Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਨਗਰ ਕੌਂਸਲ ਤੇ ਪੰਚਾਇਤੀ ਚੋਣਾਂ ਵੀ ਜ਼ਰੂਰ ਲੜਾਂਗੇ: ਦੀਪਇੰਦਰ ਢਿੱਲੋਂ

ਡੇਰਾਬੱਸੀ ਵਿਖੇ ਧੰਨਵਾਦੀ ਦੌਰੇ ਦੌਰਾਨ ਦੀਪਇੰਦਰ ਸਿੰਘ ਢਿੱਲੋਂ ਆਪਣੇ ਸਮਰਥਕਾਂ ਨਾਲ।
ਡੇਰਾਬੱਸੀ ਵਿਖੇ ਧੰਨਵਾਦੀ ਦੌਰੇ ਦੌਰਾਨ ਦੀਪਇੰਦਰ ਸਿੰਘ ਢਿੱਲੋਂ ਆਪਣੇ ਸਮਰਥਕਾਂ ਨਾਲ।

Web Admin

Web Admin

5 ਦਰਿਆ ਨਿਊਜ਼ (ਵਿਨੈ ਕੁਮਾਰ ਜੈਨ)

ਡੇਰਾ ਬਸੀ , 27 Mar 2012

ਕਾਂਗਰਸ ਪਾਰਟੀ ਤੋਂ ਬਾਗੀ ਹੋ ਕੇ ਡੇਰਾਬੱਸੀ ਹਲਕੇ ਤੋਂ ਵਿਧਾਨਸਭਾ ਦੀ ਚੋਣ ਲੜੇ ਐਡਵੋਕੇਟ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਹਲਕੇ ਅੰਦਰ ਸਰਕਾਰ ਦੀਆਂ ਵਧੀਕੀਆਂ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅੱਜ ਡੇਰਾਬੱਸੀ ਸ਼ਹਿਰ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸ: ਢਿੱਲੋਂ ਨੇ ਕਿਹਾ ਕਿ ਸਾਡੀ ਲੜਾਈ ਹੱਕ ਸੱਚ ਦੀ ਲੜਾਈ ਸੀ ਅਤੇ ਹਲਕੇ ਦੇ ਜੁਝਾਰੂ ਵਰਕਰਾਂ ਨੇ ਮੇਰਾ ਠੋਕ ਕੇ ਸਾਥ ਦਿੱਤਾ ਹੈ। ਇਸ ਲਈ ਮੈਂ ਅਤੇ ਮੇਰਾ ਪਰਿਵਾਰ ਹਲਕਾ ਡੇਰਾਬੱਸੀ ਦੇ ਵੋਟਰਾਂ ਹਮੇਸ਼ਾ ਰਿਣੀ ਰਹੇਗਾ। ਹਲਕੇ ਅੰਦਰ ਅਗਲੀ ਰਣਨੀਤੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ: ਢਿੱਲੋਂ ਨੇ ਕਿਹਾ ਕਿ  ਉਨ੍ਹਾਂ ਦਾ ਗਰੁੱਪ ਅਗਾਮੀ ਨਗਰ ਕੌਂਸਲ ਤੇ ਪੰਚਾਇਤਾਂ ਚੋਣਾਂ 'ਚ ਆਪਣੇ ਉਮੀਦਵਾਰ ਖੜ੍ਹੇ ਕਰੇਗਾ। ਉਨ੍ਹਾਂ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਡੱਟਕੇ ਖੜਨਗੇ। 

ਹਾਰ ਦਾ ਕਾਰਨ ਪੁੱਛਣ 'ਤੇ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਚੋਣਾਂ 'ਚ ਉਨ੍ਹਾਂ ਦੀ ਹਾਰ ਨਹੀਂ ਹੋਈ ਬਲਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਹੀ ਸ਼ਰਮਨਾਕ ਹਾਰ ਹੋਈ ਹੈ। ਜੇਕਰ ਕਾਂਗਰਸ ਪਾਰਟੀ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਫੈਸਲਾ ਲੈਂਦੀ ਤਾਂ ਨਤੀਜਾ ਕੁਝ ਹੋਰ ਹੀ ਹੋਣਾ ਸੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਨਗਰ ਕੌਂਸਲ ਜਗਜੀਤ ਸਿੰਘ ਡਾਲੀ, ਕੌਂਸਲਰ ਨਰੇਸ਼ ਸੈਣੀ ਤੇ ਦਿਆਵੀਰ ਸਿੰਘ ਤੋਂ ਇਲਾਵਾ ਸੀਨੀਅਰ ਆਗੂ ਹਰਜਿੰਦਰ ਸਿੰਘ ਭੰਗੂਖੇੜਾ, ਇਕਬਾਲ ਸਿੰਘ ਡੇਰਾਬੱਸੀ, ਦਿੱਗਵਿਜੇ ਮਹਿੰਦਰੂ, ਖੁਸ਼ਵੰਤ ਸਿੰਘ ਥਾਪਰ ਧਨੌਨੀ ਆਦਿ ਹਾਜ਼ਰ ਸਨ। 

 

Tags: Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD