰੱਖਿਆ ਮੁਹਈਆ ਕਰਵਾਈ ਜਾਵੇ ਅਤੇ ਸੋਸ਼ਲ ਮੀਡੀਆ ਰਾਹੀਂ ਧਮਕੀਆਂ ਦੇਣ ਵਾਲਿਆਂ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇ।ਇਸ ਮੌਕੇ ਸੀਨਿਅਰ ਵਾਈਸ ਚੇਅਰਮੈਨ ਸ੍ਰੀ ਰਾਜ ਸਿੰਘ, ਮੈਂਬਰ ਸ੍ਰੀ ਕਰਨਵੀਰ ਸਿੰਘ ਇੰਦੋਰਾ ਅਤੇ ਮੈਂਬਰ ਸ੍ਰੀ ਰਾਜ ਕੁਮਾਰ ਹੰਸ ਨੇ ਦੱਸਿਆ ਕਿ ਐਸ.ਸੀ. ਐਕਟ ਤਹਿਤ ਦੋਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜਾ ਮਿਲੇਗਾ ਅਤੇ ਦੋਹਾਂ ਪਰਿਵਾਰਾਂ ਨੂੰ ਕੁੱਲ 16.50 ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇਗਾ। ਇਸ ਤੋਂ ਬਿਨਾਂ ਵੀ ਸਰਕਾਰ ਨੂੰ ਪਰਿਵਾਰ ਦੀ ਹਰ ਸੰਭਵ ਮਦਦ ਲਈ ਲਿੱਖਿਆ ਜਾਵੇਗਾ। ਉਨਾਂ ਨੇ ਕਿਹਾ ਕਿ ਦੋਸ਼ੀ ਚਾਹੇ ਜੋ ਕੋਈ ਵੀ ਹੋਵੇ ਉਹ ਬਖ਼ਸਿਆ ਨਹੀਂ ਜਾਵੇਗਾ ਅਤੇ ਕਾਨੂੰਨ ਹਰੇਕ ਦੋਸ਼ੀ ਨਾਲ ਇਕਸਮਾਨ ਤਰੀਕੇ ਨਾਲ ਨੱਜਿਠੇਗਾ। ਇਸ ਮੌਕੇ ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਇਸ ਕੇਸ ਵਿਚ 12 ਨਾਮਜਦ ਦੋਸ਼ੀਆਂ ਵਿਚੋਂ 5 ਗ੍ਰਿਫਤਾਰ ਹੋ ਚੁੱਕੇ ਹਨ। ਇਕ ਵਿਅਕਤੀ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਕੇਸ਼ ਵਿਚ ਐਸ ਸੀ ਐਕਟ ਵੀ ਲਗਾਇਆ ਗਿਆ ਹੈ। ਪੁਲਿਸ ਵੱਲੋਂ ਇਸ ਕੇਸ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਛਾਪਾਮਾਰ ਟੀਮਾਂ ਲਗਾਤਾਰ ਕਾਰਵਾਈ ਕਰ ਰਹੀਆਂ ਹਨ। ਐਸ.ਡੀ.ਐਮ. ਸ: ਰਣਦੀਪ ਸਿੰਘ ਹੀਰ ਨੇ ਕਿਹਾ ਕਿ ਪਰਿਵਾਰ ਨੂੰ ਸੁਰੱਖਿਆ ਮੁਹਈਆ ਕਰਵਾਈ ਗਈ ਹੈ। ਜ਼ਿਲਾ ਭਲਾਈ ਅਫਸਰ ਸ: ਜਗਮੋਹਨ ਸਿੰਘ ਮਾਨ ਨੇ ਦੱਸਿਆ ਕਿ ਜ਼ਿਲੇ ਵਿਚ ਐਸ.ਸੀ. ਐਕਟ ਨਾਲ ਸਬੰਧਤ ਹੁਣ ਤੱਕ 59 ਕੇਸ਼ਾਂ ਵਿਚ ਮੁਆਵਜਾ ਦਿੱਤਾ ਜਾ ਚੁੱਕਾ ਹੈ।  

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD